ਨਹਿਰੂ ਯੁਵਾ ਕੇਂਦਰ ਵੱਲੋਂ ਸਵੱਛਤਾ ਤੇ ,IVEP ,, ਪ੍ਰੋਗਰਾਮ ਸੁਨਾਮ ਵਿਖੇ ਕਰਵਾਇਆ ਗਿਆ

(ਸਮਾਜ ਵੀਕਲੀ): 11,10,2022 ਨੂੰ ਨਹਿਰੂ ਯੁਵਾ ਕੇਂਦਰ ਸੰਗਰੂਰ ਵਲੋਂ ਸੁਨਾਮ ਬਲਾਕ ਵਿਖੇ IVEP ਅਤੇ ਸਵੱਛ ਭਾਰਤ ਅਭਿਆਨ ਦਾ ਪ੍ਰੋਗਰਾਮ ਕੀਤਾ ਗਿਆ।ਜਿਸ ਵਿੱਚ ਬਹੁਤ ਸਾਰੇ ਨੌਜਵਾਨਾਂ ਨੇ ਹਿੱਸਾ ਲਿਆ।50 ਨੋਜਵਾਨਾ ਮੁੰਡੇ ਕੁੜੀਆਂ ਵਲੋਂ IVEP ਦੀ ਰਜਿਸਟ੍ਰੇਸ਼ਨ ਕਰਵਾਈ ਗਈ। ਇਸ ਮੌਕੇ ਗੋਰਮਿੰਟ ਕਾਲਜ਼ ਦੀ ਸਮੁਚੀ ਟੀਮ ਵੱਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਸ੍ਰੀ ਰਾਹੁਲ ਸੈਣੀ ਜੀ ਵਿਸ਼ੇਸ਼ ਤੌਰ ਤੇ ਪਹੁੰਚੇ ਨੋਜਵਾਨਾਂ ਨੂੰ ਨਹਿਰੂ ਯੁਵਾ ਕੇਂਦਰ ਦੇ ਕਰਵਾਏ ਜਾ ਰਹੇ ਯੁਵਾ ਉਤਸ਼ਵ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।ਤੇ ਨਹਿਰੂ ਯੁਵਾ ਕੇਂਦਰ ਵੱਲੋਂ ਯੂਥ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ।

ਇਹ ਪ੍ਰੋਗਰਾਮ ਸਫਲਤਾ ਪੂਰਵਕ ਕਰਵਾਇਆ ਗਿਆ।ਸ੍ਰੀ ਰਾਹੁਲ ਸੈਣੀ ਜੀ ਵਲੋਂ ਕਾਲਜ਼ ਦੇ ਮੁੱਖ ਪ੍ਰਬੰਧਕ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਤੇ ਸਵੱਛਤਾ ਵਾਲੇ ਪ੍ਰੋਗਰਾਮ ਵਿਚ ਕਾਲਜ਼ ਦੇ ਵਿਦਿਆਰਥੀ ਨੂੰ ਵੀ ਸਨਮਾਨਿਤ ਕੀਤਾ ਗਿਆ ਕਿਉਂਕਿ ਉਸਨੇ ਇਸ ਪ੍ਰੋਗਰਾਮ ਵਿਚ ਬਹੁਤ ਵਧੀਆ ਕੰਮ ਕਰ ਕੇ ਦਿਖਾਇਆ ਸੀ। ਮੁਕੇਸ਼ ਕੁਮਾਰ,ਗੁਰਪ੍ਰੀਤ ਸ਼ਰਮਾ,ਜਗਸੀਰ ਸਿੰਘ ਵਲੋਂ ਨਹਿਰੂ ਯੁਵਾ ਕੇਂਦਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਪ੍ਰੋਗਰਾਮ ਕਰਵਾਇਆ ਗਿਆ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articlePakistan’s remittances decrease 10.5% in Sept
Next articleਨਸ਼ਿਆਂ ਨੇ ਰਿਸ਼ਤਿਆਂ ਤੇ ਘਰਾਂ ਨੂੰ ਕੀਤਾ ਬਰਬਾਦ