HOME ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਦੋ ਰੋਜ਼ਾ ਭਾਰਤ ਸਕਾਊਟ ਅਤੇ ਗਾਈਡ ਯੂਨਿਟ...

ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਦੋ ਰੋਜ਼ਾ ਭਾਰਤ ਸਕਾਊਟ ਅਤੇ ਗਾਈਡ ਯੂਨਿਟ ਦਾ ਟੈਸਟਿੰਗ ਕੈਂਪ ਲਗਾਇਆ ਗਿਆ।

1
ਭੀਖੀ,   (ਸਮਾਜ ਵੀਕਲੀ)   ( ਕਮਲ ਜਿੰਦਲ) ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਭਾਰਤ ਸਕਾਊਟ ਐਂਡ ਗਾਈਡ ਯੂਨਿਟ ਦਾ ਦੋ ਰੋਜ਼ਾ ਤਰਿੱਤਿਆ ਸੋਪਾਨ ਟੈਸਟਿੰਗ ਕੈਂਪ ਲਗਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਡਾਕਟਰ ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਵਿੱਦਿਆ ਮੰਦਰ ਵਿੱਚ ਸਕਾਊਟਿੰਗ ਲਹਿਰ ਨੂੰ ਪ੍ਰਫੁੱਲਤ ਕਰਨ ਲਈ ਇਸ ਦੋ ਰੋਜ਼ਾ ਕੈਂਪ ਵਿੱਚ ਸੈਸ਼ਨ 2025 – 26 ਬੈਚ ਦੇ ਕੁੱਲ 90 ਬੱਚਿਆਂ ਨੇ ਭਾਗ ਲਿਆ। ਇਸ ਕੈਂਪ ਵਿੱਚ ਭਾਰਤ ਸਕਾਊਟ ਐਂਡ ਗਾਈਡ ਜ਼ਿਲ੍ਹਾ ਮਾਨਸਾ ਦੇ ਪ੍ਰਬੰਧਕੀ ਕਮਿਸ਼ਨਰ ਸਕਾਊਟਸ ਸ਼੍ਰ. ਦਰਸ਼ਨ ਸਿੰਘ ਬਰੇਟਾ, ਸਹਿ-ਸਹਿਯੋਗੀ ਸ੍ਰ. ਦਰਸ਼ਨ ਸਿੰਘ ਬਰੇਟਾ ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ ਅਤੇ ਬੱਚਿਆਂ ਦਾ ਮਾਰਗਦਰਸ਼ਨ ਕੀਤਾ । ਇਸ ਮੌਕੇ ਉਨ੍ਹਾਂ ਵੱਲੋਂ ਬੱਚਿਆਂ ਨੂੰ ਸਕਾਊਟ ਅਤੇ ਗਾਈਡ ਦੇ ਮੁੱਢਲੇ ਦੌਰ ਬਾਰੇ ਵਿਸਥਾਰ ਵਿੱਚ ਜਾਣਕਾਰੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਸਕਾਊਟਸ ਗਾਈਡਜ਼ ਨਿਯਮ, ਬੇਸਿਕ ਗਤੀਵਿਧੀਆਂ, ਲੋਗੋ, ਪੈਟਰੋਲ, ਪ੍ਰਾਰਥਨਾ, ਤੰਬੂ ਲਗਾਉਣਾ, ਫਸਟ- ਏਡ ਬਾਰੇ ਚਾਨਣਾ ਪਾਇਆ।ਇਸ ਮੌਕੇ ਜ਼ਿਲ੍ਹਾ ਸਕਾਊਟਸ ਪ੍ਰਬੰਧਕੀ ਕਮਿਸ਼ਨਰ ਦਰਸ਼ਨ ਸਿੰਘ ਬਰੇਟਾ ਨੇ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਕਾਊਟਿੰਗ ਲਹਿਰ ਦੀ ਬੁਨਿਆਦ ਨੈਤਿਕਤਾ, ਇਮਾਨਦਾਰੀ, ਭਰਾਤਰੀ- ਭਾਵ ਤੇ ਆਪਸੀ ਵਿਸ਼ਵਾਸ ਤੇ ਆਧਾਰਿਤ ਹੈ। ਇਹਨਾਂ ਕੈਂਪ ਗਤੀਵਿਧੀਆਂ ਵਿੱਚ ਮੁਹਾਰਤ ਹਾਸਲ ਕਰਨ ਤੇ ਅਸੀਂ ਆਪਣੀ ਜ਼ਿੰਦਗੀ ਦੇ ਖੂਬਸੂਰਤ ਇਨਸਾਨ, ਵਲੰਟੀਅਰ ਦੇ ਫਰਜ਼, ਨੇਕੀ ਜਿਹੇ ਮਹੱਤਵਪੂਰਨ ਕਾਰਜਾਂ ਕਰਕੇ ਅਹਿਮ ਰੋਲ ਅਦਾ ਕਰਦੇ ਹਾਂ। ਇਸਦੇ ਇਲਾਵਾ ਰਾਜ ਪੁਰਸਕਾਰ ਅਤੇ ਰਾਸ਼ਟਰੀ ਪੁਰਸਕਾਰ ਵੀ ਪ੍ਰਾਪਤ ਕਰ ਸਕਦੇ ਹਾਂ। ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਡਾਕਟਰ ਗਗਨਦੀਪ ਪਰਾਸ਼ਰ ਨੇ ਭਾਰਤ ਸਕਾਊਟ ਐਂਡ ਗਾਈਡ ਮਾਨਸਾ ਦੇ ਜ਼ਿਲ੍ਹਾ ਪ੍ਰਬੰਧਕੀ ਕਮਿਸ਼ਨਰ ਸ਼੍ਰ. ਦਰਸ਼ਨ ਸਿੰਘ ਬਰੇਟਾ ਦਾ ਵਿੱਦਿਆ ਮੰਦਰ ਵਿੱਚ ਪਹੁੰਚਣ ਤੇ ਹਾਰਦਿਕ ਸਵਾਗਤ ਕੀਤਾ ।ਇਸ ਦੌਰਾਨ ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਸਕਾਊਟਿੰਗ ਗਤੀਵਿਧੀਆਂ ਨਵੀਂ ਪੀੜੀ ਨੂੰ ਬੌਧਿਕ, ਮਾਨਸਿਕ ਅਤੇ ਸਰੀਰਕ ਤੌਰ ਤੇ ਵਿਕਸਿਤ ਕਰਕੇ ਸਮਾਜਿਕ ਸਰੋਕਾਰਾਂ ਵਿੱਚ ਯੋਗਦਾਨ ਪਾਉਣ ਅਤੇ ਪੂਰਨ ਮਨੁੱਖ ਬਣਾਉਣ ਵਿੱਚ ਸਹਾਈ ਹੁੰਦੀਆਂ ਹਨ।ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਅੰਮ੍ਰਿਤ ਲਾਲ, ਵਾਈਸ ਪ੍ਰਧਾਨ ਪ੍ਰਸ਼ੋਤਮ ਮੱਤੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਮਲੇਰੀਆ ਤੋਂ ਬਚਣ ਦੇ ਉਪਾਅ ਬਾਰੇ ਜਾਗਰੂਕ ਕੀਤਾ 
Next article5 ਸਾਲ ਤੋਂ ਘੱਟ ਉਮਰ ਦੇ ਬੱਚੇ ਗੁਰਸਾਂਝ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਇੰਟਰਨੈਸ਼ਨਲ ਬੁੱਕ ਆਫ਼ ਰਿਕਾਰਡਜ਼ ਦੁਆਰਾ ਆਯੋਜਿਤ ਮੁਕਾਬਲੇ ਵਿੱਚ 104 ਸਵਾਲਾਂ ਦੇ ਸਹੀ ਜਵਾਬ ਦੇ ਕੇ ਅਵਾਰਡ ਪ੍ਰਾਪਤ ਕੀਤਾ।