ਸੰਗਰੂਰ (ਸਮਾਜ ਵੀਕਲੀ) ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦੇ ਬਾਹਰ ਲੱਗਪਗ 150 ਦਿੰਨਾਂ ਤੋਂ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਚਲ ਰਿਹਾ ਹੈ। 22 ਦਸੰਬਰ ਤੋਂ ਇਹ ਮਰਨ ਵਰਤ ਤੇ ਬੈਠੇ ਹੋਏ ਹਨ, 3 ਜਨਵਰੀ 25 ਨੂੰ ਮਰਨ ਵਰਤ ਤੇ ਬੈਠੇ ਆਗੂ ਯੌਨੀ ਸਿੰਗਲਾ ਜੀ ਨੂੰ ਪੁਲਿਸ ਨੇ ਚੁੱਕ ਕੇ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾ ਦਿੱਤਾ ਹੈ ਤੇ ਇੰਨਾ ਦਾ ਅਗਲਾ ਆਗੂ ਮਰਨ ਵਰਤ ਤੇ ਬੈਠਾ ਹੈ। ਅਜ ਜਮਹੂਰੀ ਅਧਿਕਾਰ ਪੰਜਾਬ ਜ਼ਿਲ੍ਹਾ ਇਕਾਈ ਸੰਗਰੂਰ ਤੇ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਵਿੱਚ ਸ਼ਮੂਲੀਅਤ ਕਰਦਿਆਂ ਕੰਮਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਸੰਘਰਸ਼ ਦਾ ਸਮਰੱਥਨ ਕਰਦਿਆਂ , ਉਨ੍ਹਾਂ ਦੀਆਂ ਮੰਗਾਂ ਨਾਲ ਸਹਿਮਤ ਪ੍ਰਗਟਾਈ। ਜਮਹੂਰੀ ਅਧਿਕਾਰ ਸਭਾ ਵੱਲੋਂ ਜਗਜੀਤ ਸਿੰਘ ਭੂਟਾਲ ਤੇ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਮਾਸਟਰ ਪਰਮਵੇਦ ਨੇ ਕੰਮਪਿਊਟਰ ਅਧਿਆਪਕਾਂ ਸਮੇਤ ਹੋਰ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੰਮਪਿਊਟਰ ਅਧਿਆਪਕਾਂ ਨੂੰ ਸਿਖਿਆ ਵਿਭਾਗ ਵਿੱਚ ਲੈਣ, ਛੇਵੇਂ ਪੇ ਕਮਿਸ਼ਨ ਤੇ ਸੀਐਸਆਰ ਲਾਗੂ ਕਰਨ ਆਦਿ ਮੰਗਾਂ ਜਾਇਜ਼ ਹਨ। ਸਰਕਾਰ ਨੂੰ ਇਨ੍ਹਾਂ ਨੂੰ ਖੱਜਲ ਖੁਆਰ ਕਰਨ ਦੀ ਥਾਂ ਇਨ੍ਹਾਂ ਦੀਆਂ ਮੰਗਾਂ ਛੇਤੀ ਮੰਨ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨਣ ਕਰਕੇ ਪੰਜਾਬ ਸਰਕਾਰ ਨੂੰ ਕੰਪਿਊਟਰ ਅਧਿਆਪਕਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਰੋਹ ਹੋਰ ਵਧਦਾ ਜਾਵੇਗਾ। ਮੰਗਾਂ ਜਾਇਜ਼ ਤੇ ਮੰਨਣਯੋਗ ਹੋਣ ਕਰਕੇ ਸਾਰੀਆਂ ਜਥੇਬੰਦੀਆਂ ਇਨ੍ਹਾਂ ਦੀ ਪਿੱਠ ਤੇ ਹਨ। ਸਰਕਾਰ ਨੂੰ ਸੋਚਣਾ ਚਾਹੀਦਾ ਹੈ ਕਿ ਇਹ ਅਧਿਆਪਕ ਲੰਬੇ ਸਮੇਂ ਤੋਂ ਸੁਸਾਇਟੀ ਵਿਚ ਕੰਮ ਕਰ ਰਹੇ ਹਨ, ਇਨ੍ਹਾਂ ਦੀ ਮੰਨੀਆਂ ਮੰਗਾਂ ਤੇ ਅਮਲ ਕਰਕੇ ਇਨ੍ਹਾਂ ਨੂੰ ਸਿਖਿਆ ਵਿਭਾਗ ਵਿੱਚ ਲੈਣਾ ਬਣਦਾ ਹੈ। ਕੰਮਪਿਊਟਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਕੁਲਦੀਪ ਸਿੰਘ ਮਨਧੀਰ ਸਿੰਘ ,ਪ੍ਰਿੰਸੀਪਲ ਅਮਰੀਕ ਸਿੰਘ ,ਵਿਸਾਖਾ ਸਿੰਘ, ਲਾਲ਼ ਚੰਦ, ਗੁਰਜੰਟ ਸਿੰਘ ਬਡਰੁੱਖਾਂ, ਬਸੇਸਰ ਰਾਮ, ਭਜਨ ਰੰਗੀਆਂ, ਮਾਸਟਰ ਰਾਮ ਸਿੰਘ ਗੁਰਦੀਪ ਸਿੰਘ, ਮਾਸਟਰ ਗੁਰਜੰਟ ਸਿੰਘ ਨੇ ਸ਼ਮੂਲੀਅਤ ਕੀਤੀ।
ਮਾਸਟਰ ਪਰਮਵੇਦ
ਤਰਕਸ਼ੀਲ ਆਗੂ
ਤਰਕਸ਼ੀਲ ਸੁਸਾਇਟੀ ਪੰਜਾਬ
9417422349
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj