ਨਵਾਂਸ਼ਹਿਰ/ਬੰਗਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੰਗਾ ਦਾ ਸਲਾਨਾ ਇਨਾਮ ਵੰਡ ਸਮਾਗਮ ਕਾਲਜ ਪ੍ਰਿੰਸੀਪਲ ਡਾ.ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਕਰਾਇਆ ਗਿਆ। ਇਸ ਸਮੇਂ ਮੁੱਖ ਮਹਿਮਾਨ ਵਜੋਂ ਡਾ. ਸੋਹਣ ਸਿੰਘ ਪਰਮਾਰ ( ਕੈਨੇਡਾ )ਨੇ ਸ਼ਿਰਕਤ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਬਿੰਦਾ (ਆਸਟਰੇਲੀਆ), ਮੈਡਮ ਹਰਵਿੰਦਰ ਕੌਰ (ਆਸਟਰੇਲੀਆ) ਗੁਰਮੀਤ ਸਿੰਘ( ਆਸਟਰੇਲੀਆ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦਾ ਆਗਾਜ਼ ਬਾਰਵੀਂ ਕਲਾਸ ਦੀ ਵਿਦਿਆਰਥਣ ਕਿਰਤ ਪ੍ਰੀਤ ਨੇ ਧਾਰਮਿਕ ਸ਼ਬਦ ਗਾਇਨ ਕਰਕੇ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਅਤੇ ਸਕੂਲ ਇਨਚਾਰਜ ਜਤਿੰਦਰ ਮੋਹਨ ਜੀ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਫੁੱਲਾਂ ਦੇ ਗੁਲਦਸਤੇ ਭੇਂਟ ਕਰਦਿਆਂ ਕੀਤਾ। ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਜੀ ਨੇ ਦੱਸਿਆ ਕਿ ਡਾਕਟਰ ਸੋਹਣ ਸਿੰਘ ਪਰਮਾਰ ਦੇਸ਼ ਵਿਦੇਸ਼ ਵਿੱਚ ਰਹਿੰਦਿਆਂ ਅਧਿਆਪਨ ਖੇਤਰ ਚ ਸੇਵਾਵਾਂ ਦਿੰਦੇ ਰਹੇ ਅਤੇ ਮਾਂ ਬੋਲੀ ਪੰਜਾਬੀ ਦੀ ਸੇਵਾ ਲਈ ਸਮਰਪਿਤ ਰਹੇ। ਸਕੂਲ ਇਨਚਾਰਜ ਜਤਿੰਦਰ ਮੋਹਨ ਜੀ ਨੇ ਮੁੱਖ ਮਹਿਮਾਨ, ਬੱਚਿਆਂ ਤੇ ਮਾਤਾ ਪਿਤਾ ਜੀ ਨੂੰ ਜੀ ਆਇਆ ਆਖਿਆ ਤੇ ਸਕੂਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸਲਾਨਾ ਰਿਪੋਰਟ ਪੜ੍ਹੀ ਜਤਿੰਦਰ ਮੋਹਨ ਜੀ ਨੇ ਬੱਚਿਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ ਤੇ ਵਿਦਿਆਰਥੀਆਂ ਨੂੰ ਆਪਣਾ ਮਕਸਦ ਪੂਰਾ ਕਰਨ ਲਈ ਸਖਤ ਮਿਹਨਤ ਕਰਨ ਲਈ ਪ੍ਰੇਰਿਆ।ਇਸ ਮੌਕੇ ਡਾ.ਸੋਹਣ ਸਿੰਘ ਪਰਮਾਰ ਨੇ ਕਾਲਜ ਦੀ ਸ਼ਲਾਘਾ ਕਰਦਿਆਂ ਆਪਣੇ ਜੀਵਨ ਦੀਆਂ ਘਟਨਾਵਾਂ ਰਾਹੀਂ ਬੱਚਿਆਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਆ । ਮੈਡਮ ਹਰਵਿੰਦਰ ਕੌਰ ਨੇ ਸ਼ਬਦਾਂ ਦੀ ਸਾਂਝ ਪਾਉਂਦਿਆਂ ਆਖਿਆ ਕਿ ਅਜਿਹੇ ਸਮਾਰੋਹ ਦਾ ਮੰਤਵ ਵਿਦਿਆਰਥੀਆਂ ਅੰਦਰ ਛੁਪੇ ਹੁਨਰ ਨੂੰ ਮੰਚ ਤੇ ਪੇਸ਼ ਕਰਕੇ ਉਹਨਾਂ ਦੇ ਹੌਸਲੇ ਨੂੰ ਵਧਾਵਾ ਦੇਣਾ ਹੁੰਦਾ ਹੈ। ਆਏ ਹੋਏ ਮਹਿਮਾਨਾਂ ਨੇ ਵਿਦਿਆਰਥੀਆਂ ਦਾ ਸਨਮਾਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਗੀਤ, ਸੰਗੀਤ, ਭਾਸ਼ਣ ਤੇ ਕਵਿਤਾ ਰਾਹੀਂ ਸਰੋਤੇ ਕੀਲੀ ਰੱਖੇ। ਵੱਖ-ਵੱਖ ਖੇਤਰਾਂ ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਮੋਮੈਂਟੋ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ । ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਸਨਮਾਨ ਚਿੰਨ ਭੇਂਟ ਕੀਤੇ ਗਏ। ਇਸ ਮੌਕੇ ਜਰਨੈਲ ਸਿੰਘ ਪੱਲੀ ਝਿੱਕੀ (ਸਕੱਤਰ )ਲੋਕਲ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਪ੍ਰੋ.ਆਵਿਦ ਵਕਾਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਰੂਬੀ ਵੱਲੋਂ ਬਾਖੂਬੀ ਨਿਭਾਈ ਗਈ। ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਅਮਿੱਟ ਪੈੜਾ ਛੱਡਦਾ ਸਫਲਤਾ ਪੂਰਵਕ ਸੰਪੰਨ ਹੋਇਆ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj