ਮਾਨਸਾ (ਸਮਾਜ ਵੀਕਲੀ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ‘ਦੇ ਤਹਿਤ ਸਿਵਲ ਸਰਜਨ ਡਾਕਟਰ ਅਰਵਿੰਦਪਾਲ ਪਾਲ ਸਿੰਘ ਵੱਲੋਂ ਨਸ਼ਾ ਛੂਡਾਉ ਕੇਂਦਰ ਅਤੇ ਓਟ ਕਲੀਨਿਕ ਖਿਆਲਾ ਕਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਸ਼ਾ ਛੂਡਾਉ ਕੇਂਦਰ ਅਤੇ ਓਟ ਕਲੀਨਿਕਾਂ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ ਅਤੇ ਰਿਕਾਰਡ ਚੈੱਕ ਕੀਤਾ। ਉਨ੍ਹਾਂ ਨਸ਼ਾ ਛੂਡਾਉ ਕੇਂਦਰ ਵਿੱਚ ਦਾਖ਼ਲ ਮਰੀਜ਼ਾਂ ਅਤੇ ਓਟ ਸੈਂਟਰ ਤੋਂ ਦਵਾਈ ਲੈਣ ਆਉਣ ਵਾਲਿਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਸਿਹਤ ਅਮਲੇ ਨੂੰ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਅਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਪੀਣ ਵਾਲੇ ਪਾਣੀ, ਮਰੀਜ਼ਾਂ ਦੇ ਬੈਠਣ ਲਈ ਢੁਕਵੀਂ ਛਾਂਦਾਰ ਜਗਾ ਅਤੇ ਪੱਖਿਆਂ, ਕੂਲਰ ਦੀ ਸੁਵਿਧਾ ਕਰਨ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਹੋਣ ‘ਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਇਸ ਮੌਕੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਮਨਦੀਪ ਸਿੰਘ ਨੇ ਕਿਹਾ ਕਿ ਸਿਹਤ ਬਲਾਕ ਖਿਆਲਾ ਕਲਾਂ ਅਧੀਨ 4 ਓਟ ਕਲੀਨਿਕ ਹਫਤੇ ਦੇ ਸੱਤ ਦਿਨ ਸਮੇਤ ਛੁੱਟੀ ਵਾਲੇ ਦਿਨ ਸੇਵਾਵਾਂ ਲਗਾਤਾਰ ਜਾਰੀ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਨਸ਼ਾ ਮੁਕਤ ਮੁਹਿੰਮ ਦੇ ਸਾਰਥਕ ਨਤੀਜਿਆਂ ਲਈ ਯਤਨ ਜਾਰੀ ਹਨ। ਇਸ ਮੌਕੇ ਬਲਾਕ ਐਜੂਕੇਟਰ ਕੇਵਲ ਸਿੰਘ, ਲਵਜੀਤ ਮਿੱਤਲ ਅਤੇ ਅਮਨਿੰਦਰ ਸਿੰਘ ਹਾਜ਼ਰ ਸਨ।
ਚਾਨਣਦੀਪ ਸਿੰਘ ਔਲਖ, ਸੰਪਰਕ 9876888177
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



