ਅਵਲ ਰਹਿਣ ਵਾਲੇ 13 ਬੱਚਿਆਂ ਨੂੰ ਵਜ਼ੀਫੇ ਦੇ ਚੈਕ ਵੰਡੇ
ਮਹਿਤਪੁਰ,(ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਵਿਦਿਅਕ ਸੰਸਥਾਵਾਂ ਵਿੱਚ ਲਈਆਂ ਜਾਣ ਵਾਲੀਆਂ ਧਾਰਮਿਕ ਪ੍ਰੀਖਿਆਵਾਂ ਇੱਕ ਬਹੁਤ ਹੀ ਵੱਡਾ ਉਪਰਾਲਾ ਹੈ, ਕਿਉਂਕਿ ਇਸ ਨਾਲ ਬੱਚੇ ਗੁਰਬਾਣੀ ਅਤੇ ਸਿੱਖ ਇਤਿਹਾਸ ਤੋਂ ਜਾਣੂ ਹੁੰਦੇ ਹਨ। ਇਹ ਵਿਚਾਰ ਸ੍ਰ ਬਲਦੇਵ ਸਿੰਘ ਕਲਿਆਣ ਯੂਨੀਅਨ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਗੋਬਿੰਦ ਸਰਵਰ ਸੀਨੀਅਰ ਸੈਕੈਂਡਰੀ ਸਕੂਲ ਵਿਖੇ , ਸਕੂਲ ਦੇ 13 ਬੱਚਿਆਂ ਨੂੰ ਧਾਰਮਿਕ ਪ੍ਰੀਖਿਆਵਾਂ ਵਿੱਚ ਅਵਲ ਰਹਿਣ ਤੇ ਵਜੀਫੇ ਦੇ ਚੈਕ ਤਕਸੀਮ ਕਰਨ ਤੋਂ ਬਾਅਦ ਇੱਕ ਸੰਖੇਪ ਮਿਲਣੀ ਵਿੱਚ ਪ੍ਰਗਟ ਕੀਤੇ, ਉਨ੍ਹਾਂ ਆਖਿਆ ਕਿ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨਾ ਅਤੇ ਸਿੱਖ ਇਤਿਹਾਸ ਬਾਰੇ ਬੱਚਿਆਂ ਨੂੰ ਜਾਣੂੰ ਕਰਾਉਣਾ ਗੋਬਿੰਦ ਸਰਵਰ ਦਾ ਇੱਕ ਬਹੁਤ ਸ਼ਲਾਘਾ ਯੋਗ ਕਦਮ ਹੈ, ਉਹਨਾਂ ਆਖਿਆ ਕਿ ਇਸ ਤਰ੍ਹਾਂ ਦੀਆਂ ਸੰਸਥਾਵਾਂ ਤੇ ਸਾਨੂੰ ਮਾਣ ਹੈ ਜੋ ਕਿ ਬੱਚਿਆਂ ਨੂੰ ਵੱਖ- ਵੱਖ ਧਾਰਮਿਕ ਗਤੀਵਿਧੀਆਂ ਰਾਹੀਂ ਗੁਰਬਾਣੀ ਨਾਲ ਜੋੜ ਕੇ ਰੱਖਦੀਆਂ ਹਨ । ਇਸ ਮੌਕੇ ਤੇ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਸਰਦਾਰ ਬਲਜਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਲਈਆਂ ਜਾਂਦੀਆਂ ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਲਈ ਉਹਨਾਂ ਦਾ ਧੰਨਵਾਦ ਕੀਤਾ ਅਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਬਿੰਦ ਸਰਵਰ ਵੱਲੋਂ ਸਮੇਂ-ਸਮੇਂ ਸਿਰ ਸਕੂਲ ਵਿੱਚ ਧਾਰਮਿਕ ਪ੍ਰੀਖਿਆਵਾਂ ਤੋਂ ਇਲਾਵਾ ਕੀਰਤਨ ਮੁਕਾਬਲੇ ਦਸਤਾਰ ਮੁਕਾਬਲੇ ਅਤੇ ਸਿੱਖ ਇਤਿਹਾਸ ਸਬੰਧੀ ਕੁਇਜ਼ ਮੁਕਾਬਲੇ ਵੀ ਕਰਵਾਏ ਜਾਂਦੇ ਹਨ ।ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਕੁਲਵੰਤ ਕੌਰ ਅਤੇ ਧਾਰਮਿਕ ਗਤੀਵਿਧੀਆਂ ਦੇ ਇੰਚਾਰਜ ਸਰਦਾਰ ਅਵਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj