ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਨਿਰਦੇਸਾ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਸ਼ਹੀਦ ਭਗਤ ਸਿੰਘ ਨਗਰ ਰਵੀ ਪਾਲ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਕੰਗਣਾ ਬੇਟ ਵੱਲੋਂ ਪਿੰਡ ਦੇ ਸਰਕਾਰੀ ਸਕੂਲ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਲੱਬ ਪ੍ਰਧਾਨ ਕੁਲਦੀਪ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਦੱਸਿਆ ਗਿਆ ਅਤੇ ਬੱਚਿਆਂ ਨੂੰ ਖੇਡਾਂ ਅਤੇ ਹੋਰ ਸਹਿ ਵਿੱਦਿਅਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਨਸ਼ਾ ਵਿਰੋਧੀ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ। ਮੈਡਮ ਹਰਦੀਪ ਕੌਰ ਅਤੇ ਮੈਡਮ ਲਲਿਤਾ ਰਾਣੀ ਵਲੋਂ ਬੱਚਿਆਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਕਰਵਾਈ ਤਿਆਰੀ ਦੀ ਬਦੌਲਤ ਖੁਸ਼ੀ, ਮੀਨਾਕਸ਼ੀ, ਮਨਪ੍ਰੀਤ, ਅਮ੍ਰਿਤ ਸਿੰਘ, ਗੁਰਲੀਨ,ਕੋਮਲਪ੍ਰੀਤ, ਦਿਲਪ੍ਰੀਤ ਆਦਿ ਵੱਲੋਂ ਬਹੁਤ ਹੀ ਸੁੰਦਰ ਕਵਿਤਾਵਾਂ ਅਤੇ ਗੀਤ ਪੇਸ ਕੀਤੇ ਗਏ। ਇਸ ਦੌਰਾਨ ਬੱਚਿਆਂ ਨੂੰ ਨਕਦ ਇਨਾਮ ਦੇ ਕੇ ਹੌਸਲਾ ਅਫ਼ਜ਼ਾਈ ਵੀ ਕੀਤੀ ਗਈ । ਅੰਤ ਵਿਚ ਸਕੂਲ ਅਧਿਆਪਕ ਪੰਕਜ ਸਿਆਲ ਵੱਲੋਂ ਕਲੱਬ ਮੈਂਬਰਾਂ ਅਤੇ ਯੁਵਕ ਸੇਵਾਵਾਂ ਵਿਭਾਗ ਦਾ ਧੰਨਵਾਦ ਕੀਤਾ ਗਿਆ। ਇਸ ਜਾਗਰੂਕਤਾ ਮੁਹਿੰਮ ਵਿਚ ਯੁਵਕ ਸੇਵਾਵਾਂ ਵਿਭਾਗ ਦੇ ਸਟੈਨੋ ਟਾਈਪਿਸਟ ਗੁਰਪ੍ਰੀਤ ਕੌਰ ਦਾ ਵੱਡਾ ਯੋਗਦਾਨ ਰਿਹਾ। ਇਸ ਮੌਕੇ ਕਲੱਬ ਮੈਂਬਰ ਮਨੋਜ ਕੁਮਾਰ, ਮਨੀ ਚੋਪੜਾ, ਸੁਖਵਿੰਦਰ ਸਿੰਘ, ਜੋਤ, ਭਿੰਦਰ, ਅਰਸ਼ ਆਦਿ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly