HOME ਸੀਟੂ ਨਾਲ਼ ਸਬੰਧਤ ਯੂਨੀਅਨਾਂ ਨੇ ਮੰਗ ਦਿਵਸ ਮਨਾਇਆ

ਸੀਟੂ ਨਾਲ਼ ਸਬੰਧਤ ਯੂਨੀਅਨਾਂ ਨੇ ਮੰਗ ਦਿਵਸ ਮਨਾਇਆ

2
ਰੋਪੜ,    (ਸਮਾਜ ਵੀਕਲੀ)    (ਰੋਮੀ ਘੜਾਮਾਂ): ਨਵੇਂ ਬੱਸ ਅੱਡੇ ‘ਤੇ ਸੀਟੂ ਨਾਲ ਸਬੰਧਤ ਯੂਨੀਅਨਾਂ ਵੱਲੋਂ ਸਾਂਝੇ ਤੌਰ ‘ਤੇ ਮੰਗ ਦਿਵਸ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਆਸ਼ਾ ਫੈਸੀਲੀਟੇਟਰ ਵਰਕਰ ਯੂਨੀਅਨ ਵੱਲੋਂ ਬਲਜੀਤ ਕੌਰ, ਪੈਨਸ਼ਨਰ ਯੂਨੀਅਨ ਦੇ ਆਗੂ ਤੇਲੂ ਰਾਮ ਅਤੇ ਉਸਾਰੀ ਮਜ਼ਦੂਰਾਂ ਦੇ ਸੂਬਾ ਆਗੂ ਕਾਮਰੇਡ ਪ੍ਰੇਮ ਚੰਦ ਜੱਟਪੁਰ ਵੱਲੋਂ ਕੀਤੀ ਗਈ। ਇੱਥੇ ਸੰਬੋਧਨ ਕਰਦੇ ਹੋਏ ਸੀਟੂ ਪੰਜਾਬ ਦੇ ਸਕੱਤਰ ਕਾਮਰੇਡ ਗੁਰਦੇਵ ਸਿੰਘ ਬਾਗੀ ਨੇ ਕਿਹਾ ਕਿ “ਦੇਸ਼ ਦੀਆਂ ਦਸ ਕੇਂਦਰੀ ਟਰੇਡ ਯੂਨੀਅਨਾਂ ਅਤੇ ਕੇਂਦਰੀ/ਰਾਜ ਸਰਕਾਰਾਂ ਦੀਆਂ ਮੁਲਾਜ਼ਮ ਫੈਡਰੇਸ਼ਨਾਂ ਵੱਲੋਂ 20 ਮਈ ਨੂੰ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ ਪਰ ਕਸ਼ਮੀਰ ਦੇ ਪਹਿਲਗਾਮ ਵਿੱਚ ਵਾਪਰੀ ਅਣਮਨੁੱਖੀ ਘਟਨਾ ਤੋਂ ਬਾਅਦ ਦੇਸ਼ ਦੇ ਹਾਲਾਤ ਨੂੰ ਮੁੱਖ ਰੱਖਦਿਆਂ 15 ਮਈ ਨੂੰ ਦਿੱਲੀ ਵਿਖੇ ਮੀਟਿੰਗ ਕਰਕੇ ਇਸ ਹੜਤਾਲ ਨੂੰ ਅੱਗੇ ਵਧਾਉਣ ਦਾ ਫੈਸਲਾ ਲੈਣਾ ਪਿਆ। ਸੋ ਫਿਰ 20 ਮਈ ਨੂੰ ਬਲਾਕ ਅਤੇ ਜਿਲ੍ਹਾ ਪੱਧਰੀ ਮੰਗ ਦਿਵਸ ਦੇ ਤੌਰ ਤੇ ਮਨਾਉਣ ਦਾ ਸੱਦਾ ਦਿੱਤਾ ਗਿਆ। ਜੋ ਕਿ ਅੱਜ ਆਪਾਂ ਵੀ ਮਨਾ ਰਹੇ ਹਾਂ। ਸਾਥੀਉ… ! ਇਸ ਹੜਤਾਲ ਨੇ ਕਿਰਤੀ ਵਰਗ ਲਈ ਰਾਹ ਦਸੇਰਾ ਬਣਨਾ ਹੈ। ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਜਿਹੜੇ ਲੋਕਾਂ ਤੱਕ ਪਹੁੰਚ ਨਹੀਂ ਹੋ ਸਕੀ ਉਹਨਾਂ ਤੱਕ ਪਹੁੰਚ ਕੇ ਇਸ ਨੂੰ ਸਫਲ ਬਣਾਉਣ ਲਈ ਕੋਈ ਕਸਰ ਨਾ ਛੱਡੀ ਜਾਵੇ।” ਆਸ਼ਾ ਫੈਸਲੀਟੇਟਰ ਵਰਕਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਕਾਮਰੇਡ ਸੁਰਜਿੰਦਰ ਕੌਰ ਨੇ ਕਿਹਾ ਕਿ ਅਸੀਂ ਤਾਂ ਹੜਤਾਲ ਨੂੰ ਸਫਲ ਬਣਾਉਣਾ ਹੀ ਹੈ ਪਰ ਆਪਣੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਹੜਤਾਲ ਦੇ ਸੱਦੇ ਨੂੰ ਘਰ ਘਰ ਤੱਕ ਪੁੱਜਦਾ ਕਰੀਏ। ਅੱਗੇ ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਬਜਿੰਦਰ ਪੰਡਿਤ ਨੇ ਕਿਹਾ ਕਿ ਟਰੇਡ ਯੂਨੀਅਨਾਂ ਦੇ ਮੰਗ ਪੱਤਰ ਵਿੱਚ ਹਰੇਕ ਵਰਗ ਦੀਆਂ ਮੰਗਾਂ ਹਨ। ਆਪਣੀ ਜਿੰਮੇਵਾਰੀ ਬਣਦੀ ਹੈ ਕਿ ਸਭਨਾਂ ਨੂੰ ਹੜਤਾਲ ਸਫਲ ਬਣਾਉਣ ਲਈ ਪ੍ਰੇਰਿਤ ਕਰੀਏ। ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਜਸਵਿੰਦਰ ਸਿੰਘ ਢੇਰ ਨੇ ਇਸ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਲਈ ਹਰ ਤਰ੍ਹਾਂ ਦੇ ਸਹਿਯੋਗ ਦਾ ਵਿਸ਼ਵਾਸ ਦਿਵਾਇਆ। ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਾਮਰੇਡ ਜਗਦੀਸ਼ ਸਿੰਘ ਅਟਾਰੀ ਨੇ ਸੱਭਿਆਚਰਕ ਗੀਤ ਗਾ ਕੇ ਹਾਜ਼ਰੀ ਲਵਾਈ। ਆਸ਼ਾ ਫੈਸਲੀਟੇਟਰ ਵਰਕਰ ਯੂਨੀਅਨ ਦੇ ਸੂਬਾ ਆਗੂ ਰਣਜੀਤ ਕੌਰ ਨੇ ਵੀ 09 ਜੁਲਾਈ ਦੀ ਹੜਤਾਲ ਨੂੰ ਸਫਲ ਬਣਾਉਣ ਲਈ ਕੋਈ ਕਸਰ ਨਾ ਛੱਡਣ ਦਾ ਵਿਸ਼ਵਾਸ ਦਿਵਾਇਆ। ਉਪਰੰਤ ਪ੍ਰਧਾਨਗੀ ਮੰਡਲ ਵਿੱਚੋਂ ਬਲਜੀਤ ਕੌਰ ਨੇ ਪਹੁੰਚੇ ਹੋਏ ਸਮੂਹ ਇਕੱਠ ਦਾ ਧੰਨਵਾਦ ਕੀਤਾ। ਇਸ ਮੌਕੇ ਸਾਥੀ ਤਰਲੋਚਨ ਸਿੰਘ ਹੁਸੈਨਪੁਰ, ਸ਼੍ਰੀ ਪਾਲ ਸੂਬਾ ਕਮੇਟੀ ਮੈਂਬਰ ਉੱਤਰ ਪ੍ਰਦੇਸ਼, ਕੁੱਲ ਹਿੰਦ ਕਿਸਾਨ ਸਭਾ ਜੱਗਾ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਮੇਂ ਸਿਰ ਦੇਖਭਾਲ ਅਤੇ ਜੀਵਨ ਸ਼ੈਲੀ ਵਿੱਚ ਤਬਦੀਲੀ ਨਾਲ ਹਾਰਟ ਫੇਲਿਅਰ ਨੂੰ ਰੱਖਿਆ ਜਾ ਸਕਦਾ ਹੈ ਨਿਯੰਤਰਣ ਵਿੱਚ
Next articleਦੀਵਾਨ ਟੋਡਰ ਮੱਲ ਪਬਲਿਕ ਸਕੂਲ ਕਾਕੜਾ ਵਿਖੇ ਦਸਵੀਂ ਅਤੇ ਬਾਰਵੀਂ ਜਮਾਤ ਵਿੱਚੋਂ ਚੰਗੀਆਂ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਦਾ ਕੀਤਾ ਗਿਆ ਸਨਮਾਨ।