ਹੁਸ਼ਿਆਰਪੁਰ,(ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਨੰਬਰਦਾਰ ਯੂਨੀਅਨ ਟਾਂਡਾ ਵੱਲੋਂ ਨਵੇਂ ਸਾਲ ਦੀ ਖੁਸ਼ੀ ਮੌਕੇ 1 ਜਨਵਰੀ ਦਿਨ ਬੁੱਧਵਾਰ ਨੂੰ ਸਰਬੱਤ ਦੇ ਭਲੇ ਲਈ ਤਹਿਸੀਲ ਟਾਂਡਾ ਵਿਖੇ ਕਰਵਾਏ ਜਾ ਰਹੇ ਸਮਾਗਮ ਲਈ। ਅੱਜ ਨੰਬਰਦਾਰ ਯੂਨੀਅਨ ਟਾਂਡਾ ਵਲੋਂ ਡੀ ਸੀ ਹੁਸ਼ਿਆਰਪੁਰ ਮੈਡਮ ਕੋਮਲ ਮਿੱਤਲ ਨੂੰ ਸੱਦਾ ਪੱਤਰ ਦਿੰਦਿਆਂ ਨੰਬਰਦਾਰ ਯੂਨੀਅਨ ਟਾਂਡਾ ਦੇ ਡਵੀਜਨ ਪ੍ਰਧਾਨ ਲਖਵੀਰ ਸਿੰਘ ਦਵਾਖਰੀ, ਤਹਿਸੀਲ ਪ੍ਰਧਾਨ ਜਸਪਾਲ ਸਿੰਘ ਲੋਧੀਚੱਕ, ਕੈਸ਼ੀਅਰ ਨੰਬਰਦਾਰ ਦਰਬਾਰਾ ਸਿੰਘ, ਪ੍ਰੈੱਸ ਸਕੱਤਰ ਸੁਖਵਿੰਦਰ ਸਿੰਘ ਮੂਨਕ, ਨੰਬਰਦਾਰ ਕਿਰਪਾਲ ਸਿੰਘ ਪੰਡੋਰੀ, ਨੰਬਰਦਾਰ ਨਛੱਤਰ ਸਿੰਘ ਸੀਕਰੀ, ਨੰਬਰਦਾਰ ਤਜਿੰਦਰ ਸਿੰਘ ਬੁੱਢੀ ਪਿੰਡ, ਨੰਬਰਦਾਰ ਇਕਬਾਲ ਸਿੰਘ ਸਾਬੀ ਮੂਨਕ ਕਲਾਂ ਨੇ ਕਿਹਾ ਕਿ 1 ਜਨਵਰੀ ਨੂੰ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਜਾਣਗੇ। ਜਿਹਨਾਂ ਦੇ ਭੋਗ ਪਾਉਣ ਉਪਰੰਤ ਖੁੱਲੇ ਪੰਡਾਲ ਵਿੱਚ ਸ਼ਬਦ ਕੀਰਤਨ ਹੋਣਗੇ ਤੇ ਸਾਰੀ ਸੰਗਤ ਦਾ ਨੰਬਰਦਾਰ ਯੂਨੀਅਨ ਵੱਲੋ ਧੰਨਵਾਦ ਕੀਤਾ ਜਾਵੇਗਾ। ਇਸ ਮੌਕੇ ਚਾਹ ਦੇ ਲੰਗਰ ਤੇ ਗੁਰ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਇਸ ਮੌਕੇ ਨੰਬਰਦਾਰ ਯੂਨੀਅਨ ਨੇ ਸਮੂਹ ਨੰਬਰਦਾਰਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਬੇਨਤੀ ਕੀਤੀ। ਇਸ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਜੀ ਟਾਂਡੇ ਵਾਲੇ, ਸੰਤ ਬਾਬਾ ਤੇਜਾ ਸਿੰਘ ਜੀ ਖੁੱਡੇ ਵਾਲੇ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਮੈਡਮ ਕੋਮਲ ਮਿੱਤਲ, ਐਸ ਐਸ ਪੀ ਹੁਸ਼ਿਆਰਪੁਰ ਸੁਰੇਂਦਰ ਲਾਂਬਾ, ਏ ਡੀ ਸੀ ਹੁਸ਼ਿਆਰਪੁਰ ਰਾਹੁਲ ਚਾਬਾ, ਐਸ ਡੀ ਐਮ ਟਾਂਡਾ ਪੰਕਜ ਕੁਮਾਰ ਬਾਂਸਲ, ਤਹਿਸੀਲਦਾਰ ਟਾਂਡਾ ਹਰਮਿੰਦਰ ਸਿੰਘ ਨਰਵਾਲ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਨੰਬਰਦਾਰ ਯੂਨੀਅਨ ਦੇ ਪੰਜਾਬ ਪ੍ਰਧਾਨ ਗੁਰਪਾਲ ਸਿੰਘ ਸਮਰਾ, ਜਿਲਾ ਪ੍ਰਧਾਨ ਜਸਵੰਤ ਸਿੰਘ ਰੰਧਾਵਾ, ਐਮ ਐੱਲ ਏ ਟਾਂਡਾ ਜਸਵੀਰ ਸਿੰਘ ਰਾਜਾ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਲਖਵਿੰਦਰ ਸਿੰਘ ਲੱਖੀ ਜਿਲਾ ਪ੍ਰਧਾਨ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਚੇਅਰਮੈਨ ਹਰਮੀਤ ਸਿੰਘ ਔਲਖ, ਸਰਬਜੀਤ ਸਿੰਘ ਗੋਲਡੀ ਦਸੂਹਾ, ਸੱਤਪਾਲ ਸਿੰਘ ਮਲਤਾਨੀ, ਜਥੇਦਾਰ ਤਾਰਾ ਸਿੰਘ ਸੱਲਾ, ਡਾਇਰੈਕਟਰ ਹੁਸ਼ਿਆਰਪੁਰ ਕੌਅਪਰੇਟਿਵ ਬੈਕਾ ਰਣਬੀਰ ਸਿੰਘ ਨੱਥੂਪੁਰ ਤੋ ਇਲਾਵਾ ਪਟਵਾਰੀ ਸਹਿਬਾਨ , ਗਰਦਾਵਰ ਸਹਿਬਾਨ ਤੇ ਇਲਾਕੇ ਦੀਆਂ ਨਾਮਵਰ ਸ਼ਖਸੀਅਤਾਂ ਪਹੁੰਚਣਗੀਆਂ। ਜਿਹਨਾ ਦਾ ਨੰਬਰਦਾਰ ਯੂਨੀਅਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly