ਪੰਜਾਬੀ ਸਾਹਿਤ ਸਭਾ (ਰਜਿ:) ਵੱਲੋਂ ਡਾ. ਮਨਮੋਹਣ ਸਿੰਘ ਨੂੰ ਸ਼ਰਧਾਂਜਲੀ ਭੇਂਟ

ਸਮਰਾਲਾ (ਸਮਾਜ ਵੀਕਲੀ)  ਬਲਬੀਰ ਸਿੰਘ ਬੱਬੀ :- ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੇ ਮੁੱਖ ਸਰਪ੍ਰਸਤ ਕਮਾਂਡੈਂਟ ਰਸ਼ਪਾਲ ਸਿੰਘ ਅਤੇ ਸਰਪਸ੍ਰਤ ਬਿਹਾਰੀ ਲਾਲ ਸੱਦੀ ਨੇ ਇੱਕ ਸਾਂਝੇ ਬਿਆਨ ਰਾਹੀਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਦੀ ਮੌਤ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ 2004 ਵਿੱਚ ਜਦੋਂ ਪੂਰਾ ਦੇਸ਼ ਆਰਥਿਕ ਡਾਵਾਂਡੋਲ ਵਾਲੀ ਸਥਿਤੀ ਵਿੱਚੋਂ ਗੁਜਰ ਰਿਹਾ ਸੀ ਤਾਂ ਡਾ. ਮਨਮੋਹਣ ਸਿੰਘ ਨੇ ਦੇਸ਼ ਦੀ ਕਮਾਨ ਸੰਭਾਲਦੇ ਹੋਏ ਭਾਰਤ ਨੂੰ ਮੁੜ ਮੁੱਢਲੇ ਦੇਸ਼ਾਂ ਦੀ ਕਤਾਰ ਵਿੱਚ ਲਿਆ ਖੜ੍ਹਾ ਕੀਤਾ ਸੀ। ਜਿਨ੍ਹਾਂ ਦੀ ਦੂਰ ਦ੍ਰਿਸ਼ਟੀ ਸੋਚ ਨੇ ਭਾਰਤ ਨੂੰ ਇੱਕ ਨਵੀਂ ਤਾਕਤ ਬਖਸ਼ੀ। ਡਾ. ਮਨਮੋਹਣ ਸਿੰਘ ਦਾ ਕਾਰਜਕਾਲ ਦੇਸ਼ ਦੇ ਸੁਨਹਿਰੀ ਅੱਖਰਾਂ ਵਿੱਚ ਲਿਖੇ ਜਾਣ ਵਾਲੇ ਸਾਲ ਸਨ। ਉਨ੍ਹਾਂ ਸਮੁੱਚੀ ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪਰਿਵਾਰ ਨਾਲ ਦਿਲੋਂ ਡੂੰਘੀ ਹਮਦਰਦੀ ਜ਼ਾਹਰ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article*ਸੂਖਮ ਜੀਵ -ਦੁਸ਼ਮਣ ਕੇ ਯਾਰ ?*
Next article” ਨਵਾਂ ਸਾਲ “