ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਬੀਤੇ ਦਿਨੀਂ ਚੱਲ ਰਹੇ ਹਲਾਤਾਂ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆਂ ਮਾਣਯੋਗ ਡੀ ਸੀ ਸਾਬ ਸ਼੍ਰੀ ਹਿਮਾਂਸ਼ੂ ਅਗਰਵਾਲ ਜੀ ਅਤੇ ਸੈਕਟਰੀ ਸਾਬ ਰੈਡ ਕਰਾਸ ਸੁਸਾਇਟੀ ਜਲੰਧਰ ਵੱਲੋਂ ਦੁਆਬਾ ਬਲੱਡ ਬੈਂਕ ਦੇ ਸਹਿਯੋਗ ਨਾਲ ਉੱਚੀ ਸੁੱਚੀ ਸਖਸ਼ੀਅਤ ਸ਼੍ਰੀ ਨਰੇਸ਼ ਪਾਲ ਜੀ ਦੀ ਦੇਖ ਰੇਖ ਹੇਠ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਬਹੁਤ ਸਾਰੀਆਂ ਨਾਮਵਰ ਸ਼ਖ਼ਸੀਅਤਾਂ, ਸੇਵਾ ਸੁਸਾਇਟੀਆ ਆਦਿਕ ਦੇ ਨਾਲ ਨਾਲ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀ ਸ਼ਾਨ ਦਸਵੰਧ ਗਰੀਬਾਂ ਲਈ ਵੈਲਫੇਅਰ ਸੇਵਾ ਸੁਸਾਇਟੀ ਪੰਜਾਬ ਦੇ ਸੇਵਾਦਾਰ ਵੀਰ ਸ਼੍ਰੀ ਹਰਜਿੰਦਰ ਪਾਲ ਟੋਨੀ ਕੰਦੋਲਾ ਜੀਆਂ ਵੱਲੋਂ ਵੀ ਖੂਨਦਾਨ ਕੈਂਪ ਵਿੱਚ ਹਿੱਸਾ ਪਾ ਕੇ ਦਸਵੰਧ ਗਰੀਬਾਂ ਲਈ ਵੈਲਫੇਅਰ ਸੇਵਾ ਸੁਸਾਇਟੀ ਪੰਜਾਬ ਦਾ ਮਾਣ ਵਧਾਇਆ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



