
ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਵਿਧਾਨ ਸਭਾ ਹਲਕਾ ਪੱਛਮੀ ਤੋਂ ਉਂਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਅੱਜ ਆਪਣੇ ਸਾਥੀਆਂ ਸਮੇਤ ਗਦਰੀ ਜਨਰਲ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਮੌਕੇ, ਉਨ੍ਹਾਂ ਨੂੰ ਭਾਈ ਬਾਲਾ ਚੌਂਕ ਸਥਿਤ ਉਨ੍ਹਾਂ ਦੇ ਬੁੱਤ ਤੇ ਪੁੱਜ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ । ਐਡਵੋਕੇਟ ਘੁੰਮਣ ਨੇ ਕਿਹਾ ਕਿ ਸਰਾਭਾ ਦੇ ਛੋਟੀ ਉਮਰੇ ਦੇਸ਼ ਦੀ ਆਜ਼ਾਦੀ ਵਿੱਚ ਪਾਏ ਗਏ ਮਹਾਨ ਯੋਗਦਾਨ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ ਅਤੇ ਉਹ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦੇ ਰਹਿਣਗੇ। ਇਸ ਮੌਕੇ ਘੁੰਮਣ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੀ ਧਰੋਹਰ ਹਨ ਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੀ ਅਸਲ ਸ਼ਰਧਾਂਜਲੀ ਹੋਵੇਗੀ। ਐਡਵੋਕੇਟ ਘੁੰਮਣ ਨੇ ਆਉਣ ਵਾਲੀਆਂ ਚੋਣਾਂ ਵਿੱਚ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਹ ਨਿਰਪੱਖਤਾ, ਇਨਸਾਫ ਅਤੇ ਵਿਕਾਸ ਅਧਾਰਿਤ ਰਾਜਨੀਤੀ ਨੂੰ ਅੱਗੇ ਲੈ ਜਾਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਕਈ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


