ਭੈਣ ਕੁਮਾਰੀ ਮਾਇਆਵਤੀ ਦਾ ਜਨਮਦਿਨ ਜੰਮੂ ਦੇ ਸਾਰੇ ਜ਼ਿਲ੍ਹਿਆਂ ਵਿੱਚ ਜਨਕਲਿਆਣਕਾਰੀ ਦਿਵਸ ਵੱਜੋਂ ਮਨਾਇਆ ਜਾਵੇਗਾ
ਜੰਮੂ (ਸਮਾਜ ਵੀਕਲੀ) ਬਹੁਜਨ ਸਮਾਜ ਪਾਰਟੀ (ਬਸਪਾ) ਦੀ ਜੰਮੂ-ਕਸ਼ਮੀਰ ਸੂਬੇ ਦੀ ਇੱਕ ਮੀਟਿੰਗ ਪਾਰਟੀ ਦੇ ਜੰਮੂ ਵਿਖੇ ਦਫਤਰ ਵਿੱਚ ਹੋਈ। ਇਸ ਦੌਰਾਨ ਬਸਪਾ ਦੇ ਜੰਮੂ-ਕਸ਼ਮੀਰ ਦੇ ਇੰਚਾਰਜ ਤੇ ਸਾਬਕਾ ਸਾਂਸਦ ਡਾ. ਅਵਤਾਰ ਸਿੰਘ ਕਰੀਮਪੁਰੀ ਵਿਸ਼ੇਸ਼ ਤੌਰ ‘ਤੇ ਮੀਟਿੰਗ ਵਿੱਚ ਸ਼ਾਮਲ ਹੋਏ। ਡਾ. ਕਰੀਮਪੁਰੀ ਨੇ ਜੰਮੂ-ਕਸ਼ਮੀਰ ਵਿੱਚ ਪਾਰਟੀ ਸੰਗਠਨ ਦੀ ਮਜ਼ਬੂਤੀ ਲਈ ਆਗੂਆਂ-ਵਰਕਰਾਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦਾ ਜਨਮਦਿਨ 15 ਜਨਵਰੀ ਨੂੰ ਆ ਰਿਹਾ ਹੈ। ਇਸ ਦਿਨ ਨੂੰ ਦੇਸ਼ਭਰ ਵਿੱਚ ਜਨਕਲਿਆਣਕਾਰੀ ਦਿਵਸ ਵੱਜੋਂ ਮਨਾਇਆ ਜਾਵੇਗਾ। ਇਸ ਸਬੰਧ ਵਿੱਚ ਜੰਮੂ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਸਪਾ ਵਰਕਰਾਂ ਵੱਲੋਂ ਸਮਾਗਮ ਕੀਤੇ ਜਾਣਗੇ। ਡਾ. ਕਰੀਮਪੁਰੀ ਨੇ ਕਿਹਾ ਕਿ ਭੈਣ ਕੁਮਾਰੀ ਮਾਇਆਵਤੀ ਨੇ ਆਪਣਾ ਸਾਰਾ ਜੀਵਨ ਮਹਾਪੁਰਖਾਂ ਦੇ ਮਿਸ਼ਨ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਦਾ ਜੀਵਨ ਸੰਘਰਸ਼ ਕਰੋੜਾਂ ਲੋਕਾਂ ਲਈ ਪ੍ਰੇਰਨਾ ਦਾ ਸਰੋਤ ਹੈ। ਮੀਟਿੰਗ ਦੌਰਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਜੰਮੂ-ਕਸ਼ਮੀਰ ਦੇ ਪਾਰਟੀ ਅਹੁਦੇਦਾਰਾਂ ਨਾਲ ਸੰਗਠਨ ਦੇ ਕੰਮਕਾਜ ਦੀ ਸਮੀਖਿਆ ਕੀਤੀ। ਨਾਲ ਹੀ ਉਨ੍ਹਾਂ ਨੇ ਬੂਥ ਪੱਧਰ ‘ਤੇ ਬਸਪਾ ਦੀ ਮਜ਼ਬੂਤੀ ਬਾਰੇ ਵਿਚਾਰ ਰੱਖੇ। ਇਸ ਮੌਕੇ ਬਸਪਾ ਦੇ ਜੰਮੂ-ਕਸ਼ਮੀਰ ਦੇ ਪ੍ਰਧਾਨ ਦਰਸ਼ਨ ਰਾਣਾ, ਇੰਚਾਰਜ ਗੁਰਬਖਸ਼ ਗੌਰਵ, ਉਪਪ੍ਰਧਾਨ ਚਰਨਜੀਤ ਚਰਗੋਤਰਾ ਅਤੇ ਹੋਰ ਅਹੁਦੇਦਾਰ ਵੀ ਮੌਜ਼ੂਦ ਸਨ।
https://play.google.com/store/apps/details?id=in.yourhost.samaj