ਜੀ ਡੀ ਗੋਇਨਕਾ ਸਕੂਲ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬੜੀ ਸ਼ਰਧਾ ਭਾਵਨਾ ਨਾਲ ਕੀਤਾ ਗਿਆ ਯਾਦ

ਕਪੂਰਥਲਾ,  (ਸਮਾਜ ਵੀਕਲੀ)  (ਕੌੜਾ)- ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਖੇ ਮਾਤਾ ਗੁਜਰੀ ਜੀ ਤੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੀਰ ਬਾਲ ਦਿਵਸ ਮਨਾਇਆ ਗਿਆ।ਜਿਸ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ।
ਇਸ ਮੌਕੇ ਵਿਸ਼ੇਸ਼ ਸਭਾ ਕਰਵਾਈ ਗਈ। ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ ਨੇ ਆਪਣੇ ਧਰਮ ‘ਤੇ ਅਡੋਲ ਰਹਿਣ ਅਤੇ ਬੇਇਨਸਾਫ਼ੀ ਵਿਰੁੱਧ ਬਹਾਦਰੀ ਨਾਲ ਲੜਨ ਵਾਲੇ ਚਾਰ ਸਾਹਿਬਜ਼ਾਦਿਆਂ ਦੇ ਬਲਿਦਾਨ ਨੂੰ ਸ਼ਰਧਾਂਜਲੀ ਦਿੱਤੀ। ਉਪਰੰਤ ਵਿਦਿਆਰਥੀਆਂ ਨੇ ਕਵਿਸ਼ਰੀ  ਧਾਰਮਿਕ ਗੀਤਾਂ, ਅਤੇ ਕਵਿਤਾਵਾਂ ਰਾਹੀਂ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ  ਦੀ ਜੀਵਨੀ ਅਤੇ ਲਾਸਾਨੀ ਸ਼ਹਾਦਤ ‘ਤੇ ਚਾਨਣਾ ਪਾਇਆ ।
ਸਕੂਲ ਦੇ ਚੇਅਰਮੈਨ  ਸੁਖਦੇਵ ਸਿੰਘ  ਨਾਨਕਪੁਰ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ  ਅਤੇ ਪ੍ਰਿੰਸੀਪਲ ਊਸ਼ਾ ਪਰਮਾਰ  ਨੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆ ਦੀ ਸ਼ਹਾਦਤ ,ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹੈ। ਸਕੂਲਾਂ ਵਿੱਚ ਭਾਰਤ ਦੇ ਇਤਿਹਾਸਕ ਦਿਨ ਜ਼ਰੂਰ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਆਪਣੇ ਸੁਨਹਿਰੇ ਇਤਿਹਾਸ ਨੂੰ ਯਾਦ ਰੱਖ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਵੱਲੋਂ ਦਿਖਾਏ ਸੱਚ ਦੇ ਰਸਤੇ ‘ਤੇ ਚੱਲਣ ਦਾ ਸੁਨੇਹਾ ਦਿੱਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous article“ਇਨਰਵ੍ਹੀਲ ਕਲੱਬ ਕਪੂਰਥਲਾ ਵੱਲੋਂ ਸਲਾਨਾ ਚੇਅਰਮੈਨ ਵਿਜ਼ਿਟ” ਮੌਕੇ ਸਮਾਰੋਹ ਆਯੋਜਿਤ,101 ਸਾਲ ਪੂਰੇ ਹੋਣ ਤੇ ਭਲਾਈ ਕਾਰਜ ਵੀ 101 ਦੀ ਗਿਣਤੀ ਵਿੱਚ ਕੀਤੇ ਜਾ ਰਹੇ – ਮਨਮੋਹਨ ਸੂਰੀ
Next articleAmbedkar Bhawan Trust Honored Senior Ex-Trustee K. C. Sulekh