ਰੋਟਰੀ ਕਲੱਬ ਵਲੋਂ ਹੋਟਲ ਫਾਈਨ ਡਾਈਨਿੰਗ ‘ਚ ਵਿਸੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਰੋਟਰੀ ਕਲੱਬ ਹੁਸ਼ਿਆਰਪੁਰ ਸੈਂਟਰਲ ਦੇ ਪ੍ਰੈਸ ਸਕੱਤਰ ਨਰੇਸ਼ ਕੁਮਾਰ ਸਾਬਾ ਨੇ ਇਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਰੋਟਰੀ ਕਲੱਬ ਵਲੋਂ ਹੋਟਲ ਫਾਈਨ-ਡਾਈਨਿੰਗ ਹੁਸ਼ਿਆਰਪੁਰ ਵਿਖੇ ਇਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਕਲੱਬ ਦੇ ਪ੍ਰਧਾਨ ਵਿਜੇ ਕੁਮਾਰ ਨੇ ਕੀਤੀ। ਇਸ ਸਮਾਗਮ ਵਿੱਚ ਕਲੱਬ ਦੇ ਸਹਾਇਕ ਗਵਰਨਰ ਭੁਪਿੰਦਰ ਕੁਮਾਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਜਿਸ ਵਿੱਚ ਰੋਟਰੀ ਕਲੱਬ ਦੇ ਮੈਂਬਰ ਰੋਟੇਰੀਅਨ ਕੁਲਦੀਪ ਸਿੰਘ ਪੱਤੀ ਨੂੰ ਪੰਜਾਬ ਸਰਕਾਰ ਵਲੋਂ “ਸਟੇਟ ਅਵਾਰਡ” ਮਿਲਣ ‘ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ‘ਤੇ ਮੁੱਖ ਮਹਿਮਾਨ ਭੁਪਿੰਦਰ ਕੁਮਾਰ ਅਤੇ ਕਲੱਬ ਦੇ ਪ੍ਰਧਾਨ ਵਿਜੇ ਕੁਮਾਰ ਨੇ ਕੁਲਦੀਪ ਸਿੰਘ ਪੱਤੀ ਨੂੰ ਸਟੇਟ ਅਵਾਰਡ ਮਿਲਣ ‘ਤੇ ਵਧਾਈ ਦਿੱਤੀ ਤੇ ਉਹਨਾਂ ਵਲੋਂ ਕੀਤੇ ਜਾ ਰਹੇ ਸਮਾਜ- ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ‘ਤੇ ਹਰਸ਼ਵਿੰਦਰ ਸਿੰਘ, ਰਾਜਨ ਸੈਣੀ, ਸਕੱਤਰ ਅਮਨਦੀਪ ਸਿੰਘ, ਜਰਨੈਲ ਸਿੰਘ ਧੀਰ ਪ੍ਰੋਜੈਕਟ ਡਾਇਰੈਕਟਰ, ਸ਼੍ਰੀ ਨਰੇਸ਼ ਕੁਮਾਰ ਹਾਂਡਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ‘ਤੇ ਵਿਸ਼ਵ ਬੰਧੂ, ਨਰੇਸ਼ ਕੁਮਾਰ ਸਾਬਾ, ਰਾਜਨ ਸੈਣੀ, ਵਿਜੇ ਕੁਮਾਰ ਪੁਰਾਣੀ ਬੱਸੀ ਤੋਂ ਇਲਾਵਾ ਕਲੱਬ ਦੇ ਹੋਰ ਮੈਂਬਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਖੂਨ ਦਾਨ ਅਤੇ ਨੇਤਰ ਦਾਨ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ – ਪ੍ਰੋਫੈਸਰ ਸੁਨੇਤ, ਮਸੀਤੀ
Next articleਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਮੋਗਾ ਵਿੱਚ ਸ਼ਿਵ ਸੈਨਾ ਆਗੂ ਨੂੰ ਮਾਰਨ ਵਾਲਿਆਂ ਦਾ ਐਨਕਾਊਂਟਰ