ਕਪੂਰਥਲਾ, (ਸਮਾਜ ਵੀਕਲੀ) ( ਵਿਸ਼ੇਸ਼ ਪ੍ਰਤੀਨਿਧ )– ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਅੰਦਰ ਬਿਹਤਰੀਨ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਮਕਸਦ ਨਾਲ ਸਿੱਖਿਆ ਕ੍ਰਾਂਤੀ ਤਹਿਤ ਅੱਜ ਜਿਲ੍ਹੇ ਦੇ 6 ਹੋਰ ਸਕੂਲਾਂ ਵਿਚ 67 ਲੱਖ ਰੁਪੈ ਦੀ ਲਾਗਤ ਨਾਲ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ। ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਮੁਰਾਰ ਵਿਖੇ 30 ਲੱਖ ਰੁਪੈ ਦੀ ਲਾਗਤ ਨਾਲ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ। ਇਨ੍ਹਾਂ ਵਿਕਾਸ ਕੰਮਾਂ ਵਿਚ ਮੁੱਖ ਤੌਰ ’ਤੇ ਐਡੀਸ਼ਨਲ ਕਲਾਸ ਰੂਮਾਂ ਦੀ ਉਸਾਰੀ ਤੇ ਚਾਰਦੀਵਾਰੀ ਦੀ ਉਸਾਰੀ ਸ਼ਾਮਿਲ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਡਾਇਰੈਕਟਰ ਜਲ ਸਰੋਤ ਵਿਭਾਗ ਤੇ ਮੈਂਬਰ ਪੰਜਾਬ ਕਿ੍ਰਕਟ ਐਸੋਸੀਏਸ਼ਨ ਹਰਸਿਮਰਨ ਸਿੰਘ ਘੁੰਮਣ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵਲੋਂ 37 ਲੱਖ ਰੁਪੈ ਦੀ ਲਾਗਤ ਨਾਲ ਸਰਕਾਰੀ ਸਕੂਲ ਸਰਾਏ ਜੱਟਾਂ , ਪੱਮਣ, ਸ਼ਾਲਾਪੁਰ ਬੇਟ ਤੇ ਤਲਵੰਡੀ ਚੌਧਰੀਆਂ ਵਿਖੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ। ਇਨ੍ਹਾਂ ਵਿਚ ਮੁੱਖ ਤੌਰ ’ਤੇ ਐਡੀਸ਼ਨਲ ਕਲਾਸ ਰੂਮਾਂ ਦੀ ਉਸਾਰੀ, ਸਾਇੰਸ ਲੈਬ ਤੇ ਚਾਰਦੀਵਾਰੀ ਸ਼ਾਮਿਲ ਹੈ। ਸਰਕਾਰੀ ਐਲੀਮੈਂਟਰੀ ਸਕੂਲ ਪੱਮਣ ਵਿਚ ਸਮਾਗਮ ਦੌਰਾਨ ਸੱਜਣ ਸਿੰਘ ਚੀਮਾ ਦੁਆਰਾ ਸਕੂਲ ਦਾ ਸਲਾਨਾ ਮੈਗਜ਼ੀਨ ਵੀ ਰਿਲੀਜ਼ ਕੀਤਾ ਗਿਆ।
ਇਸ ਮੌਕੇ ਤੇ ਪ੍ਰਦੀਪ ਥਿੰਦ ਚੇਅਰਮੈਨ ਨਗਰ ਸੁਧਾਰ ਟਰੱਸਟ ਸੁਲਤਾਨਪੁਰ ਲੋਧੀ,ਸੈਂਟਰ ਹੈੱਡ ਟੀਚਰ ਵੀਨੂੰ ਸੇਖੜੀ,ਹੈੱਡ ਟੀਚਰ ਕੁਲਦੀਪ ਠਾਕੁਰ,ਹੈੱਡ ਟੀਚਰ ਸੁਰਜੀਤ ਕੌਰ, ਸਰਬਜੀਤ ਸਿੰਘ,ਜਸਵਿੰਦਰ ਸਿੰਘ ਬਿਧੀਪੁਰ,ਸ਼ਮੀਮ ਭੱਟੀ, ਕੁਲਵੰਤ ਕੌਰ, ਦਲਜੀਤ ਕੌਰ, ਲਖਵਿੰਦਰ ਸਿੰਘ ਟਿੱਬਾ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



