ਜੱਥੇਦਾਰ ਨਿਮਾਣਾ ਨੇ ਮਨੁੱਖਤਾ ਦੇ ਭਲੇ ਲਈ ਮੁਫਤ ਮੈਡੀਕਲ ਕੈਂਪ ਦਾ ਕੀਤਾ ਉਦਘਾਟਨ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸ੍ਰਿਸ਼ਟੀ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਜੀ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸੁਖਸਾਗਰ ਚੈਰੀਟੇਬਲ ਸੁਸਾਇਟੀ ਜਗਰਾਓਂ ਦੇ ਸਰਪ੍ਰਸਤ ਬਾਬਾ ਈਸ਼ਰ ਸਿੰਘ ਅਤੇ ਮੁੱਖ ਸੇਵਾਦਾਰ ਡਾਕਟਰ ਬਲਵਿੰਦਰ ਸਿੰਘ ਪਲਾਹਾ ਵੱਲੋਂ ਗੁਰਦੁਆਰਾ ਦਸਮੇਸ਼ ਗੁਰੂ ਨਾਨਕ ਸੇਵਕ ਸਭਾ, ਮਿਲਰ ਗੰਜ, ਮੈਟ੍ਰੋ (ਓਵਰਲਾਕ) ਰੋਡ, ਲੁਧਿਆਣਾ ਵਿਖੇ ਮੁਫਤ ਹੋਮਿਓਪੈਥਿਕ ਮੈਡੀਕਲ ਕੈਂਪ ਲਾਇਆ, ਮੁਫਤ ਦਵਾਈਆਂ ਵੰਡੀਆਂ ਗਈਆਂ। ਇਸ ਸਮੇਂ ਮਹਾਨ ਹੋਮਿਓਪੈਥਿਕ ਮੈਡੀਕਲ ਕੈਂਪ ਅਤੇ ਮੁਫਤ ਦਵਾਈਆਂ ਦੇ ਕੈਂਪ ਦਾ ਉਦਘਾਟਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਅਤੇ ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਕੀਤਾ। ਇਸ ਸ਼ੁੱਭ ਮੌਕੇ ਤੇ ਡਾਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮਨੁੱਖਤਾ ਦੇ ਭਲੇ ਲਈ ਲਾਏ ਗਏ ਮਹਾਨ ਮੈਡੀਕਲ ਕੈਂਪ ਲਾਰਡ ਮਹਾਂਵੀਰ ਮੈਡੀਕਲ ਕਾਲਜ ਦੇ ਡਾਕਟਰ ਸ਼ਾਇਨੀ ਚਾਲੌਤਰ੍ਹਾਂ ਦੀ ਟੀਮ ਦੇ ਸਹਿਯੋਗ ਨਾਲ 350 ਮਰੀਜ਼ਾਂ ਦੀ ਜਾਂਚ ਮੁਫਤ ਕੀਤੀ ਗਈ ਅਤੇ ਮੁਫਤ ਦਵਾਈਆਂ ਵੰਡੀਆਂ ਗਈਆਂ । ਸ਼ੂਗਰ ਟੈਸਟ ਤੇ ਪੰਜ ਗੁਰਦਿਆਂ ਦੇ ਟੈਸਟ ਬਿਲਕੁਲ ਮੁਫਤ ਕੀਤੇ ਗਏ ਤੇ ਆਮ ਲੋਕਾਂ ਨੂੰ ਸਿਹਤਮੰਦ ਜ਼ਿੰਦਗੀ ਜੀਣ ਸੰਬੰਧੀ ਚੰਗੀਆਂ ਆਦਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਕੁਲਦੀਪ ਸਿੰਘ, ਹਰਚੰਦ ਸਿੰਘ ਸਮੂਹ ਸੁੱਖ ਸਾਗਰ ਚੈਰੀਟੇਬਲ ਸੁਸਾਇਟੀ ਦੇ ਸਮੂਹ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



