(ਸਮਾਜ ਵੀਕਲੀ) ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੇੜਲੇ ਪਿੰਡ ਸਰਵਰਪੁਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਅਗਾਂਹਵਧੂ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਡਾ ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ ਅਤੇ ਡਾ ਗੌਰਵ ਧੀਰ ਖੇਤੀਬਾੜੀ ਅਫਸਰ ਸਮਰਾਲਾ ਦੀ ਅਗਵਾਈ ਹੇਠ ਕਰਾਈ ਗਈ। ਇਹ ਝੋਨੇ ਦੀ ਸਿੱਧੀ ਬਿਜਾਈ ਅਗਾਂਹਵਧੂ ਕਿਸਾਨ ਸਤਵੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਦੇ ਖੇਤਾਂ ਵਿੱਚ ਕਰਵਾਏ ਗਈ ਇਸ ਮੌਕੇ ਏਡੀਓ ਸੰਦੀਪ ਸਿੰਘ ਖੇਤੀਬਾੜੀ ਵਿਭਾਗ ਸਮਰਾਲਾ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਸੋਧ ਕਰਕੇ ਬਣਾਈ ਗਈ ਸਟੈਪ ਮਸ਼ੀਨ ਰਾਹੀ ਅੱਜ ਬਿਜਾਈ ਕਰਵਾਈ ਗਈ ਹੈ। ਇਸ ਮਸ਼ੀਨ ਦੇ ਰਾਹੀਂ ਬਿਜਾਈ ਦਾ ਬਲਾਕ ਸਮਰਾਲਾ ਦੇ ਵਿੱਚ ਇਹ ਪਹਿਲਾ ਪਲਾਟ ਹੈ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਜਿਹੜੀ ਮੁਹਿੰਮ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਗਈ ਹੈ ਉਸ ਮੁਹਿੰਮ ਦੇ ਤਹਿਤ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਂਦਾ ਜਾ ਰਿਹਾ। ਉਹਨਾਂ ਨੇ ਇਲਾਕੇ ਦੇ ਅਗਾਂਹਵਧੂ ਸੋਚ ਵਾਲੇ ਕਿਸਾਨ ਜਿਹੜੇ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ ਉਹਨਾਂ ਦੀ ਹੌਸਲਾ ਹਫਜ਼ਾਈ ਵੀ ਕੀਤੀ ਅਤੇ ਉਹਨਾਂ ਬਾਕੀ ਕਿਸਾਨ ਵੀਰਾਂ ਨੂੰ ਇਹਨਾਂ ਕਿਸਾਨ ਵੀਰਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਪ੍ਰੇਰਨਾ ਲੈਣ ਲਈ ਆਖਿਆ ।ਇਸ ਮੌਕੇ ਸਰਦਾਰ ਸੁਰਿੰਦਰ ਸਿੰਘ ਜਸਵੀਰ ਸਿੰਘ ਸਕੱਤਰ ਸਰਕਾਰੀ ਸਭਾ ਸਰਵਰਪੁਰ ਸਰਦਾਰ ਕੁਲਵਿੰਦਰ ਸਿੰਘ,ਜੋਗਾ ਸਿੰਘ, ਗੁਰਦੀਪ ਸਿੰਘ ਅਤੇ ਹੋਰ ਅਗਾਂਹ ਵਧੂ ਕਿਸਾਨ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



