ਸੰਸਥਾ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਸੇਧ ਲੈਣ ਦੀ ਲੋੜ -ਮੈਡਮ ਬਸੰਤ

ਫੋਟੋ:ਦਵਿੰਦਰ ਕੌਰ ਬਸੰਤ ਦਾ ਸਨਮਾਨ ਕਰਦੇ ਹੋਏ ਕੁਲਵਿੰਦਰ ਕੌਰ ਗੋਗਾ, ਦਵਿੰਦਰ ਕੌਰ ਮੂੰਡੇ ਤੇ ਹੋਰ   2- ਰਾਸ਼ਨ ਵੰਡਣ ਸਮੇਂ ਦਵਿੰਦਰ ਕੌਰ ਬਸੰਤ, ਸੋਹਣ ਸਿੰਘ ਗੋਗਾ, ਕੁਲਵਿੰਦਰ ਕੌਰ ਗੋਗਾ,ਦਰਸ਼ਨ ਸਿੰਘ, ਗੁਰਚਰਨ ਸਿੰਘ ਗੁਰੂ,  ਸੁਖਵਿੰਦਰ ਸਿੰਘ ਦਹੇਲਾ ਤੇ ਹੋਰ।
ਲੁਧਿਆਣਾ (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.)  ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਹਰ ਮਹੀਨੇ ਵਾਂਗ ਇਸ ਵਾਰ ਵੀ ਰਾਸ਼ਨ ਵੰਡ ਸਮਾਰੋਹ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਕਾਲ ਸਾਹਿਬ, ਪੁਤਾਪ ਨਗਰ ਵਿਖੇ ਸੰਸਥਾ ਦੇ ਮੁੱਖ ਸਲਾਹਕਾਰ ਅਤੇ ਕੌਂਸਲਰ ਸੋਹਣ ਸਿੰਘ ਗੋਗਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ । ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਮੈਡਮ ਦਵਿੰਦਰ ਕੌਰ ਬਸੰਤ ਹਲਕਾ ਇੰਚਾਰਜ ‘ਆਪ’  ਨੇ ਨਿਆਸ਼ਰਿਤ ਪਰਿਵਾਰਾਂ ਨੂੰ ਰਾਸ਼ਨ ਵੰਡਣ ਉਪਰੰਤ ਕਿਹਾ ਕਿ ਕੁੜੀਆਂ ਨੂੰ ਸਮਾਜ ਅੰਦਰ ਮੁੰਡਿਆਂ ਦੇ ਬਰਾਬਰ ਦਾ ਮਾਣ ਤੇ ਸਨਮਾਨ ਦਿਵਾਉਣ ਅਤੇ ਮਨੁੱਖਤਾ ਦੇ ਭਲੇ ਲਈ ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਕੀਤੇ ਜਾ ਰਹੇ ਕਾਰਜ ਬਹੁਤ ਸ਼ਲਾਘਾਯੋਗ ਹਨ। ਉਨਾਂ ਨੇ ਕਿਹਾ ਕਿ ਸੰਸਥਾ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਨੌਜਵਾਨ ਪੀੜੀ ਨੂੰ ਸੇਧ ਲੈਣੀ ਚਾਹੀਦੀ ਹੈ।  ਇਸ ਮੌਕੇ ਸਮਾਜ ਸੇਵਕ ਗੁਰਚਰਨ  ਸਿੰਘ ਗੁਰੂ ਨੇ ਕਿਹਾ ਕਿ ਸੰਸਥਾ ਦੇ ਮੁੱਖ ਸਲਾਹਕਾਰ ਸੋਹਣ ਸਿੰਘ ਗੋਗਾ ਅਤੇ ਚੇਅਰਪਰਸਨ ਕੁਲਵਿੰਦਰ ਕੌਰ ਗੋਗਾ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਗੋਗਾ ਵੱਲੋਂ ਨਿਭਾਈਆਂ ਜਾ ਰਹੀਆ ਸੇਵਾਵਾਂ ਲਈ ਸੰਸਥਾ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ। ਇਸ ਮੌਕੇ ਸੰਸਥਾ ਦੀ ਐਕਟਿੰਗ ਪ੍ਰਧਾਨ ਕਮਲੇਸ਼ ਜਾਗੜਾ ਅਤੇ ਕੁਲਵਿੰਦਰ ਕੌਰ ਗੋਗਾ ਨੇ ਜਿੱਥੇ ਆਈਆਂ ਸ਼ਖ਼ਸੀਅਤਾਂ ਅਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਉੱਥੇ ਦੱਸਿਆ ਕਿ ਸੰਸਥਾ ਵੱਲੋਂ ਫੋਰਟਿਸ ਹਸਪਤਾਲ ਦੇ ਸਹਿਯੋਗ ਨਾਲ ਮੇਗਾ ਫਰੀ ਕੈਂਪ 8 ਮਾਰਚ ਦਿਨ ਸ਼ਨੀਵਾਰ ਨੂੰ ਲਗਾਇਆ ਜਾਵੇਗਾ। ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਦਹੇਲਾ, ਹਰਦੀਪ ਸਿੰਘ ਗੁਰੂ, ਸਵਤਾਰ ਸਿੰਘ ਦਿਉਸੀ, ਲੱਖਾ ਸਿੰਘ, ਸਰੂਪ ਸਿੰਘ ਮਠਾੜੂ, ਦਰਸ਼ਨ ਸਿੰਘ ਚਾਨੀ, ਭਾਈ ਕੁਲਬੀਰ ਸਿੰਘ, ਸੋਨੂੰ ਮਠਾੜੂ, ਪ੍ਰੇਮ ਸਿੰਘ ਪੀਐਸ, ਕੁਲਵਿੰਦਰ ਸਿੰਘ, ਜਸਵੰਤ ਸਿੰਘ, ਬਲਵਿੰਦਰ ਸਿੰਘ ਬਿੱਲੂ, ਮਨਜੀਤ ਸਿੰਘ ਰੂਪੀ, ਮਹਿੰਦਰ ਸਿੰਘ, ਕਮਲਜੀਤ ਸਿੰਘ ਲੋਟੇ, ਦੀਪਿੰਦਰ ਸਿੰਘ ਸੱਗੂ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਸੰਤ, ਅਮਰਜੀਤ ਸਿੰਘ, ਸਤਵੰਤ ਸਿੰਘ ਮਠਾੜੂ, ਆਕਾਸ ਵਰਮਾ, ਮਨਜੀਤ ਸਿੰਘ ਗਰਚਾ, ਜੋਗਾ ਸਿੰਘ, ਜਨਕ ਮਹਾਜਨ, ਨੀਲਮ ਸ਼ਰਮਾ, ਹਰਜੀ ਕੌਰ, ਦਵਿੰਦਰ ਕੌਰ ਮੂੰਡੇ, ਬਲਵਿੰਦਰ ਕੌਰ, ਹਰਮਿੰਦਰ ਕੌਰ, ਹਰਜੀਤ ਕੌਰ, ਮਨਪ੍ਰੀਤ ਕੌਰ ਹਿੱਤ, ਸੁਮਿਤੀ ਸ਼ਰਮਾ, ਸੈਨਿਕਾ ਪਾਸੀ, ਰੁਪਿੰਦਰ ਕੌਰ, ਅਮਨਦੀਪ ਕੌਰ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬੀਕੇਯੂ ਪੰਜਾਬ ਪਿੰਡ – ਪਿੰਡ ਯੂਨਿਟ ਸਥਾਪਿਤ ਕਰਨ ਤੇ ਦਵੇਗੀ ਜ਼ੋਰ
Next articleSAMAJ WEEKLY = 01/03/2025