ਆਮ ਆਦਮੀ ਪਾਰਟੀ ਦੇ ਸਤਨਾਮ ਸਿੰਘ ਸੰਨੀ ਮਾਸਟਰ ਵਾਰਡ ਨੰਬਰ 58 ਵਿੱਚੋਂ ਜੇਤੂ ,ਕੀਤੇ ਵਾਅਦੇ ਨਿਭਾਉਣਗੇ

ਲੁਧਿਆਣਾ  (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਲੁਧਿਆਣਾ ਪੱਛਮੀ ਦੇ ਅਧੀਨ ਆਉਂਦੇ ਵਾਰਡ ਨੰਬਰ 58  ਵਿੱਚ ਆਮ ਆਦਮੀ ਪਾਰਟੀ ਦੇ  ਕਾਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰਾਂ ਨੂੰ ਹਰਾ ਕੇ ਸਤਨਾਮ ਸਿੰਘ ਸੰਨੀ ਮਾਸਟਰ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ। ਇਮਾਨਦਾਰ, ਪੜ੍ਹੇ ਲਿਖੇ  ਮਿਹਨਤੀ ਅਤੇ ਮਿੱਠਬੋਲੜੇ ਸੁਭਾਅ ਦੇ ਮਾਲਕ ਹਨ ਵਾਰਡ ਨੰਬਰ 58 ਦੇ ਵੋਟਰ ਉਸ ਨੂੰ ਦਿਲੋਂ ਪਿਆਰ ਕਰਦੇ ਹਨ । ਜਿਸ ਸਦਕਾ ਉਹਨਾਂ ਨੇ ਸਤਨਾਮ ਸਿੰਘ ਸੰਨੀ ਮਾਸਟਰ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਜਿਤਾਇਆ। ਸਤਨਾਮ ਸਿੰਘ ਸੰਨੀ ਮਾਸਟਰ ਜੋ ਕਿ  ਗੁਰਪ੍ਰੀਤ ਸਿੰਘ ਗੋਗੀ ਆਮ ਆਦਮੀ ਪਾਰਟੀ ਵਿਧਾਇਕ ਦੇ ਨਜ਼ਦੀਕੀ ਹਨ। ਜਿਸ ਸਦਕਾ ਵਾਰਡ ਨੰਬਰ 58 ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ ਅਤੇ ਸੰਨੀ ਮਾਸਟਰ ਦੁਆਰਾ ਵਿਕਾਸ ਕਾਰਜਾਂ ਦੀ ਹਨੇਰੀ ਲਿਆਉਣਾ ਸੰਭਵ ਹੈ।ਸਤਨਾਮ ਸਿੰਘ ਸੰਨੀ ਮਾਸਟਰ ਦੇ ਸਹਿਯੋਗੀਆਂ ਨੇ ਦਿਨ ਰਾਤ ਮਿਹਨਤ ਕਰਕੇ ਸੰਨੀ ਮਾਸਟਰ ਦੀ ਜਿੱਤ ਦਰਜ ਕਰਵਾਈ, ਸਤਨਾਮ ਸਿੰਘ ਸੰਨੀ ਮਾਸਟਰ ਨੇ ਅੱਜ ਜਿੱਤਣ ਉਪਰੰਤ ਸਾਰੇ ਵੋਟਰਾਂ ਦਾ ਅਤੇ ਆਪਣੇ ਸਹਿਯੋਗੀਆਂ ਦਾ ਉਸਦੀ ਜਿੱਤ ਦਿਵਾਉਣ ਤੇ ਤਹਿ ਦਿਲੋਂ ਸ਼ੁਕਰਾਨਾ ਕੀਤਾ ਅਤੇ ਵਾਹਿਗੁਰੂ ਦਾ ਓਟ ਆਸਰ ਲੈਂਦੇ ਗੁਰਦੁਆਰਾ ਸਾਹਿਬ ਜਾ ਕੇ ਮੱਥਾ ਟੇਕਣ ਉਪਰੰਤ ਉਹਨਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ । ਉਹਨਾਂ ਕਿਹਾ ਵਾਹਿਗੁਰੂ ਦੀ ਅਪਾਰ ਕਿਰਪਾ ਸਦਕਾ ਅੱਜ ਜਿੱਤ ਪ੍ਰਾਪਤ ਕੀਤੀ ਹੈ । ਪਰਮਾਤਮਾ ਉਹਨਾਂ ਨੂੰ ਅੱਗੇ ਵੀ ਇਸੇ ਤਰ੍ਹਾਂ ਹੀ ਇਲਾਕੇ ਵਾਸੀਆਂ ਦੀ ਸੇਵਾ ਕਰਨ ਦਾ ਬਲ ਬਖਸ਼ੇ ਅਤੇ ਉਸ ਤੋਂ ਬਾਅਦ ਮੰਦਰ ਵਿੱਚ ਮੱਥਾ ਟੇਕਿਆ ਅਤੇ ਵਾਰਡ ਨਿਵਾਸੀਆਂ ਦੇ ਕੰਮਾਂ ਲਈ ਹਰ ਵੇਲੇ ਹਾਜ਼ਰ ਰਹਿਣ ਦੀ ਪ੍ਰਾਰਥਨਾ ਕੀਤੀ । ਇਸ ਮੌਕੇ ਉਨ੍ਹਾਂ ਨਾਲ ਭਾਰੀ ਗਿਣਤੀ ਵਿੱਚ ਇਲਾਕੇ ਦੇ ਨਿਵਾਸੀਆਂ ਨੇ ਸ਼ਿਰਕਤ ਕੀਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਯੂ ਪੀ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਤਿੰਨੇ ਪੰਜਾਬੀ ਗੁਰਦਾਸਪੁਰ ਜਿਲੇ ਨਾਲ ਸੰਬੰਧਿਤ
Next articleਅੰਬੇਡਕਰ ਭਵਨ ਟਰੱਸਟ ਨੇ ਕੀਤਾ ਸੀਨੀਅਰ ਸਾਬਕਾ ਟਰੱਸਟੀ ਕੇ. ਸੀ. ਸੁਲੇਖ ਦਾ ਸਨਮਾਨ