ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਵੱਧ: ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ

ਫੋਟੋ ਅਜਮੇਰ ਦੀਵਾਨਾ
ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ )  ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਵੱਲੋਂ ਬਲਾਕ ਪਾਲਦੀ ਦੇ ਆਮ ਆਦਮੀ ਕਲੀਨਿਕ ਪਾਲਦੀ ਅਤੇ ਜੋਜੋਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਪ੍ਰੋਗਰਾਮ ਮੈਨੇਜਰ  ਮੁਹੰਮਦ ਆਸਿਫ ਅਤੇ ਸਤਪਾਲ ਬੱਧਣ ਵੀ ਮੌਜੂਦ ਸਨ। ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਚੈਕਿੰਗ ਦੌਰਾਨ ਡਿਊਟੀ ਤੇ ਤਾਇਨਾਤ ਸਮੂਹ ਸਟਾਫ ਦੀ ਹਾਜ਼ਰੀ ਚੈਕ ਕੀਤੀ ਗਈ ਅਤੇ ਸਭ ਨੂੰ ਸਮੇਂ ਦੇ ਪਾਬੰਦ ਹੋਣ ਦੀ ਹਦਾਇਤ ਕੀਤੀ ਗਈ। ਉਹਨਾਂ ਵੱਲੋਂ ਰੋਜ਼ਾਨਾ ਕੀਤੀ ਜਾ ਰਹੀ ਓਪੀਡੀ, ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ। ਡਾ ਸ਼ਗੋਤਰਾ ਨੇ ਸਟਾਫ ਨੂੰ ਕੰਮਕਾਜ ਅਤੇ ਮਰੀਜਾਂ ਦਾ ਰਿਕਾਰਡ ਸਹੀ ਢੰਗ ਨਾਲ ਮੇਨਟੇਨ ਰੱਖਣ ਲਈ ਕਿਹਾ। ਉਹਨਾਂ ਫਾਰਮੇਸੀ ਸਟੋਰ ਦਾ ਜਾਇਜਾ ਲੈੰਦੇ ਹੋਏ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ। ਉਹਨਾਂ ਉੱਥੇ ਆਏ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਸਟਾਫ ਨੂੰ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਦੀ ਹਦਾਇਤ ਕੀਤੀ। ਉਹਨਾਂ ਸਟਾਫ਼ ਨੂੰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਅਤੇ ਮਰੀਜ਼ਾਂ ਪ੍ਰਤੀ ਪਿਆਰ ਵਾਲਾ ਰਵੱਈਆ ਅਪਨਾਉਣ ਲਈ ਕਿਹਾ।
Previous articleਮਨੋਜ ਗੁਪਤਾ ਨੇ ਆਪਣੀ ਬੇਟੀ ਦਾ ਜਨਮ ਦਿਨ ਸਰਬੱਤ ਦਾ ਭਲਾ ਵਿਦਿਆ ਮੰਦਰ ਨੂੰ ਵਿੱਤੀ ਸਹਾਇਤਾ ਦੇ ਕੇ ਅਤੇ ਲੋੜਵੰਦਾਂ ਦੀ ਸੇਵਾ ਕਰਕੇ ਮਨਾਇਆ।
Next articleਹੁਸ਼ਿਆਰਪੁਰ ‘ਚ ਕਾਂਗਰਸੀ ਵਰਕਰਾਂ ਵੱਲੋਂ ਵਿਸ਼ਾਲ ਪ੍ਰਦਰਸ਼ਨ ਕੇਂਦਰੀ ਮੰਤਰੀ ਅਮਿਤ ਸ਼ਾਹ ਦਾ ਮੰਗਿਆ ਅਸਤੀਫ਼ਾ