ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਜੀ. ਡੀ ਗੋਇਨਕਾ ਸਕੂਲ ਵਿੱਚੋਂ 98.2 ਅੰਕ ਹਾਸਿਲ ਕਰਕੇ ਜਿਲ੍ਹੇ ਵਿੱਚੋਂ ਉੱਚ ਪੁਜੀਸ਼ਨ ਹਾਸਲ ਕਰਨ ਵਾਲੀ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ ਦੀ ਹੋਣਹਾਰ ਬੇਟੀ ਮਨਵੀਨ ਕੋਰ ਆਈ. ਏ. ਐੱਸ ਅਫਸਰ ਬਣਨਾ ਚਾਹੁੰਦੀ ਹੈ । ਉਸ ਨੇ ਆਪਣੀ ਇਸ ਪ੍ਰਾਪਤੀ ਲਈ ਸਕੂਲ ਦੇ ਮਿਹਨਤੀ ਸਟਾਫ ਅਤੇ ਆਪਣੇ ਮਾਤਾ-ਪਿਤਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਹ ਉਹਨਾਂ ਦੇ ਸਹਿਯੋਗ ਨਾਲ ਹੀ ਸੰਭਵ ਹੋਇਆ ਹੈ । ਉਸ ਨੇ ਕਿਹਾ ਕਿ ਉਹ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਆਪਣੇ ਸੁਪਨੇ ਸਾਕਾਰ ਕਰੇਗੀ ।ਇਸ ਦੌਰਾਨ ਮਨਵੀਰ ਕੌਰ ਦੀ ਇਸ ਕਾਮਯਾਬੀ ਤੇ ਉਹਨਾਂ ਦੇ ਪਿਤਾ ਸੁਖਦੇਵ ਸਿੰਘ ਤੇ ਮਾਤਾ ਪਰਮਿੰਦਰ ਕੌਰ ਨੇ ਖੁਸ਼ੀ ਜ਼ਾਹਰ ਕੀਤੀ ਤੇ ਕਿਹਾ ਕਿ ਇਹ ਮਨਵੀਰ ਦੀ ਮਿਹਨਤ ਦਾ ਹੀ ਨਤੀਜਾ ਹੈ। ਉਹਨਾਂ ਕਿਹਾ ਸਾਨੂੰ ਮਨਵੀਰ ਦੀ ਇਸ ਕਾਮਯਾਬੀ ਦੀ ਬਦੌਲਤ ਰਿਸ਼ਤੇਦਾਰਾਂ, ਮਿੱਤਰਾਂ,ਤੇ ਦੇਸ਼ਾਂ ਵਿਦੇਸ਼ਾਂ ਤੋਂ ਵਧਾਈਆਂ ਮਿਲ ਰਹੀਆਂ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



