HOME ਬੀਕੇਯੂ ਪੰਜਾਬ ਇਕਾਈ ਜਲੰਧਰ ਵੱਲੋਂ ਨਜਾਇਜ਼ ਮਾਈਨਿੰਗ ਸਬੰਧੀ ਐਸ ਡੀ ਐਮ ਨੂੰ...

ਬੀਕੇਯੂ ਪੰਜਾਬ ਇਕਾਈ ਜਲੰਧਰ ਵੱਲੋਂ ਨਜਾਇਜ਼ ਮਾਈਨਿੰਗ ਸਬੰਧੀ ਐਸ ਡੀ ਐਮ ਨੂੰ ਮੰਗ ਪੱਤਰ ਸੌਂਪਿਆ 

3
ਸੜਕਾਂ ਦੀ ਖ਼ਸਤਾ ਹਾਲਤ ਵੱਲ ਤੁਰੰਤ ਧਿਆਨ ਦੇਣ ਦੀ ਲੋੜ- ਬੀਕੇਯੂ ਪੰਜਾਬ 
ਮਹਿਤਪੁਰ,   (ਸਮਾਜ ਵੀਕਲੀ)   (ਹਰਜਿੰਦਰ ਸਿੰਘ ਚੰਦੀ) ਬਲਾਕ ਮਹਿਤਪੁਰ ਦੇ ਬੇਟ ਏਰੀਆ ਵਿਚ ਲਗਾਤਾਰ ਨਜਾਇਜ਼ ਮਾਈਨਿੰਗ ਕਾਰਨ ਸੜਕਾਂ ਦੀ ਹੋ ਰਹੀ ਖ਼ਸਤਾ ਹਾਲਤ ਸਬੰਧੀ ਬੀਕੇਯੂ ਪੰਜਾਬ ਜ਼ਿਲ੍ਹਾ ਜਲੰਧਰ ਇਕਾਈ ਵੱਲੋਂ ਪ੍ਰਧਾਨ ਲਖਵੀਰ ਸਿੰਘ ਗੋਬਿੰਦਪੁਰ, ਕੋਰ ਕਮੇਟੀ ਮੈਂਬਰ ਨਰਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਮਾਣਯੋਗ ਐਸ ਡੀ ਐਮ ਨਕੋਦਰ ਨੂੰ ਇਕ ਮੰਗ ਪੱਤਰ ਸੌਂਪਿਆ। ਇਸ ਮੌਕੇ ਗੱਲਬਾਤ ਕਰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਬਲਾਕ ਮਹਿਤਪੁਰ ਦੇ ਬੇਟ ਏਰੀਆ ਵਿਚ ਲਗਾਤਾਰ ਨਜਾਇਜ਼ ਮਾਈਨਿੰਗ ਹੋ ਰਹੀ ਹੈ । ਓਵਰਲੋਡ ਟਰੱਕ, ਟਰਾਲੀਆਂ ਅਤੇ ਟਿੱਪਰ ਲੰਘਣ ਨਾਲ ਲਿੰਕ ਸੜਕਾਂ ਦੀ ਹਾਲਤ ਖ਼ਸਤਾ ਹੋ ਗਈ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਬਲਾਕ ਮਹਿਤਪੁਰ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਕਿਨਾਰੇ ਜੇ ਸੀ ਬੀ ਮਸ਼ੀਨ ਭੇਜ ਕੇ ਮਿੱਟੀ ਪੁਆਈ ਜਾਵੇ। ਉਨ੍ਹਾਂ ਕਿਹਾ ਕਿ ਆਦਰਮਾਨ, ਲੋਹਗੜ੍ਹ, ਗੋਬਿੰਦਪੁਰ, ਬਾਗੀ ਵਾਲ, ਅਤੇ ਨਜ਼ਦੀਕ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾਵੇ ਅਤੇ ਸੜਕਾਂ ਦੇ ਬਰਨ ਭਰੇ ਜਾਣ । ਆਗੂਆਂ ਨੇ ਕਿਹਾ ਕਿ ਨਜਾਇਜ਼ ਮਾਈਨਿੰਗ ਵਿਚ ਵਰਤੇ ਜਾਂਦੇ ਟਰੈਕਟਰ ਟਰਾਲੀਆਂ, ਟਿੱਪਰਾਂ ਓਵਰਲੋਡ ਹੋਣ ਕਰਕੇ ਹਮੇਸ਼ਾ ਹਾਦਸੇ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਕਈ ਵਾਰ ਹਾਦਸੇ ਵਾਪਰ ਵੀ ਚੁਕੇ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਪਾਸੇ ਪਹਿਲ ਦੇ ਆਧਾਰ ਤੇ ਧਿਆਨ ਦਿੱਤਾ ਜਾਵੇ ਤਾਂ ਜੋਂ ਰਾਹਗੀਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਯੂਨੀਅਨ ਬੀਕੇਯੂ ਪੰਜਾਬ ਦੇ ਤਹਿਸੀਲ ਨਕੋਦਰ ਪ੍ਰਧਾਨ ਗੁਰਦੀਪ ਸਿੰਘ ਅਤੇ ਯੂਥ ਪ੍ਰਧਾਨ ਰਮਨਜੀਤ ਸਿੰਘ ਸਮਰਾ ਵੀ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਹੁਨਰ ਦੀ ਉਦਾਹਰਣ ਬਣਿਆ ਸ਼ਾਨਦਾਰ ਸਵਾਗਤੀ ਗੇਟ
Next articleਕਵਿਤਾਵਾਂ/ਮੂਲ ਚੰਦ ਸ਼ਰਮਾ