ਨਵੀਂ ਦਿੱਲੀ — ਦਿੱਲੀ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਸ ਜਾਂਚ ‘ਚ ਸਾਹਮਣੇ ਆਇਆ ਹੈ ਕਿ 12ਵੀਂ ਜਮਾਤ ਦੇ ਵਿਦਿਆਰਥੀ ਨੇ ਕਾਲ ਕੀਤੀ ਸੀ ਅਤੇ ਗਲਤ ਜਾਣਕਾਰੀ ਦਿੱਤੀ ਸੀ। ਪੁਲਿਸ ਨੇ ਉਸ ਵਿਦਿਆਰਥੀ ਨੂੰ ਕਾਬੂ ਕਰ ਲਿਆ ਹੈ। ਫਿਲਹਾਲ ਪੁਲਿਸ ਵਿਦਿਆਰਥੀ ਤੋਂ ਪੁੱਛਗਿੱਛ ਕਰ ਰਹੀ ਹੈ। ਦੱਸਿਆ ਗਿਆ ਕਿ ਵਿਦਿਆਰਥੀ ਨਾਬਾਲਗ ਹੈ। ਉਸ ਨੇ ਇਹ ਮੇਲ ਪ੍ਰੀਖਿਆ ਰੱਦ ਕਰਵਾਉਣ ਦੇ ਮਕਸਦ ਨਾਲ ਭੇਜੀ ਸੀ। ਜੀ-ਮੇਲ ਭੇਜ ਕੇ ਸਕੂਲਾਂ ਵਿੱਚ ਬੰਬ ਧਮਾਕੇ ਦੀ ਧਮਕੀ ਦਿੱਤੀ ਗਈ।
ਪੁਲਿਸ ਦਾ ਕਹਿਣਾ ਹੈ ਕਿ ਫੜਿਆ ਗਿਆ ਵਿਦਿਆਰਥੀ ਮਾਸਟਰਮਾਈਂਡ ਹੈ। ਇਸ ਸਾਜ਼ਿਸ਼ ਵਿਚ ਕਈ ਹੋਰ ਵਿਦਿਆਰਥੀ ਸ਼ਾਮਲ ਸਨ, ਜਿਨ੍ਹਾਂ ਦੀ ਜਾਂਚ ਜਾਰੀ ਹੈ। ਦੱਸ ਦੇਈਏ ਕਿ ਬੁੱਧਵਾਰ ਸਵੇਰੇ 10 ਸਕੂਲਾਂ ਨੂੰ ਈ-ਮੇਲ ਭੇਜੀ ਗਈ ਸੀ, ਜਿਸ ਤੋਂ ਬਾਅਦ ਸਾਰੇ ਸਕੂਲਾਂ ‘ਚ ਛੁੱਟੀ ਦੇ ਦਿੱਤੀ ਗਈ ਸੀ। ਡੀਸੀਪੀ ਸਾਊਥ ਅੰਕਿਤ ਚੌਹਾਨ ਨੇ ਦੱਸਿਆ ਕਿ ਮੁਲਜ਼ਮ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਸ ਨੇ ਦਿੱਲੀ ਦੇ ਵੱਖ-ਵੱਖ ਸਕੂਲਾਂ ਨੂੰ 23 ਈ-ਮੇਲ ਭੇਜੇ ਸਨ।
ਦਿੱਲੀ ਪੁਲੀਸ ਵੀ ਸਕੂਲਾਂ ਦੀ ਜਾਂਚ ਵਿੱਚ ਢਿੱਲਮੱਠ ਰਹੀ। ਇਕੱਲੇ ਦਸੰਬਰ ਵਿੱਚ ਹੀ 100 ਤੋਂ ਵੱਧ ਸਕੂਲਾਂ ਨੂੰ ਅਜਿਹੀਆਂ ਝੂਠੀਆਂ ਧਮਕੀ ਭਰੀਆਂ ਈਮੇਲਾਂ ਭੇਜੀਆਂ ਗਈਆਂ ਸਨ। ਪਿਛਲੇ ਮਹੀਨੇ ਰੋਹਿਣੀ ਦੇ ਇਕ ਸਕੂਲ ਨੂੰ ਬੰਬ ਦੀ ਧਮਕੀ ਦੇਣ ਵਾਲੇ ਇਸੇ ਸਕੂਲ ਦੇ ਦੋ ਵਿਦਿਆਰਥੀ ਨਿਕਲੇ ਸਨ। ਉਸ ਨੇ ਪ੍ਰੀਖਿਆ ਮੁਲਤਵੀ ਕਰਨ ਲਈ ਵੀ ਇਹ ਤਰੀਕਾ ਅਪਣਾਇਆ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly