ਲੁਧਿਆਣਾ (ਸਮਾਜ ਵੀਕਲੀ) ( ਰਮੇਸ਼ਵਰ ਸਿੰਘ) ਪੰਜਾਬੀ ਭਾਸ਼ਾ ਪ੍ਰਸਾਰ ਭਾਈਚਾਰੇ ਦੇ ਮੁੱਖ ਸੰਚਾਲਕ ਮਿੱਤਰ ਸੈਨ ਮੀਤ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵਕਾਲਤ ਕਰਦੇ ਬੀਬਾ ਸੁਨੈਨਾ ਜੀ ਨੇ ਆਪਣੀਆਂ ਕਾਨੂੰਨੀ ਸੇਵਾਵਾਂ ਭਾਈਚਾਰੇ ਨੂੰ ਸਮਰਪਿਤ ਕੀਤੀਆਂ ਹਨ। ਉਹਨਾਂ ਅੱਗੇ ਕਿਹਾ ਕਿ ਸੁਨੈਨਾ ਜੀ ਦੀ ਆਮਦ ਨਾਲ ਪੰਜਾਬੀ ਭਾਸ਼ਾ ਦੇ ਸਰਕਾਰੇ ਦਰਬਾਰੇ ਬਣਦੇ ਸਤਿਕਾਰ ਨੂੰ ਬਹਾਲ ਕਰਾਉਣ ਵਿੱਚ ਵੱਡੀ ਮਦਦ ਮਿਲੇਗੀ। ਉਹਨਾਂ ਨੇ ਹੋਰ ਕਿਹਾ ਕਿ ਸਮੁੱਚੇ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵੱਲੋਂ ਸੁਨੈਨਾ ਜੀ ਦਾ ਭਾਈਚਾਰੇ ਵਿੱਚ ਤਹਿ ਦਿਲੋਂ ਸਵਾਗਤ ਕੀਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj