HOME ਓਹੜਪੁਰ ਸਕੂਲ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਓਹੜਪੁਰ ਸਕੂਲ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

3

ਹੁਸ਼ਿਆਰਪੁਰ   (ਸਮਾਜ ਵੀਕਲੀ)    (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ “ਨਸ਼ਿਆਂ ਵਿਰੁੱਧ ਜੰਗ” ਤਹਿਤ ਸਰਕਾਰੀ ਮਿਡਲ ਸਮਾਰਟ ਸਕੂਲ ਓਹੜਪੁਰ ਬਲਾਕ ਟਾਂਡਾ-1 (ਹੁਸ਼ਿਆਰਪੁਰ) ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਇੰਚਾਰਜ ਸਰਦਾਰ ਹਰਮਿੰਦਰ ਸਿੰਘ ਦੀ ਸੁਚੱਜੀ ਅਗਵਾਈ ਵਿੱਚ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ, ਨੇਤਰਦਾਨ ਐਸੋਸੀਏਸ਼ਨ ਦੇ ਇੰਚਾਰਜ ਹਲਕਾ ਟਾਂਡਾ ਤੋਂ ਭਾਈ ਵਰਿੰਦਰ ਸਿੰਘ ਮਸੀਤੀ (ਸਟੇਟ ਅਵਾਰਡੀ) ਨੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕੀਤੀ। ਇਸ ਮੌਕੇ ਸਕੂਲ ਮੁਖੀ ਸਰਦਾਰ ਹਰਮਿੰਦਰ ਸਿੰਘ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਗਏ ਯਤਨਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸਕੂਲ ਮੁਖੀ ਸਰਦਾਰ ਹਰਮਿੰਦਰ ਸਿੰਘ, ਸ੍ਰੀ ਸਤੀਸ਼ ਕੁਮਾਰ, ਸ੍ਰੀਮਤੀ ਜੋਤੀ ਸੈਣੀ, ਸਰਦਾਰ ਨਵਦੀਪ ਸਿੰਘ, ਸ੍ਰੀਮਤੀ ਜਸਵੀਰ ਕੌਰ, ਸ੍ਰੀਮਤੀ ਦਲਜਿੰਦਰ ਕੌਰ ਅਤੇ ਐਸ.ਐਮ.ਸੀ. ਮੈਂਬਰ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article‘ਜ਼ਮੀਨੀ ਹਕੀਕਤ ਨਾਲ ਜੁੜੀਆਂ ਕਹਾਣੀਆਂ-ਲਾਲ ਰੱਤਾ’
Next articleਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਨੇ ਕੀਤਾ ਕੈਟਲ ਪੌਂਡ ਫਲਾਹੀ ਦਾ ਦੌਰਾ