ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ

ਕੰਵਰ ਇਕਬਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ 225 ਵਿਦਿਆਰਥੀਆਂ ਨੂੰ ਕੀਤੀ ਇਨਾਮਾਂ ਦੀ ਵੰਡ
ਕਪੂਰਥਲਾ, (ਸਮਾਜ ਵੀਕਲੀ)  (ਕੌੜਾ)– ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਕਾਲਜ ਪ੍ਰਿੰਸੀਪਲ ਡਾ. ਜਤਿੰਦਰਪਾਲ ਸਿੰਘ ਕਮ ਡਿਪਟੀ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰ ਰਹੇ “ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਤਕਨਾਲੋਜੀ ਵਿਭਾਗ ਚੰਡੀਗੜ੍ਹ” ਦੇ ਮੈਂਬਰ ਤੇ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦ ਕਿ ਇਸੇ ਹੀ ਕਾਲਜ ਤੋਂ ਸੇਵਾ ਮੁਕਤ ਹੋਏ ਪ੍ਰੋ. ਕੁਲਵੰਤ ਸਿੰਘ ਔਜਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਕਾਲਜ ਪਿ੍ੰਸੀਪਲ ਡਾ. ਜਤਿੰਦਰਪਾਲ ਸਿੰਘ ਤੇ ਵਾਈਸ ਪ੍ਰਿੰਸੀਪਲ ਡਾ. ਮੋਨਿਕਾ ਖੰਨਾ ਨੇ ਆਏ ਹੋਏ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਸਮੇਤ ਬਹੁਪੱਖੀ ਪ੍ਰਤਿਭਾ ਦੇ ਮਾਲਕ ਸੁਰਿੰਦਰ ਸਿੰਘ ਸੁੰਨੜ ਨੂੰ ਗੁਲਦਸਤੇ ਭੇਂਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਮੁੱਖ ਮਹਿਮਾਨ ਅਤੇ ਕੁਝ ਹੋਰ ਸ਼ਖ਼ਸੀਅਤਾਂ ਵੱਲੋਂ ਸ਼ਮਾਂ ਰੌਸ਼ਨ ਕਰਨ ਉਪਰੰਤ ਸਮਾਗਮ ਦੀ ਸ਼ੁਰੂਆਤ ਕੀਤੀ ਗਈ।
ਇਨਾਮ ਵੰਡ ਸਮਾਗਮ ਦੌਰਾਨ ਕਾਲਜ ਪਿ੍ੰਸੀਪਲ ਨੇ ਕਾਲਜ ਦੀਆਂ ਸਾਲਾਨਾ ਸਰਗਰਮੀਆਂ ਸਬੰਧੀ ਰਿਪੋਰਟ ਪੜ੍ਹਣ ਦੇ ਨਾਲ-ਨਾਲ ਮੁੱਖ ਮਹਿਮਾਨ ਕੰਵਰ ਇਕਬਾਲ ਸਿੰਘ ਜੀ ਵੱਲੋਂ ਸਾਹਿਤਕ, ਸਭਿਆਚਾਰਕ, ਸਮਾਜਕ ਅਤੇ ਖੇਤਰ ਵਿੱਚ ਲੰਮੇ ਸਮੇਂ ਤੋਂ ਪਾਏ ਜਾ ਰਹੇ ਯੋਗਦਾਨ ਸਮੇਤ ਉਨ੍ਹਾਂ ਦੇ ਸਿਆਸੀ ਸਫ਼ਰ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਮਾਗਮ ਵਿੱਚ ਹਾਜ਼ਰ ਮਹਿਮਾਨਾਂ ਨੂੰ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵੱਲੋਂ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਕੀਤੀਆਂ ਪ੍ਰਾਪਤੀਆਂ ਤੋਂ ਵੀ ਜਾਣੂੰ ਕਰਵਾਇਆ |
ਇਸ ਮੌਕੇ ਜਿੱਥੇ ਮੁੱਖ ਮਹਿਮਾਨ ਸ਼ਾਇਰ ਕੰਵਰ ਇਕਬਾਲ ਸਿੰਘ ਅਤੇ ਪ੍ਰੋ. ਕੁਲਵੰਤ ਸਿੰਘ ਔਜਲਾ ਨੇ ਕਾਲਜ ਸਟਾਫ਼ ਤੇ ਪ੍ਰਿੰਸੀਪਲ ਦੇ ਸਾਥ ਨਾਲ ਕਾਲਜ ਦੇ 225 ਵਿਦਿਆਰਥੀਆਂ ਨੂੰ  ਇਨਾਮ ਦੇ ਕੇ ਸਨਮਾਨਿਤ ਕੀਤਾ, ਓਥੇ ਹੀ ਕਾਲਜ ਵੱਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ । ਇਸ ਸਮੇਂ ਉਨ੍ਹਾਂ ਦੇ ਨਾਲ ਕਾਲਜ ਰਜਿਸਟਰਾਰ ਪ੍ਰੋ. ਸਨੇਹ ਸ਼ਰਮਾ ਵੀ ਹਾਜ਼ਰ ਸਨ | ਇਸ ਤੋਂ ਪਹਿਲਾਂ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਸਰਸਵਤੀ ਵੰਦਨਾ ਪੇਸ਼ ਕੀਤੀ ਗਈ ਤੇ ਸਮਾਗਮ ਦੌਰਾਨ ਲੋਕ ਗੀਤਾਂ ਦੀ ਪੇਸ਼ਕਾਰੀ ਨੇ ਵੀ ਸਮਾਂ ਬੰਨਿਆ | ਸਮਾਗਮ ਦੌਰਾਨ ਮੰਚ ਦਾ ਸੰਚਾਲਨ ਪ੍ਰੋ. ਹੈਪੀ ਕੁਮਾਰ ਵਲੋਂ ਕੀਤਾ ਗਿਆ |
ਮੁੱਖ ਮਹਿਮਾਨ ਸ਼ਾਇਰ ਕੰਵਰ ਇਕਬਾਲ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ  ਸਿੱਖਿਆ ਦੇ ਨਾਲ-ਨਾਲ ਸਾਹਿਤ, ਸਭਿਆਚਾਰ ਅਤੇ ਖੇਡਾਂ ਦੇ ਖੇਤਰ ਵਿਚ ਵੀ ਨਿਰੰਤਰ ਅੱਗੇ ਵੱਧਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਭਵਿੱਖ ਵਿਚ ਆਉਣ ਵਾਲੀਆਂ ਚੁਣੋਤੀਆਂ ਨੂੰ  ਸਵਿਕਾਰ ਕਰਕੇ ਉਨ੍ਹਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ | ਸਮਾਗਮ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੂੰ ਸੰਬੋਧਨ ਹੁੰਦਿਆਂ ਹੋਇਆਂ ਉਨ੍ਹਾਂ ਨੇ ਆਪਣਾਂ ਲਿਖਿਆ ਅਤੇ ਸੂਫ਼ੀ ਗਾਇਕ ਪੰਮੀ ਹੰਸਪਾਲ ਦੀ ਆਵਾਜ਼ ਵਿੱਚ ਗਾਇਆ , ਕੁੱਖ ਵਿੱਚ ਨਾ ਮੈਨੂੰ ਮਾਰ ਮਾਏਂ….। ਬਾਤਰਨੁੰਮ ਪੇਸ਼ ਕੀਤਾ।
ਇਸ ਸਮਾਗਮ ਵਿੱਚ ਅਰਧ ਪਰਵਾਸੀ ਭਾਰਤੀ ਬਹੁਪੱਖੀ ਲੇਖਕ ਸੁਰਿੰਦਰ ਸਿੰਘ ਸੁੰਨੜ, ਪ੍ਰੋ. ਸੁਖਪਾਲ ਸਿੰਘ ਥਿੰਦ, ਕੁਲਦੀਪ ਪਾਠਕ ਚੇਅਰਮੈਨ ਮਾਰਕਿਟ ਕਮੇਟੀ ਢਿਲਵਾਂ, ਪ੍ਰਿੰਸੀਪਲ ਵਰਿੰਦਰ ਕੁਮਾਰ, ਪ੍ਰਿੰਸੀਪਲ ਬਿਕਰਮ ਸਿੰਘ ਵਿਰਕ, ਨੈਸ਼ਨਲ ਐਵਾਰਡੀ ਮੰਗਲ ਸਿੰਘ ਭੰਡਾਲ, ਪ੍ਰੋ. ਆਸ਼ੂ ਕੁਮਰਾ, ਜਸਪਾਲ ਸਿੰਘ, ਪ੍ਰੋ. ਅੰਜੂ, ਸਰਵਣ ਸਿੰਘ, ਹਰਵਿੰਦਰ ਸਿੰਘ ਸੁੱਖ ਮੀਡੀਆ ਇੰਚਾਰਜ, ਜਗਦੇਵ ਥਾਪਰ, ਜਸਵਿੰਦਰਪਾਲ ਉੱਗੀ, ਡਾ. ਜਸਮੀਤ ਸੇਠੀ, ਪ੍ਰੋ. ਸੰਦੀਪ, ਪ੍ਰੋ. ਰਣਜੀਤ ਕੁਮਾਰ, ਪ੍ਰੋ. ਰਸ਼ਮੀ ਵਿਰਕ, ਪ੍ਰੋ. ਕੁਲਵਿੰਦਰ ਕੁਮਾਰ, ਪ੍ਰੋ. ਹਰਸਿਮਰਨ ਕੌਰ, ਪ੍ਰੋ. ਸੰਧਿਆ ਤੁਲੀ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਭੁਪਿੰਦਰ ਕੌਰ, ਪ੍ਰੋ. ਗੁਰਪ੍ਰੀਤ ਕੌਰ ਚੋਹਾਨ, ਪ੍ਰੋ. ਦਲਜੀਤ ਕਲੇਰ, ਪ੍ਰੋ. ਮਲਿਕਾ ਮੰਡ, ਪ੍ਰੋ. ਦਿਲਦਾਰ ਸਿੰਘ, ਪ੍ਰੋ. ਜਗਜੀਤ ਸਿੰਘ, ਪ੍ਰੋ. ਵਿਪਨ ਕੁਮਾਰ, ਪ੍ਰੋ. ਸਨੇਹ ਸ਼ਰਮਾ, ਪ੍ਰੋ. ਪ੍ਰਮੋਦ ਕੁਮਾਰ, ਪ੍ਰੋ. ਪ੍ਰੀਤੀ, ਪ੍ਰੋ. ਮਨਜੀਤ ਸਿੰਘ, ਪ੍ਰੋ. ਮਮਤਾ, ਪ੍ਰੋ. ਅਮਿਤਾ, ਪ੍ਰੋ. ਗੀਤਾ, ਰਾਣੀ, ਪ੍ਰੋ. ਸੁਖਦੀਪ, ਪ੍ਰੋ. ਰਮਨਦੀਪ, ਪ੍ਰੋ. ਹਰਪਾਲ ਕੌਰ, ਪ੍ਰੋ. ਵਸੰਧਰਾ, ਪ੍ਰੋ. ਨਿਧੀ ਕਾਂਡਾ, ਪ੍ਰੋ. ਨਿਲਾਕਸ਼ੀ, ਪ੍ਰੋ. ਸੁਨੀਤਾ ਸੁਮਨ, ਪ੍ਰੋ. ਜਸਵਿੰਦਰਜੀਤ, ਪ੍ਰੋ. ਅੰਮਿ੍ਤ ਕੌਰ ਤੇ ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਇੰਪੀਰੀਅਲ ਬੁੱਲਜ਼ ਨੇ ਮੋਹਾਲੀ ਵਿੱਚ ਆਪਣੀ 5ਵੀਂ ਸ਼ਾਖਾ ਖੋਲ੍ਹੀ
Next articleਆਸਰਾ ਫਾਊਂਡੇਸ਼ਨ ਦੇ ਮੈਂਬਰ ਅਜੇ ਕੁਮਾਰ ਨੇ ਬੂਟੇ ਲਗਾ ਕੇ ਮਨਾਇਆ ਜਨਮ ਦਿਨ * ਵਾਤਾਵਰਨ ਨੂੰ ਹਰਿਆ – ਭਰਿਆ ਰੱਖਣ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਲੋੜ :- ਧਰਮਾਣੀ