HOME ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਧਰਨਾ ਅੱਜ

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਧਰਨਾ ਅੱਜ

3
 ਫੋਟੋ: ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਪ੍ਰਉਪਕਾਰ ਸਿੰਘ ਘੁੰਮਣ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ
ਸੂਬਾ ਸਰਕਾਰ ਦੇ ਪੰਜਾਬ ਅਤੇ ਕਿਸਾਨ ਵਿਰੋਧੀ ਮਨਸੂਬਿਆਂ ਤੇ ਪਾਣੀ ਫੇਰ ਕੇ ਰੱਖ ਦੇਵੇਗਾ-ਐਡਵੋਕੇਟ ਘੁੰਮਣ
* ‘ਆਪ’ ਸਰਕਾਰ 125 ਲੱਖ ਕਰੋੜ ਰੂਪਏ ਦਾ ਘੁਟਾਲਾ ਕਰਕੇ ਪੰਜਾਬ ਦਾ ਪੈਸਾ ਦਿੱਲੀ ਲੈ ਜਾਣਾ ਚਾਹੁੰਦੀ ਹੈ 
ਲੁਧਿਆਣਾ   (ਸਮਾਜ ਵੀਕਲੀ)   ( ਕਰਨੈਲ ਸਿੰਘ ਐੱਮ.ਏ.) ਸੂਬੇ ਦੀ ‘ਆਪ’ ਸਰਕਾਰ ਵੱਲੋਂ ਅਰਬਨ ਅਸਟੇਟ ਬਨਾਉਣ ਲਈ 32 ਪਿੰਡਾਂ ਦੀ ਉਪਜਾਉ 24311 ਏਕੜ ਜ਼ਮੀਨ ਐਕਵਾਇਰ ਕਰਨ ਦੇ ਫੈਸਲੇ ਨਾਲ ਜਿੱਥੇ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਵੇਗਾ ਉੱਥੇ ਆਮ ਅਤੇ ਸ਼ਹਿਰੀ ਲੋਕਾਂ ਨੂੰ ਵੀ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ।  ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਪੱਛਮੀ ਤੋਂ ਉੱਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਐਡਵੋਕੇਟ ਘੁੰਮਣ ਨੇ ਕਿਹਾ ਕਿ ਸਰਕਾਰ ਦੇ ਇਸ ਮਾਰੂ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 28 ਮਈ ਦਿਨ ਬੁੱਧਵਾਰ ਨੂੰ ਸਵੇਰੇ 9.30 ਵਜੇ ਜਿੱਥੇ ਇੱਕ ਵਿਸ਼ਾਲ ਰੋਸ਼ ਧਰਨਾ ਗਲਾਡਾ ਦਫਤਰ ਫਿਰੋਜਪੁਰ ਰੋਡ ਦੇ ਬਾਹਰ ਲਗਾਇਆ ਜਾਵੇਗਾ ਉੱਥੇ ਇੱਕ ਮੰਗ ਪੱਤਰ ਵੀ ਦਿੱਤਾ ਜਾਵੇਗਾ। ਇਸ ਮੌਕੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਆਗੂ ਹਾਜ਼ਰ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਪੰਜਾਬ ਦੀ ਇਕੌਨਮੀ ਅਤੇ ਪੰਜਾਬ ਨੂੰ ਖਤਮ ਕਰਨ ਵਾਸਤੇ 24311 ਏਕੜ ਜ਼ਮੀਨ ਦਾ ਘੁਟਾਲਾ ਕੀਤਾ ਜਾ ਰਿਹਾ ਹੈ। ਐਡਵੋਕੇਟ ਘੁੰਮਣ ਨੇ ਦੋਸ਼ ਲਗਾਇਆ ਕਿ ਸੁਣਨ ਵਿੱਚ ਆਇਆ ਹੈ ਕਿ ਇਹ ਸਰਕਾਰ 125 ਲੱਖ ਕਰੋੜ ਰੂਪਏ ਦਾ ਘੁਟਾਲਾ ਕਰਕੇ ਪੰਜਾਬ ਦਾ ਪੈਸਾ ਦਿੱਲੀ ਲੈ ਜਾਣਾ ਚਾਹੁੰਦੀ ਹੈ, ਜੋ ਪੰਜਾਬ ਅਤੇ ਪੰਜਾਬ ਵਾਸੀਆਂ ਲਈ ਸਭ ਤੋਂ ਵੱਡੀ ਅਤੇ ਦੁਖਦਾਈ ਗੱਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਕਿਸਾਨਾਂ ਅਤੇ ਸ਼ਹਿਰ ਵਾਸੀਆਂ ਨਾਲ ਧੱਕਾ ਨਹੀਂ ਹੋਣ ਦੇਵੇਗੀ। ਉਨ੍ਹਾ ਕਿਹਾ ਕਿ ਇਸ ਗੱਲ ਨੂੰ ਲੈ ਕੇ ਲੋਕਾਂ ਵਿਚਕਾਰ ਸੂਬਾ ਸਰਕਾਰ ਵੱਲੋਂ ਕਈ ਭਰਮ-ਭੁਲੇਖੇ ਵੀ ਪੈਦਾ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਨਾਲ ਕਿਸਾਨਾਂ ਨੂੰ ਨੁਕਸਾਨ ਨਹੀਂ ਸਗੋਂ ਫਾਇਦਾ ਹੋਵੇਗਾ। ਘੁੰਮਣ ਨੇ ਕਿਹਾ ਕਿ ਝੂਠ ਤੇ ਫਰੇਬ ਦੀ ਰਾਜਨੀਤੀ ਕਰਨ ਵਾਲੀ ‘ਆਪ’ ਸਰਕਾਰ ਇੱਕ ਵਾਰ ਫੇਰ ਕਿਸਾਨਾਂ ਅਤੇ ਲੋਕਾਂ ਨਾਲ ਵੱਡਾ ਧੋਖਾ ਕਰਨ ਜਾ ਰਹੀ ਹੈ ਜਿਸ ਦਾ ਸਭ ਤੋਂ ਵੱਡਾ ਨੁਕਸਾਨ ਆਮ ਆਦਮੀ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸੰਨ 2017 ਵੇਲੇ ਪੰਜਾਬ ਦੀ ਇਕੌਨਮੀ ਜੋ ਦੂਜੇ ਨੰਬਰ ਤੇ ਸੀ ਉਹ ਅੱਜ਼ 26ਵੇਂ ਨੰਬਰ ਤੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਇਕੌਨਮੀ ਪੰਜਾਬ ਦੀ ਰੀੜ ਦੀ ਹੱਡੀ ਹੁੰਦੀ ਹੈ। ਘੁੰਮਣ ਨੇ ਇਹ ਵੀ ਕਿਹਾ ਕਿ ਜੇਕਰ ਪੰਜਾਬ ਦਾ ਖੇਤੀ ਸੈਕਟਰ, ਜਮੀਨ ਖਤਮ ਕੀਤਾ ਜਾਂਦਾ ਹੈ ਤਾਂ ਉਸ ਦਾ ਪੰਜਾਬ ਦੇ ਵਿਉਪਾਰ ਅਤੇ ਇਕੌਨਮੀ ਤੇ ਬਹੁਤ ਵੱਡਾ ਫਰਕ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਸੂਬਾ ‘ਆਪ’ ਸਰਕਾਰ ਹਰ ਤਰ੍ਹਾ ਦੇ ਹੱਥਕੰਡੇ ਅਪਣਾ ਕੇ ਪੰਜਾਬ ਨੂੰ ਬਰਬਾਦ ਕਰਨਾ ਚਾਹੁੰਦੀ ਹੈ ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਬਰਦਾਸਤ ਨਹੀਂ ਕਰੇਗੀ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਵਿਸ਼ਾਲ ਧਰਨਾ ਭਗਵੰਤ ਮਾਨ ਸਰਕਾਰ ਦੇ ਪੰਜਾਬ ਵਿਰੋਧੀ ਮਨਸੂਬਿਆਂ ਤੇ ਪਾਣੀ ਫੇਰ ਕੇ ਰੱਖ ਦੇਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਇੰਗਲੈਡ ਕਬੱਡੀ ਫੈਡਰੇਸ਼ਨ ਦੀ ਅਗਵਾਈ ਚ ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਭਜੀ ਖੀਰਾਂਵਾਲੀ ਦੀ ਯਾਦ ਨੂੰ ਸਮਰਪਿਤ ਟੈਲਫੋਡ ਵਿਖੇ ਕਰਵਾਇਆ ਗਿਆ ਇੰਗਲੈਂਡ ਕਬੱਡੀ ਫੈਡਰੇਸ਼ਨ ਦੇ ਸੀਜ਼ਨ 2025 ਦਾ ਚੌਥਾ ਕਬੱਡੀ ਟੂਰਨਾਮੈਂਟ
Next articleਬਿਮਾਰੀ ਕੁੱਝ ਇਸ ਤਰ੍ਹਾਂ ਹੈ।