ਡਾ: ਰਾਜ ਕੁਮਾਰ ਨੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫੋਟੋ ਅਜਮੇਰ ਦੀਵਾਨਾ

ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਆਪਣੇ ਨਿਵਾਸ ਸਥਾਨ ’ਤੇ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਸਾਰੇ ਇਲਾਕਾ ਨਿਵਾਸੀ ਆਪਣੀ ਕਿਸੇ ਵੀ ਸਮੱਸਿਆ ਦੇ ਹੱਲ ਲਈ ਮੇਰੇ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਡਾ: ਰਾਜ ਨੇ ਮੁਕੇਰੀਆਂ, ਦਸੂਹਾ, ਟਾਂਡਾ, ਸ਼ਾਮਚੁਰਾਸੀ, ਫਗਵਾੜਾ, ਭੁਲੱਥ ਅਤੇ ਚੱਬੇਵਾਲ ਸਮੇਤ ਹੋਰਨਾਂ ਇਲਾਕਿਆਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਨਾ ਸਿਰਫ਼ ਸੁਣੀਆਂ, ਸਗੋਂ ਮੌਕੇ ‘ਤੇ ਹੀ ਹੱਲ ਵੀ ਕੀਤਾ | ਇਥੇ ਦਸਨ ਯੋਗ ਹੈ ਕਿ ਡਾ: ਰਾਜ ਕੁਮਾਰ ਰੋਜ਼ਾਨਾ ਆਪਣੇ ਘਰ ਅਤੇ ਹਲਕੇ ਵਿੱਚ ਜਾ ਕੇ ਸੈਂਕੜੇ ਲੋਕਾਂ ਨਾਲ ਜੁੜਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਦੇ ਹਨ |ਆਪਣੇ ਹਲਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਡਾ: ਰਾਜ ਨੇ ਇਹ ਵੀ ਐਲਾਨ ਕੀਤਾ ਕਿ 1 ਜਨਵਰੀ 2025 ਤੋਂ ਉਹ ਲਗਾਤਾਰ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਜਨਤਾ ਦਰਬਾਰ ਲਗਾਉਣਗੇ jis ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਜਾਵੇਗਾ।ਡਾ. ਰਾਜ ਨੇ ਕਿਹਾ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਮਸਲਿਆਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚ ਮੈਡੀਕਲ ਕਾਲਜ ਦੀ ਸਥਾਪਨਾ, ਰੇਲਵੇ ਸੇਵਾਵਾਂ  ਦਾ ਵਿਸਥਾਰ ਅਤੇ ਸਿਹਤ ਸੇਵਾਵਾਂ ਵਿੱਚ ਸੁਧਾਰ ਸ਼ਾਮਲ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਨ੍ਹਾਂ ਯਤਨਾਂ ਦੇ ਸਕਾਰਾਤਮਕ ਨਤੀਜੇ ਜਲਦੀ ਹੀ ਦੇਖਣ ਨੂੰ ਮਿਲਣਗੇ।ਇਲਾਕੇ ਦੇ ਲੋਕਾਂ ਨੇ ਵੀ ਡਾ. ਰਾਜ ਕੁਮਾਰ ਦੀ ਲੋਕ ਸੇਵਾ ਭਾਵਨਾ ਅਤੇ ਹਲਕੇ ਵਿੱਚ ਸਰਗਰਮੀ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਦੇ ਇਸ ਕਦਮ ਨਾਲ ਨਾ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ ਸਗੋਂ ਪ੍ਰਸ਼ਾਸਨ ਅਤੇ ਜਨਤਾ ਦਰਮਿਆਨ ਵਿਸ਼ਵਾਸ ਵੀ ਮਜ਼ਬੂਤ ਹੋਵੇਗਾ।ਡਾ. ਰਾਜ ਨੇ ਅੰਤ ਵਿੱਚ ਕਿਹਾ ਕਿ ਉਨ੍ਹਾਂ ਦਾ ਉਦੇਸ਼ ਇਲਾਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਬਿਹਤਰੀ ਨੂੰ ਯਕੀਨੀ ਬਣਾਉਣਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly  

Previous articleਵਿਦਿਆਰਥੀ ਚੰਗੀ ਪੜ੍ਹਾਈ ਕਰਕੇ ਹੀ ਦੁਨੀਆ ਤੇ ਇੱਕ ਵਧੀਆ ਰੁਤਬਾ ਹਾਸਿਲ ਕਰ ਸਕਦੇ ਹਨ : ਡਾ ਆਸ਼ੀਸ਼ ਸਰੀਨ
Next article” ਸਾਹਿਤਕਾਰੀ ਨੂੰ ਨਵੀਂ ਦਿਸ਼ਾ ਦੇਣ ਵਾਲੇ ਦਰਵੇਸ਼ ਨਾਵਲਕਾਰ ਨਾਨਕ ਸਿੰਘ