ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪਾਵਰਕਾਮ ਐਡ ਟ੍ਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੀ ਮੀਟਿੰਗ ਅੱਜ ਚੀਫ ਇੰਜੀਨੀਅਰ ਪਟਿਆਲਾ ਦੇ ਚੈਂਬਰ ਵਿਖੇ ਹੋਈ ਇਸ ਮੀਟਿੰਗ ਵਿੱਚ ਡਿਪਟੀ ਮੈਨੇਜਰ ਆਈਆਰ ਪੀਐਸਪੀਸੀਐਲ ਪਟਿਆਲਾ ਅਤੇ ਸੀ ਐਚ ਬੀ ਕਾਮਿਆਂ ਦੇ ਨਵੇਂ ਕੀਤੇ ਜਾ ਰਹੇ ਟੈਂਡਰਾਂ ਨੂੰ ਲਾਗੂ ਕਰਨ ਲਈ ਬਣਾਈ ਗਈ ਕਮੇਟੀ ਦੇ ਨੁਮਾਇੰਦੇ ਵੀ ਸ਼ਾਮਿਲ ਸਨ। ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਸਹਾਇਕ ਸਕੱਤਰ ਟੇਕ ਚੰਦ ਸਰਕਲ ਪ੍ਰਧਾਨ ਸੁਖਪਾਲ ਸਿੰਘ ਸਰਕਲ ਸਕੱਤਰ ਸੁਰਿੰਦਰ ਸਿੰਘ ਅਜੇ ਕੁਮਾਰ ਅਤੇ ਸਰਕਲ ਸੀਨੀਅਰ ਮੀਤ ਪ੍ਰਧਾਨ ਜੰਗ ਸਿੰਘ ਨੇ ਦੱਸਿਆ ਕਿ ਪਾਵਰ ਕੌਮ ਮੈਨੇਜਮੈਂਟ ਬਿਜਲੀ ਅਦਾਰੇ ਦੇ ਅੰਦਰ ਸੀਐਚਬੀ ਤੇ ਡਬਲਿਉ ਤੇ ਸੀਐਚਐਚ ਕਾਮਿਆਂ ਦੇ ਨਵੇਂ ਟੈਂਡਰ ਜਾਰੀ ਕਰ ਰਹੀ ਹੈ ਜਿਸ ਦੇ ਤਹਿਤ ਬਿਜਲੀ ਸਪਲਾਈ ਨੂੰ ਬਹਾਲ ਰੱਖਣ ਲਈ ਆਊਟਸੋਰਸਿੰਗ ਰਾਹੀਂ ਸੀਐਚਬੀ ਕਾਮਿਆਂ ਦੀ ਭਰਤੀ ਲੰਮੇ ਸਮੇਂ ਤੋਂ ਕੀਤੀ ਗਈ ਹੈ, ਜੋ ਕਿ ਲਗਾਤਾਰ ਬਿਜਲੀ ਅਦਾਰੇ ਅੰਦਰ ਕੰਮ ਕਰ ਰਹੇ ਹਨ। ਪੰਜਾਬ ਸਰਕਾਰ ਅਤੇ ਪਾਵਰ ਕੌਮ ਦੀ ਮੈਨੇਜਮੈਂਟ ਨਾਲ ਸੀਐਚਬੀ ਤੇ ਡਬਲਿਉ ਅਤੇ ਸੀਐਚਐਚ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਚੱਲ ਰਿਹਾ ਹੈ। ਟੈਂਡਰਾਂ ਨੂੰ ਲੈ ਕੇ ਅੱਜ ਦੀ ਮੀਟਿੰਗ ਵਿੱਚ ਠੇਕਾ ਕਾਮਿਆਂ ਨੇ ਮੰਗ ਕੀਤੀ ਕਿ ਵੱਡੀਆਂ ਧਨਾਟ ਕੰਪਨੀਆਂ ਨੂੰ ਮੁਨਾਫਾ ਦੇਣ ਦੀ ਥਾਂ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕਰਨ ਅਤੇ ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ ਨਿਸ਼ਚਿਤ ਕਰਨ ਅਤੇ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਤੇ ਮੂੰਹ ਪਏ ਕਾਮੇ ਲਈ ਪੱਕੀ ਨੌਕਰੀ ਸਮੇਤ ਪੈਨਸ਼ਨ ਦਾ ਪ੍ਰਬੰਧ ਕਰਨ ਅਤੇ ਕਰੰਟ ਲੱਗਣ ਵਧੀਆ ਇਲਾਜ ਦਾ ਪ੍ਰਬੰਧ ਕਰਨ ਦੀ ਗੱਲ ਰੱਖੀ ਗਈ ਅਤੇ ਪਿਛਲੇ ਸਮੇਂ ਦੇ ਵਿੱਚ ਕੀਤੇ ਗਏ ਟੈਂਡਰਾਂ ਵਿੱਚ ਵੱਡੀਆਂ ਧਨਾਟ ਕੰਪਨੀਆਂ ਵੱਲੋਂ ਕਾਮਿਆਂ ਨੂੰ ਮਿਲਣ ਯੋਗ ਸਹੂਲਤਾਂ ਲਾਗੂ ਨਹੀਂ ਕੀਤੀਆਂ ਗਈਆਂ ਅਤੇ ਕਿਰਤ ਕਾਨੂੰਨਾਂ ਅਨੁਸਾਰ ਮਿਲਣ ਯੋਗ ਬਕਾਇ ਏਰੀਅਰ ਦੀ ਵੀ ਅਦਾਇਗੀ ਨਹੀਂ ਕੀਤੀ ਗਈ ਜਿਸ ਦੇ ਕਾਰਨ ਲਗਾਤਾਰ ਠੇਕਾ ਕਾਮਿਆਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿ ਠੇਕੇਦਾਰੀ ਸਿਸਟਮ ਨੂੰ ਬੰਦ ਕਰ ਸਮੂਹ ਆਊਟ ਸੋਰਸਿੰਗ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕਰਨ ਅਤੇ ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ ਨਿਸ਼ਚਿਤ ਕਰਨ, ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪਏ ਕਾਮੇ ਨੂੰ ਪੱਕੀ ਨੌਕਰੀ ਪੈਨਸ਼ਨ ਦੀ ਗਰੰਟੀ ਕਰਨ ਸਮੇਤ ਮੰਗ ਪੱਤਰ ਵਿੱਚ ਦਰਜ ਮੰਗਾਂ ਨੂੰ ਹੱਲ ਕਰਨ ਦੀ ਮੰਗ ਕੀਤੀ। ਜਥੇਬੰਦੀ ਆਗੂਆਂ ਨੇ ਕਿਹਾ ਕਿ 16 ਜਨਵਰੀ 2025 ਨੂੰ ਹੋਣ ਵਾਲੀ ਵਿੱਤ ਮੰਤਰੀ ਅਤੇ ਬਿਜਲੀ ਮੰਤਰੀ ਨਾਲ ਮੀਟਿੰਗ ਵਿਚ ਆਪਣੀ ਮੰਗ ਨੂੰ ਜ਼ੋਰ ਨਾਲ ਉਠਾਇਆ ਜਾਵੇਗਾ ਕਿਉਂਕਿ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵੱਲੋਂ ਪਹਿਲਾਂ ਹੀ ਪਾਵਰ ਸੈਕਟਰੀ ਦੀ ਡਿਊਟੀ ਮੰਗਾਂ ਨੂੰ ਹੱਲ ਕਰਨ ਉੱਤੇ ਲਗਾ ਦਿੱਤੀ ਗਈ ਹੈ ਅਤੇ ਪਾਵਰ ਸੈਕਟਰੀ ਜੀ ਵੱਲੋਂ ਵੀ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਗਰ 16 ਜਨਵਰੀ 2025 ਨੂੰ ਮੰਗਾਂ ਦੇ ਹੱਲ ਲਈ ਸਰਕੁਲਰ ਜਾਰੀ ਨਹੀਂ ਹੁੰਦਾ ਤਾਂ ਮਿਤੀ 17 ਜਨਵਰੀ 2025 ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਮੋਹਾਲੀ ਚੰਡੀਗੜ੍ਹ ਵਿਖੇ ਲਗਾਤਾਰ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ ਅੱਜ ਮੀਟਿੰਗ ਵਿੱਚ ਡਿਪਟੀ ਮੈਨੇਜਰ ਆਈਆਰ ਪੀਐਸਪੀਸੀਐਲ ਨੂੰ ਸੰਘਰਸ਼ ਨੋਟਿਸ ਵੀ ਸੌਂਪਿਆ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj