ਹੁਸ਼ਿਆਰਪੁਰ, (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਹਾਇਕ ਐਂਡ ਟ੍ਰੈਕ ਕਲੱਬ ਹੁਸ਼ਿਆਰਪੁਰ ਨੇ ਆਪਣੀ 8ਵੀਂ ਵਰ੍ਹੇਗੰਢ ਮੌਕੇ ਨੂੰ ਯਾਦਗਾਰ ਅਤੇ ਸਾਰਥਕ ਬਣਾਉਣ ਲਈ ਇੱਕ ਨਿਵੇਕਲੀ ਪਹਿਲ ਕਰਦੇ ਹੋਏ ਜੰਗਲਾਤ ਵਿਭਾਗ ਦੇ ਨਾਰਾ ਰੈਸਟ ਹਾਊਸ ਵਿਖੇ ” ਕੁਦਰਤ ਦੀ ਮਹੱਤਤਾ ਅਤੇ ਸਾਂਭ-ਸੰਭਾਲ ” ਸੰਬੰਧੀ ਕੈਂਪ ਦਾ ਆਯੋਜਨ ਕੀਤਾ। ਇਸ ਕੈਂਪ ਵਿੱਚ ਕਲੱਬ ਦੇ ਮੈਂਬਰ ਨੇ ਪਰਿਵਾਰਾਂ ਸਹਿਤ ਭਾਗ ਲਿਆ ਇਸ ਤੋਂ ਇਲਾਵਾ ਕੈਂਪ ਵਿੱਚ ਪੰਜਾਬ ਦੀ ਵਿਸ਼ਵ ਪੱਧਰੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਲੋਂ ਐੱਨਐੱਸਐੱਸ ਟੀਮ ਦੇ 150 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਅਧੀਨ ਸਭ ਤੋਂ ਪਹਿਲਾਂ ਸਮੂਹ ਭਾਗੀਦਾਰੀਆਂ ਵਲੋਂ ਨਾਰਾ ਡੈਮ ਅਤੇ ਆਸ-ਪਾਸ ਦੇ ਸਾਰੇ ਇਲਾਕੇ ਨੂੰ ਸਫ਼ਾਈ ਅਭਿਆਨ ਚਲਾ ਕੇ ਕਚਰਾ ਮੁਕਤ ਕੀਤਾ ਗਿਆ, ਇਸ ਪ੍ਰਕਿਰਿਆ ਨਾਲ ਸਮਾਜ ਨੂੰ ਇਹ ਸੁਨੇਹਾ ਦੇਣ ਦਾ ਯਤਨ ਕੀਤਾ ਗਿਆ ਕਿ ਅਗਰ ਸਾਡਾ ਆਲਾ-ਦੁਆਲਾ ਸਾਫ਼-ਸੁਥਰਾ ਅਤੇ ਵਾਤਾਵਰਨ ਸ਼ੁੱਧ ਹੋਵੇਗਾ ਫਿਰ ਹੀ ਅਸੀਂ ਸਿਹਤਮੰਦ ਅਤੇ ਲੰਬੀ ਉਮਰ ਜੀਅ ਸਕਾਂਗੇ। ਸਫ਼ਾਈ ਅਭਿਆਨ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਇਸ ਮੁਹਿੰਮ ਵਿੱਚ ਹਿੱਸਾ ਲਿਆ ਅਤੇ ਭਵਿੱਖ ਵਿੱਚ ਕੁਦਰਤ ਦੀ ਸੰਭਾਲ ਕਰਨ ਦਾ ਪ੍ਰਣ ਲਿਆ। ਇਸ ਪ੍ਰੋਗਰਾਮ ਦੇ ਅਗਲੇ ਪੜਾਅ ਵਿੱਚ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀ ਸੰਜੀਵ ਕੁਮਾਰ ਤਿਵਾੜੀ ਸੀ.ਐਫ.ਓ ਦੇ ਸਹਿਯੋਗ ਨਾਲ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੁਦਰਤ ਦੀ ਸਾਂਭ-ਸੰਭਾਲ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਸਿਰਜਣ ਸਬੰਧੀ ਵਿਚਾਰ ਗੋਸ਼ਟੀ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਲਵਲੀ ਯੂਨੀਵਰਸਿਟੀ ਤੋਂ ਸ਼੍ਰੀਮਤੀ ਜਗਦੀਸ਼ ਕੌਰ, ਸ਼੍ਰੀਮਤੀ ਆਸ਼ਿਮਾ ਬੋਹਰਾ ਅਤੇ ਮਿਸਟਰ ਯੋਗੇਸ਼ ਜੀ ਨੇ ਭਾਗ ਲਿਆ ਇਸ ਤੋਂ ਇਲਾਵਾ ਹਾਇਕ ਐਂਡ ਟ੍ਰੈਕ ਕਲੱਬ ਦੇ ਮੈਂਬਰ ਮਲਕੀਤ ਸਿੰਘ ਮਰਵਾਹਾ, ਚੰਦਰ ਪ੍ਰਕਾਸ਼, ਗੁਰਚਰਨ ਸਿੰਘ, ਰਮੇਸ਼ ਕੁਮਾਰ ਬੱਗਾ,ਰਿਸ਼ਵ ਬੱਗਾ, ਜਤਿੰਦਰ ਸੈਣੀ, ਵਰਿੰਦਰ ਵਰਮਾ, ਰਵਿੰਦਰ ਕੁਮਾਰ, ਅਭਿਸ਼ੇਕ ਕੁਮਾਰ ਅਤੇ ਰਸ਼ਪਾਲ ਸਿੰਘ ਨੇ ਹਿੱਸਾ ਲਿਆ। ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨਾਂ ਨੂੰ ਇਨਾਮ ਵੰਡੇ ਗਏ ਅਤੇ ਕੈਂਪ ਵਿੱਚ ਸ਼ਾਮਿਲ ਹੋਏ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਕੈਂਪ ਅਤੇ ਪ੍ਰੋਗਰਾਮ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly