ਫ਼ਰੀਦਕੋਟ (ਸਮਾਜ ਵੀਕਲੀ) ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਵੱਲੋ ਸਥਾਨ ਗੁਰੂਦੁਆਰਾ ਜੋਤੀ ਸਰੂਪ ਸਾਹਿਬ ਪਿੰਡ ਜੋਗੇਵਾਲਾ ਜ਼ਿਲਾ ਮੋਗਾ ਵਿਖੇ ਵਿਸਾਲ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਨੇ ਪੂਰਨ ਸਹਿਯੋਗ ਦਿੱਤਾ। ਬਲੱਡ ਯੂਨਿਟ ਇਕੱਤਰ ਕਰਨ ਲਈ ਸਿਵਲ ਹਸਪਤਾਲ ਮੋਗਾ ਬਲੱਡ ਬੈਂਕ ਦੀ ਟੀਮ ਪੁੱਜੀ। ਇਹ ਜਾਣਕਾਰੀ ਸੁਸਾਇਟੀ ਦੇ ਪ੍ਰੈਸ ਸਕੱਤਰ ਸ਼ਿਵਨਾਥ ਦਰਦੀ ਨੇ ਪ੍ਰੈਸ ਨਾਲ ਸਾਂਝੀ ਕੀਤੀ। ਇਸ ਸਮੇ ਸੁਸਾਇਟੀ ਦੇ ਪ੍ਰਧਾਨ ਰਾਜਵੀਰ ਸਿੰਘ ਗੋਲੇਵਾਲਾ , ਸੁਖਵੀਰ ਸਿੰਘ ਰੱਤੀ ਰੋੜੀ ਜਰਨਲ ਸਕੱਤਰ, ਅਮਨ ਨੌ ਕਿਲਾਂ ਤੇ ਸਤਨਾਮ ਸਿੰਘ ਫ਼ਰੀਦਕੋਟ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



