ਕੈਨੇਡਾ ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਚਾਲੀ ਮੁਕਤਿਆਂ ਨਾਲ ਸਬੰਧਤ ਮਾਘੀ ਦਾ ਦਿਹਾੜਾ ਡਿਕਸੀ ਗੁਰੂ ਘਰ ਵਿਖੇ ਪੂਰਨ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਉਂਦਿਆਂ ਹੋਇਆਂ ਸਾਰਾ ਦਿਨ ਗੁਰਮਤਿ ਦੀਵਾਨ ਸਜਾਏ ਗਏ। ਸਵੇਰ ਦੇ ਸਮੇਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਸਜੇ ਹੋਏ ਦੀਵਾਨਾਂ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਨੇ ਇਕੱਤਰ ਹੋਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਅਤੇ ਕਿਹਾ ਕਿ ਜਿਸ ਤਰਾਂ ਸ਼ਹੀਦ ਭਾਈ ਮਹਾਂ ਸਿੰਘ ਅਤੇ ਦੂਜੇ ਸਿੰਘ ਸ਼ਹੀਦਾਂ ਨੇ ਗੁਰੂ ਸਾਹਿਬ ਤੋਂ ਭੁੱਲ ਬਖਸ਼ਾ ਕੇ ਸੱਚ ਅਤੇ ਅਣਖ ਲਈ ਆਪਣਾ ਬਲੀਦਾਨ ਦਿੱਤਾ ਅਤੇ ਗੁਰੂ ਸਾਹਿਬ ਨੇ ਓਹਨਾ ਸਿੰਘਾਂ ਦਾ ਲਿਖਿਆ ਬੇਦਾਵਾ ਪਾੜ ਕੇ ਆਪਣੇ ਚਰਨਾਂ ਵਿੱਚ ਥਾਂ ਦਿੱਤੀ ਇਸੇ ਤਰਾਂ ਸਾਨੂ ਵੀ ਹਮੇਸ਼ਾ ਗੁਰੂ ਸਾਹਿਬ ਦੇ ਸਨਮੁੱਖ ਰਹਿੰਦਿਆਂ ਗੁਰੂ ਸਾਹਿਬ ਦੁਆਰਾ ਦਿੱਤੇ ਉਪਦੇਸ਼ ਉੱਤੇ ਚੱਲਦਿਆਂ ਅੰਮ੍ਰਿਤ ਛਕ ਕੇ ਸਿੰਘ ਸੱਜਣ ਅਤੇ ਸ਼ੁੱਭ ਕਰਮ ਕਮਾਉਣ ਦੀ ਸਖ਼ਤ ਲੋੜ ਹੈ ਤਾਂਕਿ ਅਸੀਂ ਵੀ ਆਪਣੇ ਜੀਵਨ ਵਿੱਚ ਮੁਕਤੀ ਪ੍ਰਾਪਤ ਕਰ ਸਕੀਏ ।ਨਾਲ਼ ਹੀ ਉਹਨਾਂ ਨੇ ਗੁਰਦੁਆਰਾ ਸਾਹਿਬ ਵਿਖੇ ਸੇਵਾਵਾਂ ਨਿਭਾ ਰਹੇ ਸਮੂਹ ਗ੍ਰੰਥੀ ਸਿੰਘਾਂ, ਜਥਿਆਂ ਅਤੇ ਦਫ਼ਤਰ ਦੇ ਸਟਾਫ ਦਾ ਧੰਨਵਾਦ ਵੀ ਕੀਤਾ ।ਇਸ ਮੌਕੇ ਗੁਰੂ ਘਰ ਵਿਖੇ ਪੰਥ ਪ੍ਰਸਿੱਧ ਅਤੇ ਸੁਰੀਲੇ ਕੀਰਤਨੀਏ ਭਾਈ ਮਨਜੋਤ ਸਿੰਘ ਅਤੇ ਭਾਈ ਅਨੂਪ ਸਿੰਘ ਜੀ ਦੇ ਕੀਰਤਨੀ ਜਥੇ ਵੱਲੋਂ ਰਸਭਿੰਨਾ ਕੀਰਤਨ ਸਰਵਣ ਕਰਵਾ ਕੇ ਸੰਗਤਾਂ ਨੂੰ ਮੰਤਰ ਮੁਗਧ ਕੀਤਾ ਗਿਆ ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਪੰਡੋਰੀ, ਮੀਤ ਪ੍ਰਧਾਨ ਗੁਰਿੰਦਰ ਸਿੰਘ ਭੁੱਲਰ,ਖਜ਼ਾਨਚੀ ਭੁਪਿੰਦਰ ਸਿੰਘ ਬਾਠ, ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ, ਸਹਾਇਕ ਖਜ਼ਾਨਚੀ ਸਰਬਜੀਤ ਸਿੰਘ, ਡਾਇਰੈਕਟਰ ਸਰਦਾਰਾ ਸਿੰਘ, ਜਸਵਿੰਦਰ ਸਿੰਘ, ਮਨੋਹਰ ਸਿੰਘ ਖਹਿਰਾ, ਨਵਜੀਤ ਸਿੰਘ, ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj