ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਕੈਰੀਅਰ ਕਾਉਂਸਲਿੰਗ ਸੈਸ਼ਨ

ਕੈਪਸ਼ਨ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਆਯੋਜਿਤ ਸੈਮੀਨਾਰ ਵਿਚ ਪਹੁੰਚੇ ਮਹਿਮਾਨਾਂ ਨੂੰ ਸਨਮਾਨਤ ਕਰਦੇ ਇੰਜੀਨੀਅਰ ਨਿਮਰਤਾ ਕੌਰ, ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਅਤੇ ਸਟਾਫ਼ ਮੈਂਬਰ
ਕਪੂਰਥਲਾ,  (ਸਮਾਜ ਵੀਕਲੀ) ( ਕੌੜਾ ) ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੈਰੀਅਰ ਕਾਉਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ । ਸਕੂਲ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਸੈਮੀਨਾਰ ਵਿਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ, ਜਿਨ੍ਹਾਂ ਦਾ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਅਤੇ ਸਟਾਫ਼ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਇਸ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਵਿਚ ਮੌਕਿਆਂ ਅਤੇ ਕਰੀਅਰ ਸਬੰਧੀ ਕੀਮਤੀ ਜਾਣਕਾਰੀ ਦਿੱਤੀ ਗਈ । ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਮਾਹਿਰਾਂ ਦੀ ਅਗਵਾਈ ਵਾਲੇ ਸੈਸ਼ਨ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਕਲਪਾਂ ਦੀ ਪੜਚੋਲ ਕਰਨ, ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨ ਅਤੇ ਸਕੂਲ ਤੋਂ ਬਾਅਦ ਉਨ੍ਹਾਂ ਦੇ ਅਗਲੇ ਕਦਮਾਂ ਬਾਰੇ ਸਪਸ਼ਟਤਾ ਪ੍ਰਾਪਤ ਕਰਨ ਵਿੱਚ ਮਦਦ ਕੀਤੀ । ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਆਯੋਜਿਤ ਸੈਮੀਨਾਰ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵੱਡਮੁੱਲੀ ਜਾਣਕਾਰੀ ਹਾਸਲ ਕੀਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪੀ.ਏ.ਯੂ. ਲੁਧਿਆਣਾ ਦਾ ਦੋ ਰੋਜ਼ਾ ਕਿਸਾਨ ਮੇਲਾ 21 ਅਤੇ 22 ਮਾਰਚ ਨੂੰ : ਬਰਾੜ
Next articleਕਰਨਲ ਬਾਠ ਦੀ ਕੁੱਟਮਾਰ ਵਿਰੁੱਧ ਸਾਬਕਾ ਫੌਜੀਆਂ ਦਾ ਗੁੱਸਾ , ਮੁੱਖ ਮੰਤਰੀ ਭਗਵੰਤ ਮਾਨ ਜੀ ਪੰਜਾਬ ਪੁਲਸ ਦੀ ਬੁਰਛਾਗਰਦੀ ਨੂੰ ਨੱਥ ਪਾਓ-ਖਹਿਰਾ, ਤੂਰ