ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੱਥੇਦਾਰ ਨਿਮਾਣਾ ਨੇ ਪੰਜਾਬ ਬੰਦ ਦੀ ਕਾਲ ਨੂੰ ਦਿੱਤਾ ਸਮਰਥਨ

ਜਥੇਦਾਰ ਤਰਨਜੀਤ ਸਿੰਘ ਨਿਮਾਣਾ

ਕੇਂਦਰ ਸਰਕਾਰ ਕਿਸਾਨਾਂ ਮਜ਼ਦੂਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ- ਜੱਥੇਦਾਰ ਨਿਮਾਣਾ 

ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਪੰਜਾਬ ਬੰਦ ਦੀ ਕਾਲ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ  ਕਿਹਾ ਕਿ ਸੈਂਟਰ ਸਰਕਾਰ ਕਿਸਾਨਾਂ ਮਜ਼ਦੂਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਸੰਯੁਕਤ ਕਿਸਾਨ ਮੋਰਚੇ ਨਾਲ ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀਂ ਜਾਇਜ਼ ਮੰਗਾਂ ਨੂੰ ਲਿਖਤੀ ਰੂਪ ਵਿੱਚ ਹੋਏ ਸਮਝੌਤੇ ਨੂੰ ਕੇਂਦਰ ਸਰਕਾਰ ਤੁਰੰਤ ਲਾਗੂ ਕਰੇ ਅਤੇ 34 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਨੂੰ ਖ਼ਤਮ ਕਰਵਾਏ।  ਜਥੇਦਾਰ ਨਿਮਾਣਾ ਨੇ ਕਿਹਾ ਕਿ 30 ਦਸੰਬਰ ਨੂੰ ਪੰਜਾਬ ਬੰਦ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ ਉਹਨਾਂ ਨੇ ਸੈਂਟਰ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਜੇਕਰ ਸੈਂਟਰ ਸਰਕਾਰ ਕਿਸਾਨਾ ਮਜ਼ਦੂਰਾਂ ਦੀਆਂ ਹੱਕੀਂ ਜਾਇਜ਼ ਲਿਖਤੀ ਮੰਗਾਂ ਨਹੀਂ ਮੰਨਦੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਸਮੂਹ ਪੰਜਾਬ ਨਿਵਾਸੀਆਂ ਨੂੰ ਬੇਨਤੀ ਵੀ ਕੀਤੀ ਕਿ ਉਹ ਪੰਜਾਬ ਬੰਦ ਦਾ ਪੂਰਾ ਸਮਰਥਨ ਦੇਣ । ਸੜਕੀ ਅਤੇ ਰੇਲ ਆਵਾਜਾਈ ਪੂਰੇ ਤਰੀਕੇ ਨਾਲ ਬੰਦ ਕੀਤੀ ਜਾਵੇਗੀ । ਹਰ ਇੱਕ ਨਾਗਰਿਕ ਇਸ ਨੂੰ ਆਪਣਾ ਫਰਜ਼ ਸਮਝ ਕੇ ਪੰਜਾਬ ਬੰਦ ਦਾ ਪੂਰਾ ਸਮਰਥਨ ਕਰੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous article“ਸ਼ਹਾਦਤਾਂ”
Next articleਗੀਤ