ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਵਿੱਤੀ ਸਾਲ 2024-25 ਦੀ ਤੀਸਰੀ ਤਿਮਾਹੀ ਦੀ ਜ਼ਿਲ੍ਹਾ ਸਕਿਲ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿਚ ਚਲਾਈਆਂ ਜਾ ਰਹੀਆ ਹੁਨਰ ਵਿਕਾਸ ਸਕੀਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਟੀਮ ਵੱਲੋ ਦੱਸਿਆ ਗਿਆ ਕਿ ਜ਼ਿਲ੍ਹੇ ਵਿਚ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੋਸ਼ਲ ਯੋਜਨਾ ਅਧੀਨ 51 ਉਮੀਦਵਾਰਾ ਦੀ ਵੇਅਰਹਾਉਸ ਐਸੋਸੀਏਟ ਦੇ ਕੋਰਸ ਵਿਚ ਟ੍ਰੇਨਿੰਗ ਕਰਵਾਈ ਜਾ ਰਹੀ ਹੈ, ਜੋ ਕਿ ਅਪ੍ਰੈਲ 2025 ਤੱਕ ਸਮਾਪਤ ਹੋ ਜਾਵੇਗੀ। ਇਸ ਟ੍ਰੇਨਿੰਗ ਵਿਚ ਉਮੀਦਵਾਰਾਂ ਨੂੰ ਮੁਫ਼ਤ ਟ੍ਰੇਨਿੰਗ ਤੋ ਇਲਾਵਾ ਮੁਫ਼ਤ ਕਾਪੀਆਂ- ਕਿਤਾਬਾਂ, ਵਰਦੀਆਂ ਅਤੇ ਆਉਣ-ਜਾਣ ਦਾ ਕਿਰਾਇਆ ਦਿੱਤਾ ਜਾ ਰਿਹਾ ਹੈ।ਇਸ ਟ੍ਰੇਨਿੰਗ ਪ੍ਰੋਗਰਾਮ ਤੋ ਬਾਅਦ ਉਮੀਦਵਾਰਾਂ ਨੂੰ ਨੌਕਰੀ ‘ਤੇ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਜ਼ਿਲ੍ਹੇ ਵਿਚ ਸਥਾਪਿਤ ਕੀਤੇ ਗਏ ਸਰਕਾਰੀ ਹੁਨਰ ਵਿਕਾਸ ਕੇਂਦਰਾਂ ਉਸਮਾਨਪੁਰ ਅਤੇ ਮੁਕੰਦਪੁਰ ਵਿਚ ਜਲਦ ਹੀ ਸ਼ੁਰੂ ਕੀਤੀ ਜਾਣ ਵਾਲੇ ਹੁਨਰ ਸਿਖਲਾਈ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਗਈ। ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋ ਆਈ.ਬੀ.ਐਮ/ਨੈਸਕਾਮ/ਮਾਈਕ੍ਰੋਸਾਫਟ ਨਾਲ ਸਹੀ ਕੀਤੇ ਗਏ ਇਕਰਾਰਨਾਮੇ ਅਨੁਸਾਰ ਉਮੀਦਵਾਰਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਸ ਦੇ ਆਨਲਾਈਨ ਕੋਰਸਾਂ ਵਿਚ ਵਿਦਿਆਰਥੀਆਂ ਦੇ ਦਾਖ਼ਲੇ ਬਾਰੇ ਜਾਣਕਾਰੀ ਦਿੱਤੀ ਗਈ। ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਵੱਲੋ ਜ਼ਿਲ੍ਹੇ ਦੇ ਸਰਕਾਰੀ/ਪ੍ਰਾਈਵੇਟ ਕਾਲਜਾਂ ਨੂੰ ਹਦਾਇਤ ਕੀਤੀ ਗਈ ਕਿ ਉਨ੍ਹਾਂ ਦੀ ਸੰਸਥਾ ਵਿਚ ਪੜ੍ਹਾਈ ਕਰ ਰਹੇ ਉਮੀਦਵਾਰਾਂ ਨੂੰ ਇਨ੍ਹਾਂ ਕੋਰਸਾਂ ਵਿਚ ਵੱਧ ਤੋ ਵੱਧ ਦਾਖ਼ਲਾ ਕਰਵਾ ਕੇ ਇਸ ਸਕੀਮ ਦਾ ਫਾਇਦਾ ਦਿਵਾਇਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਵੱਲ਼ੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋ ਚਲਾਈਆਂ ਜਾ ਰਹੀਆਂ ਵੱਖ-ਵੱਖ ਮੁਫ਼ਤ ਹੁਨਰ ਸਿਖਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੇ ਹੁਨਰ ਨੂੰ ਵਧਾ ਕੇ ਵਧੀਆ ਨੌਕਰੀਆਂ ਦੇ ਯੋਗ ਬਣਨ। ਉਨ੍ਹਾਂ ਵੱਲ਼ੋਂ ਮੀਟਿੰਗ ਵਿਚ ਸ਼ਮੂਲੀਅਤ ਕਰਨ ਵਾਲੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਜਾਰੀ ਕੀਤੀ ਕਿ ਉਨ੍ਹਾਂ ਦੇ ਵਿਭਾਗ ਅਧੀਨ ਲੋੜਵੰਦ ਉਮੀਦਵਾਰਾਂ ਨੂੰ ਇਨ੍ਹਾਂ ਸਕੀਮਾਂ ਵਿਚ ਦਾਖ਼ਲਾ ਕਰਵਾਉਣ ਲਈ ਲੋੜੀਂਦੀ ਕਾਰਵਾਈ ਕਰਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਤੋ ਇਲਾਵਾ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਟੀਮ ਵੱਲੋਂ ਸ਼ੰਮੀ ਠਾਕੁਰ, ਸੁਮਿਤ ਸ਼ਰਮਾ ਅਤੇ ਰਾਜ ਕੁਮਾਰ ਮੌਜੂਦ ਰਹੇ।
https://play.google.com/store/apps/details?id=in.yourhost.samajweekly