ਮਾਮਲਾ ਕਿਸਾਨੀ ਮੰਗਾਂ ਦਾ ਭਾਰਤੀ ਕਿਸਾਨ ਯੂਨੀਅਨ ਦੁਆਬਾ ਅੱਜ ਫੂਕੇਗੀ ਮਹਿਤਪੁਰ ਵਿਖੇ ਸੈਂਟਰ ਸਰਕਾਰ ਦਾ ਪੁਤਲਾ

ਮਹਿਤਪੁਰ, (ਸਮਾਜ ਵੀਕਲੀ) (ਪੱਤਰ ਪ੍ਰੇਰਕ)– ਭਾਰਤੀ ਕਿਸਾਨ ਯੂਨੀਅਨ ਦੁਆਬਾ ਦੀ ਹੰਗਾਮੀ ਮੀਟਿੰਗ ਯੂਨੀਅਨ ਦੇ ਦਫਤਰ ਪਰਜੀਆ  ਰੋਡ ਮਹਿਤਪੁਰ ਵਿਖੇ ਹੋਈ। ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਆਗੂ ਕਸ਼ਮੀਰ ਸਿੰਘ ਪੰਨੂ ਨੇ ਕਿਹਾ ਕਿ ਭਾਰਤ ਦੀ ਸੈਂਟਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਨੂੰ ਨਾ ਮੰਨ ਕੇ ਕਿਸਾਨ ਵਿਰੋਧੀ  ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਕਿਸਾਨਾਂ ਤੇ ਕਾਲੇ ਕਾਨੂੰਨ ਲਾਗੂ ਕਰਨ ਲਈ ਤਰਲੋ ਮੱਛੀ ਹੋ ਰਹੀ ਹੈ। ਪੰਨੂ ਨੇ ਕਿਹਾ ਕਿ ਇਕ ਪਾਸੇ ਕਿਸਾਨਾਂ ਨੂੰ ਲੁਟਿਆ ਕੁਟਿਆ ਘਸੁਟਿਆ ਜਾ ਰਿਹਾ ਹੈ। ਤੇ ਦੂਜੇ ਪਾਸੇ ਕਿਸਾਨ ਹਿਤੈਸ਼ੀ ਹੋਣ ਦਾ ਪਖੰਡ ਕੀਤਾ ਜਾ ਰਿਹਾ ਹੈ। ਸੈਂਟਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦਾ ਸਿੱਟਾ ਹੈ ਕਿ ਸਰਕਾਰ ਮੰਡੀ ਬੋਰਡ ਖਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ। ਐਮ ਐਸ ਪੀ ਦੇਣ ਤੋਂ ਭਗੌੜਾ ਹੋ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱੱਲੋਂ ਦੀ ਮੋਤ ਨੂੰ ਮਜ਼ਾਕ ਬਣਾਇਆ ਜਾ ਰਿਹਾ ਹੈ। ਇਸ ਸਰਕਾਰ ਲਈ ਕਿਸਾਨਾਂ ਦੀ ਮੌਤ ਕੋਈ ਮਾਇਨੇ ਨਹੀਂ ਰੱਖਦੀ ।  ਗੂੰਗੀ ਬੋਲੀ ਸਰਕਾਰ ਦੇ ਕੰਨਾਂ ਤੱਕ ਕਿਸਾਨੀ ਸੰਘਰਸ਼ ਦੀ ਅਵਾਜ਼ ਪਹੁਚਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਦੁਆਬਾ ਵੱਲੋਂ ਆਪਣੇ ਹੱਕਾਂ ਦੀ ਅਵਾਜ਼ ਬੁਲੰਦ ਕਰਦਿਆਂ ਮਹਿਤਪੁਰ ਚੌਂਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਜਾਵੇਗਾ। ਕਿਸਾਨ ਆਗੂ ਵੱਲੋਂ ਵੱਧ ਤੋਂ ਵੱਧ ਗਿਣਤੀ ਵਿਚ ਕਿਸਾਨਾਂ ਨੂੰ ਨੂੰ ਪਹੁਚਾਉਣ ਦੀ ਅਪੀਲ ਕੀਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਸਾਨੂੰ ਦੇ ਲੋਹੜੀ, ਤੇਰੀ ਜੀਵੇ ਜੋੜੀ
Next articleਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਨਾਲ ਸ਼ਿੰਗਾਰੇ 35 ਦੇ ਕਰੀਬ ਗੀਤ ਹੋਣਗੇ ਆਗਮਨ ਪੁਰਬ ਤੇ ਰਿਲੀਜ਼ – ਮਾਹਣੀ ਫਗਵਾੜੇ ਵਾਲਾ