HOME ਬਸਪਾ ਦੀ ਪੰਜਾਬ ਸੰਭਾਲੋ ਰੈਲੀ ਅੱਜ, ਨੀਲੇ ਰੰਗ ਵਿੱਚ ਰੰਗਿਆ ਫਗਵਾੜਾ

ਬਸਪਾ ਦੀ ਪੰਜਾਬ ਸੰਭਾਲੋ ਰੈਲੀ ਅੱਜ, ਨੀਲੇ ਰੰਗ ਵਿੱਚ ਰੰਗਿਆ ਫਗਵਾੜਾ

4
ਫੋਟੋ ਕੈਪਸ਼ਨ --- ਫਗਵਾੜਾ ਦੀ ਦਾਣਾ ਮੰਡੀ ਵਿੱਚ ਹੋਣ ਜਾ ਰਹੀ ਪੰਜਾਬ ਸੰਭਾਲੋ ਰੈਲੀ ਦੀ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ।

ਬਸਪਾ ਰਾਹੀਂ ਖੁਸ਼ਹਾਲ ਪੰਜਾਬ ਦਾ ਨਿਰਮਾਣ ਕਰਨ ਸੂਬੇ ਦੇ ਲੋਕ -ਡਾ. ਅਵਤਾਰ ਸਿੰਘ ਕਰੀਮਪੁਰੀ

ਜਲੰਧਰ  (ਸਮਾਜ ਵੀਕਲੀ) ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਪਾਰਟੀ ਦੇ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਜੀ ਦੇ ਜਨਮਦਿਵਸ ਮੌਕੇ 15 ਮਾਰਚ ਨੂੰ ਫਗਵਾੜਾ ਦੀ ਦਾਣਾ ਮੰਡੀ ਵਿੱਚ ਪੰਜਾਬ ਸੰਭਾਲੋ ਰੈਲੀ ਕੀਤੀ ਜਾ ਰਹੀ ਹੈ। ਇਸ ਸੂਬਾ ਪੱਧਰੀ ਰੈਲੀ ਦੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਰੈਲੀ ਦੇ ਮੱਦੇਨਜ਼ਰ ਫਗਵਾੜਾ ਬਸਪਾ ਦੇ ਨੀਲੇ ਰੰਗ ਵਿੱਚ ਰੰਗਿਆ ਨਜ਼ਰ ਆ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਸਪਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਬਸਪਾ ਦੀ ਇਸ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ-ਸਮਰਥਕਾਂ ਦੇ ਨਾਲ-ਨਾਲ ਸੂਬੇ ਭਰ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਰੈਲੀ ਵਿੱਚ ਸੂਬੇ ਭਰ ਵਿੱਚੋਂ ਪੰਜਾਬ ਹਿਤੈਸ਼ੀ ਲੋਕ ਭਾਰੀ ਗਿਣਤੀ ਵਿੱਚ ਪਹੁੰਚਣਗੇ। ਡਾ. ਕਰੀਮਪੁਰੀ ਨੇ ਕਿਹਾ ਕਿ ਕਾਂਗਰਸ, ਅਕਾਲੀ-ਭਾਜਪਾ ਤੇ ਆਪ ਸਰਕਾਰਾਂ ਦੇ ਸ਼ਾਸਨ ਵਿੱਚ ਸੂਬੇ ਦੇ ਲੋਕਾਂ ਦਾ ਬੁਰੀ ਤਰ੍ਹਾਂ ਉਜਾੜਾ ਹੋਇਆ ਹੈ। ਪੰਜਾਬ ਕਰਜ਼ੇ ਦੀ ਮਾਰ ਹੇਠ ਆ ਚੁੱਕਾ ਹੈ। ਲੋਕਾਂ ਨੂੰ ਸਿਹਤ, ਸਿੱਖਿਆ ਸੁਵਿਧਾਵਾਂ ਤੇ ਰੁਜ਼ਗਾਰ ਤੋਂ ਵਾਂਝਾ ਕੀਤਾ ਗਿਆ। ਇਨ੍ਹਾਂ ਸਰਕਾਰਾਂ ਦੇ ਰਾਜ ਵਿੱਚ ਫੈਲਿਆ ਨਸ਼ਾ ਪੰਜਾਬ ਦੀ ਜਵਾਨੀ ਨੂੰ ਨਿਗਲ ਰਿਹਾ ਹੈ। ਪੰਜਾਬ ਦੇ ਕਿਸਾਨ-ਮਜ਼ਦੂਰ, ਛੋਟੇ ਵਪਾਰੀ ਤੇ ਮੁਲਾਜ਼ਮ ਇਨ੍ਹਾਂ ਸਰਕਾਰਾਂ ਤੋਂ ਤੰਗ ਆ ਚੁੱਕੇ ਹਨ ਤੇ ਉਹ ਬਦਲਾਅ ਚਾਹੁੰਦੇ ਹਨ। ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੰਦੇ ਹੋਏ ਕਿਹਾ ਕਿ ਉਹ ਬਸਪਾ ਰਾਹੀਂ ਸੂਬੇ ਦੀ ਕਮਾਨ ਸੰਭਾਲਣ ਅਤੇ ਖੁਸ਼ਹਾਲੀ, ਤਰੱਕੀ ਤੇ ਭਾਈਚਾਰੇ ’ਤੇ ਆਧਾਰਿਤ ਪੰਜਾਬ ਦਾ ਨਿਰਮਾਣ ਕਰਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਜ਼ਿਲ੍ਹਾ ਟਾਸਕ ਫੋਰਸ ਵੱਲੋਂ ਬੰਗਾ ਵਿਖੇ ਬਾਲ ਮਜ਼ਦੂਰੀ ਸਬੰਧੀ ਚੈਕਿੰਗ
Next articleਬੁੱਧ ਬਾਣ