ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਹਾਈ ਸਕੂਲ ਡਾਡਾ ਦੀ ਨਵੀਂ ਬਣੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਇਸ ਚਾਰਦੀਵਾਰੀ ਦਾ ਨਿਰਮਾਣ 6 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਗਿਆ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿਚ ਸੁਧਾਰ ਲਿਆਉਣ ਲਈ ਵਚਨਬੱਧ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਸੁਰੱਖਿਅਤ ਅਤੇ ਆਰਾਮਦਾਇਕ ਵਾਤਾਵਰਨ ਮਿਲ ਸਕੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਚਾਰਦੀਵਾਰੀ ਦੀ ਅਣਹੋਂਦ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ ਨੂੰ ਸਰਕਾਰ ਪਹਿਲ ਦੇ ਆਧਾਰ ‘ਤੇ ਹੱਲ ਕਰ ਰਹੀ ਹੈ।ਵਿਧਾਇਕ ਨੇ ਕਿਹਾ ਕਿ ਇਸ ਚਾਰਦੀਵਾਰੀ ਦੇ ਨਿਰਮਾਣ ਨਾਲ ਨਾ ਸਿਰਫ਼ ਸਕੂਲ ਦੀ ਸੁਰੱਖਿਆ ਵਧੇਗੀ ਸਗੋਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਵੀ ਪੈਦਾ ਹੋਵੇਗਾ। ਉਨ੍ਹਾਂ ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਕੂਲ ਨੂੰ ਇਕ ਆਦਰਸ਼ ਸਿੱਖਿਆ ਕੇਂਦਰ ਬਣਾਉਣ ਵਿੱਚ ਸਹਿਯੋਗ ਕਰਨ। ਪ੍ਰੋਗਰਾਮ ਦੌਰਾਨ ਸਕੂਲੀ ਬੱਚਿਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਅਤੇ ਮਾਪਿਆਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸਰਪੰਚ ਸੁਰਿੰਦਰ ਕੁਮਾਰ, ਕਸ਼ਮੀਰੀ ਲਾਲ, ਰੋਸ਼ਨ ਲਾਲ, ਸਾਬਕਾ ਸਰਪੰਚ ਸੁਰਜੀਤ ਰਾਮ, ਅਵਤਾਰ ਸਿੰਘ ਨੰਬਰਦਾਰ, ਹੈੱਡਮਾਸਟਰ ਸੁਰਿੰਦਰ ਕੁਮਾਰ, ਬਲਬੀਰ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



