ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)- ਖੁਸ਼ੀ ਰਾਮ ਜ਼ਿਲ੍ਹਾ ਪ੍ਰਭਾਰੀ ਇੰਚਾਰਜ਼ ਵਿਧਾਨ ਸਭਾ ਹਲਕਾ ਫਿਲੌਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਸਪਾ ਪੰਜਾਬ ਦੇ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਵਿੱਚ ਪੰਜਾਬ ਸੰਭਾਲੋ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮਹਿਜ਼ ਇੱਕ ਡਰਾਮਾ ਸਾਬਤ ਹੋਈ ਹੈ ਅਤੇ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਅਕਾਲੀ ਭਾਜਪਾ, ਕਾਂਗਰਸ ਵਾਂਗ ਬੂਰੀ ਤਰਾਂ ਫੇਲ੍ਹ ਸਾਬਤ ਹੋਇਆ ਹਨ ਹੁਣ ਤੱਕ ਸਰਕਾਰ ਦੀਆਂ ਦਿੱਤੀਆਂ ਗੰਰਾਟੀ ਲਾਰਾ ਬਣਕੇ ਹੀ ਰਹਿ ਗਈਆਂ ਹਨ ਪੰਜਾਬ ਅੰਦਰ ਕੋਈ ਵੀ ਵਰਗ ਆਪਣੇ ਆਪ ਨੂੰ ਸਰਖਤ ਮਹਿਸੂਸ ਨਹੀਂ ਕਰ ਰਿਹਾ ਬਹੁਜਨ ਸਮਾਜ ਪਾਰਟੀ ਲੋਕ ਮੁੱਦਿਆਂ ਨੂੰ ਗੰਭੀਰਤਾ ਨਾਲ ਲੈ ਰਹੀ ਅਤੇ ਪੰਜਾਬ ਵਾਸੀਆਂ ਦੇ ਨਾਲ ਹਮੇਸ਼ਾ ਚਟਾਨ ਵਾਂਗ ਖੜ੍ਹੀ ਹੈ ਹਲਕਾ ਫਿਲੌਰ ਅੰਦਰ ਵੀ ਪੰਜਾਬ ਸੰਭਾਲੋ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਜ਼ਰੂਰੀ ਮੀਟਿੰਗ ਮਿਤੀ 4 ਜੂਨ ਦਿਨ ਬੁੱਧਵਾਰ ਨੂੰ ਸ਼ਾਮ 4 ਵਜੇ ਆਰ ਸੀ ਪਲਾਜ਼ਾ ਵਿਖੇ ਸੰਗਠਨ ਦੀ ਮਜ਼ਬੂਤੀ ਲਈ ਰੱਖੀ ਗਈ ਹੈ ਉਸ ਮੀਟਿੰਗ ਵਿੱਚ ਸਾਥੀਆਂ ਨੂੰ ਪੁਹੰਚਣ ਦੀ ਅਪੀਲ ਕਰਦੇ ਹਾਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


