ਬਰਨਾਲਾ (ਸਮਾਜ ਵੀਕਲੀ) ( ਚੰਡਿਹੋਕ ) : ਸਥਾਨਕ ਐੱਸ ਐੱਸ ਡੀ ਕਾਲਜ ਵਿਖੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਸਬੰਧ ਵਿੱਚ ਵਿਦਿਆਰਥੀਆਂ ਵਿਚਾਲੇ ਇੱਕ ਬਹਿਸ ਮੁਕਾਬਲਾ ਕਰਵਾਇਆ ਗਿਆ। ਐੱਸ ਐੱਸ ਡੀ ਕਾਲਜ ਦੇ ਪ੍ਰਿੰਸੀਪਲ ਡਾ. ਰਾਕੇਸ਼ ਜਿੰਦਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਬਹਹਿਸ ਮੁਕਾਬਲੇ ਵਿੱਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਬੜੀ ਦਿਲਚਸਪੀ ਨਾਲ ਭਾਗ ਲਿਆ। ਇਸ ਬਹਿਸ ਮੁਕਾਬਲੇ ਦੌਰਾਨ ਗਤੀਵਿਧੀ ਇੰਚਾਰਜ ਦੇ ਤੌਰ ‘ਤੇ ਪ੍ਰੋਫੈਸਰ ਹਰਪ੍ਰੀਤ ਕੌਰ ਵੱਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਗਈ। ਬਹਿਸ ਮੁਕਾਬਲੇ ਵਿੱਚ ਸਾਮਲ ਹੋਏ ਵਿਦਿਆਰਥੀਆਂ ਨੇ ਪੰਚਾਇਤੀ ਰਾਜ ਸਿਸਟਮ ਦੀ ਅਹਿਮੀਅਤ, ਲੋਕਤੰਤਰਿਕ ਢਾਂਚੇ ਵਿਚ ਇਸ ਦੀ ਭੂਮਿਕਾ ਅਤੇ ਗ੍ਰਾਮ ਪੱਧਰੀ ਵਿਕਾਸ ਵਿੱਚ ਇਸ ਦੇ ਯੋਗਦਾਨ ‘ਤੇ ਵਿਚਾਰ ਪ੍ਰਗਟ ਕੀਤੇ। ਇਸ ਬਹਿਸ ਮੁਕਾਬਲੇ ਦੌਰਾਨ ਬੀ ਏ ਭਾਗ ਦੂਜਾ ਦੀ ਵਿਦਿਆਰਥਣ ਆਰਜੂ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਬੀ ਏ ਭਾਗ ਤੀਜਾ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਐਮ ਏ ਭਾਗ ਪਹਿਲਾ ਦੇ ਵਿਦਿਆਰਥੀ ਦਵਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ‘ਤੇ ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੀ ਹੋਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਚੇਤਨਾ ਵਲ ਪ੍ਰੇਰਿਤ ਕਰਦੀਆਂ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



