ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਫਿੱਟ ਬਾਈਕਰ ਕਲੱਬ ਹੁਸ਼ਿਆਰਪੁਰ ਵੱਲੋਂ ਕਰਵਾਈ ਜਾ ਰਹੀ ਸੱਚਦੇਵਾ ਸਟਾਕਸ ਹੁਸ਼ਿਆਰਪੁਰ ਸਾਈਕਲੋਥਾਨ ਸੀਜਨ-5 ਦੀ ਰਜਿਸਟ੍ਰੇਸ਼ਨ 14 ਜਨਵਰੀ ਨੂੰ ਸਵੇਰੇ ਹੁਸ਼ਿਆਰਪੁਰ ਤੋਂ ਆਪ ਦੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਸ਼ੁਰੂ ਕਰਵਾਈ ਗਈ, ਇਸ ਸਮੇਂ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਵਿੱਚ ਅੰਤਰਰਾਸ਼ਟਰੀ ਸਾਈਕਲਿਸਟ ਦਲਵੀਰ ਸਿੰਘ ਰੇਹਸੀ ਵੱਲੋਂ ਆਪਣਾ ਨਾਮ ਦਰਜ ਕਰਵਾਇਆ ਗਿਆ। ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਫਿੱਟ ਬਾਈਕਰ ਕਲੱਬ ਦੇ ਇਸ ਉੱਦਮ ਦੀ ਪ੍ਰਸ਼ੰਸ਼ਾ ਕੀਤੀ ਗਈ ਤੇ ਆਪਣੇ ਵੱਲੋਂ ਪੂਰਨ ਸਹਿਯੋਗ ਦੇਣ ਦਾ ਵਾਅਦਾ ਕੀਤਾ ਗਿਆ। ਪਰਮਜੀਤ ਸੱਚਦੇਵਾ ਨੇ ਦੱਸਿਆ ਕਿ 6 ਅਪ੍ਰੈਲ ਨੂੰ ਇਹ ਸਾਈਕਲੋਥਾਨ ਕਰਵਾਈ ਜਾ ਰਹੀ ਹੈ ਤੇ ਰਜਿਸਟਰੇਸ਼ਨ ਕਰਾਉਣ ਵਾਲੇ ਪਹਿਲੇ 300 ਸਾਈਕਲਿਸਟ ਹੀ ਇਸ ਸਾਈਕਲੋਥਾਨ ਵਿੱਚ ਭਾਗ ਲੈਣਗੇ ਤੇ ਇਹ ਸਾਈਕਲੋਥਾਨ 100 ਕਿਲੋਮੀਟਰ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪੂਰੇ ਦੇਸ਼ ਤੋਂ ਸਾਈਕਲਿਸਟ ਇਸ ਸਾਈਕਲੋਥਾਨ ਵਿੱਚ ਭਾਗ ਲੈਣਗੇ ਤੇ ਇਸ ਲਈ ਰਜਿਸਟਰੇਸ਼ਨ ਫੀਸ 200 ਰੁਪਏ ਰੱਖੀ ਗਈ ਹੈ ਤੇ ਇਸ ਤੋਂ ਜਿਹੜੇ ਪੈਸੇ ਇਕੱਠੇ ਹੋਣਗੇ ਉਸ ਵਿੱਚ ਇਕੱਠੀ ਹੋਈ ਰਕਮ ਦੇ ਬਰਾਬਰ ਹੀ ਰਾਸ਼ੀ ਫਿੱਟ ਬਾਈਕਰ ਕਲੱਬ ਵੱਲੋਂ ਪਾ ਕੇ ਦਾਨ ਕੀਤੀ ਜਾਵੇਗੀ। ਪਰਮਜੀਤ ਸੱਚਦੇਵਾ ਨੇ ਦੱਸਿਆ ਕਿ ਇਸ ਸਾਈਕਲੋਥਾਨ ਵਿੱਚ ਹਿੱਸਾ ਲੈਣ ਵਾਲੇ ਸਾਈਕਲਿਸਟਾਂ ਨੂੰ ਕਲੱਬ ਵੱਲੋਂ ਟੀ-ਸ਼ਰਟ, ਮੈਡਲ ਤੇ ਰਿਫਰੈਸ਼ਮੈਂਟ ਦਿੱਤੀ ਜਾਵੇਗੀ। ਇਸ ਮੌਕੇ ਉੱਤਮ ਸਿੰਘ ਸਾਬੀ, ਮੁਨੀਰ ਨਾਜਰ, ਦੌਲਤ ਸਿੰਘ, ਰੋਹਿਤ ਬਸੀ, ਉਕਾਂਰ ਸਿੰਘ, ਤਰਲੋਚਨ ਸਿੰਘ ਆਦਿ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj