ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ।ਇਸ ਕੰਮ ਲਈ ਨਗਰ ਨਿਗਮ ਦਫਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮ ਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਸਕਦੀ ਹੈ।ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਕੱਲ੍ਹ 11:00 ਜਨਵਰੀ ਦਿਨ ਸ਼ਨੀਵਾਰ ਨੂੰ ਵੀ ਸਮਾਂ ਸਵੇਰੇ 10 ਵਜੇ ਤੋਂ 1:00 ਵਜੇ ਤੱਕ ਕਾਊਂਟਰ ਖੁੱਲ੍ਹੇ ਰਹਿਣਗੇ ਜਿਥੇ ਕਿ ਪਬਲਿਕ ਆਪਣਾ ਬਣਦਾ ਕੈਸ਼ ਜਮ੍ਹਾਂ ਕਰਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪਬਲਿਕ ਵਲੋਂ ਕਾਊਂਟਰ ’ਤੇ ਆਪਣਾ ਟੈਕਸ,ਟਰੇਡ ਲਾਇਸੈਂਸ ਅਤੇ ਪਾਣੀ ਅਤੇ ਸੀਵਰੇਜ਼ ਦੇ ਬਿੱਲ ਜਮ੍ਹਾਂ ਕਰਵਾਉਣ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ ਨੰਬਰ ਪਲੇਟ ਦਾ ਵੇਰਵਾ ਵੀ ਲਾਜ਼ਮੀ ਤੌਰ ’ਤੇ ਰਜਿਸਟਰਡ ਕਰਵਾਉਣ ਹੋਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj