ਕਪੂਰਥਲਾ, (ਸਮਾਜ ਵੀਕਲੀ) ( ਕੌੜਾ ) – ਐਸ.ਡੀ .ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਪ੍ਰਿੰਸੀਪਲ ਡਾ ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਪੰਜਾਬੀ ਵਿਭਾਗ ਵੱਲੋਂ ਸੁਤੰਤਰਤਾ ਸੈਨਾਨੀ ਬਿਰਸਾ ਮੁੰਡਾ ਜੀ ਦੇ ਜੀਵਨ ਨਾਲ ਸੰਬੰਧਿਤ ਲੇਖ ਮੁਕਾਬਲਾ ਕਰਵਾਇਆ ਗਿਆ । ਜਿਕਰਯੋਗ ਹੈ ਕਿ ਏ .ਆਈ . ਸੀ .ਟੀ .ਈ ਦੇ ਨਿਰਦੇਸ਼ਾਂ ਅਨੁਸਾਰ ਜਨ ਜਾਤੀ ਗੌਰਵ ਸਾਲ 2025 ਜੋ ਕਿ ਬਿਰਸਾ ਮੁੰਡਾ ਜੀ ਨੂੰ ਸਮਰਪਿਤ ਹੈ । ਇਸ ਸਬੰਧੀ ਲੇਖ ਮੁਕਾਬਲੇ ਵਿੱਚ ਵਿਦਿਆਰਥਣਾ ਨੇ ਵੱਧ ਚੜ ਕੇ ਹਿੱਸਾ ਲਿਆ । ਪ੍ਰਤੀਯੋਗਤਾ ਵਿਚ ਹਿੱਸਾ ਲੈਂਦਿਆਂ ਬੀ.ਏ .ਭਾਗ ਪਹਿਲਾ ਦੀ ਵਿਦਿਆਰਥਣ ਸੰਦੀਪ ਕੌਰ ਪਹਿਲੇ, ਬੀ.ਏ. ਭਾਗ ਦੂਜੇ ਦੀ ਵਿਦਿਆਰਥਣ ਜੈਸਮੀਨ ਕੌਰ ਦੂਜੇ ਅਤੇ ਬੀ. ਕਾਮ ਭਾਗ ਤੀਜੇ ਦੀ ਵਿਦਿਆਰਥਣ ਨਵਜੋਤ ਕੌਰ ਤੀਜੇ ਸਥਾਨ ‘ਤੇ ਰਹੀ । ਇਹ ਲੇਖ ਮੁਕਾਬਲਾ ਮੈਡਮ ਕਸ਼ਮੀਰ ਕੌਰ ਇੰਚਾਰਜ ਪੰਜਾਬੀ ਭਾਸ਼ਾ ਮੰਚ ਦੀ ਦੇਖ ਰੇਖ ਹੇਠ ਕਰਵਾਇਆ ਗਿਆ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj