ਚੰਡੀਗੜ੍ਹ — ਇਕ ਔਰਤ ਨਾਲ ਕਥਿਤ ਛੇੜਛਾੜ ਦੇ ਦੋਸ਼ਾਂ ‘ਚ ਘਿਰੇ ਪਾਦਰੀ ਬਜਿੰਦਰ ਸਿੰਘ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਵਿੱਚ ਸ਼ਿਕਾਇਤ ਦਾ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਇਸ ਮਾਮਲੇ ’ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ ਕਿ ਇਹ ਕਾਰਵਾਈ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ 2001 ਤਹਿਤ ਕੀਤੀ ਗਈ ਹੈ। ਕਮਿਸ਼ਨ ਨੇ ਪਾਸਟਰ ਬਜਿੰਦਰ ਤੋਂ 6 ਮਾਰਚ ਤੱਕ ਸਪੱਸ਼ਟੀਕਰਨ ਮੰਗਿਆ ਹੈ।
ਕਮਿਸ਼ਨ ਨੇ ਇਹ ਵੀ ਕਿਹਾ ਹੈ ਕਿ ਇਹ ਮਾਮਲਾ ਸਿੱਧੇ ਤੌਰ ‘ਤੇ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਨਾਲ ਜੁੜਿਆ ਹੋਇਆ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਜਾਂ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਚੇਅਰਪਰਸਨ ਨੇ ਪੰਜਾਬ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ ਹੈ। ਇਸ ਮਾਮਲੇ ਨੂੰ ਲੈ ਕੇ ਮਹਿਲਾ ਸੰਗਠਨਾਂ ਅਤੇ ਸਮਾਜ ਸੇਵੀਆਂ ਨੇ ਵੀ ਗੁੱਸਾ ਜ਼ਾਹਰ ਕੀਤਾ ਹੈ ਅਤੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਵਰਨਣਯੋਗ ਹੈ ਕਿ ਇਸ ਮਾਮਲੇ ਵਿੱਚ ਪਾਸਟਰ ਬਜਿੰਦਰ ਸਿੰਘ ਖ਼ਿਲਾਫ਼ ਹਾਲ ਹੀ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly