HOME ਗੁਰੂ ਅਰਜਨ ਦੇਵ ਜੀ ਅਤੇ ਜੂਨ 84 ਦੇ ਸਮੂਹ ਸ਼ਹੀਦਾਂ ਦੀ ਯਾਦ...

ਗੁਰੂ ਅਰਜਨ ਦੇਵ ਜੀ ਅਤੇ ਜੂਨ 84 ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ

4
ਸ਼ਹੀਦਾਂ ਦੀ ਯਾਦ ਵਿੱਚ ਦਾਨ ਕੀਤਾ ਖੂਨ ਦਾ ਇੱਕ-ਇੱਕ ਕਤਰਾ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ-ਜੱਥੇ ਨਿਮਾਣਾ 
ਲੁਧਿਆਣਾ   (ਸਮਾਜ ਵੀਕਲੀ)   ( ਕਰਨੈਲ ਸਿੰਘ ਐੱਮ.ਏ.) ਸ਼ਹੀਦਾਂ ਦੇ ਸਿਰਤਾਜ, ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹਾਦਤ ਅਤੇ ਜੂਨ 84 ਘੱਲੂਘਾਰਾ ਦੇ ਸਮੂਹ ਸ਼ਹੀਦ ਸਿੰਘ, ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ-ਰੇਖ ਹੇਠ 809ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਸਾਹਿਬ ਬਾਬੇ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਪੂਰਨ ਸਹਿਯੋਗ ਨਾਲ ਪਿੰਡ ਅਜਨੌਦ ਵਿਖੇ ਲਗਾਇਆ ਗਿਆ। ਇਸ ਮੌਕੇ ਤੇ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਗੁਰੂ ਅਰਜਨ ਦੇਵ ਮਹਾਰਾਜ ਜੀ ਅਤੇ ਘੱਲੂਘਾਰਾ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਵਿੱਚ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਕੀਤਾ ਗਿਆ ਦਾਨ ਦੇ ਖੂਨ ਦਾ ਇੱਕ-ਇੱਕ ਕਤਰਾ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਸਮੇਂ ਗੁ: ਸਾਹਿਬ ਦੇ ਸੇਵਾਦਾਰ ਸੁਖਜਿੰਦਰ ਸਿੰਘ ਸੁੱਖੀ, ਸਾਬਕਾ ਸਰਪੰਚ ਬਲਜੀਤ ਸਿੰਘ ਦਿਓਲ, ਸਰਪੰਚ ਪਰਮਜੀਤ ਸਿੰਘ ਪੰਮਾ ਨੇ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਹਨਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ  ਬਲਦੇਵ ਸਿੰਘ ਸੰਧੂ, ਗੁਰਮੀਤ ਸਿੰਘ ਖਾਲਸਾ, ਲਖਵੀਰ ਕੌਰ, ਲਵਪ੍ਰੀਤ ਸਿੰਘ ਲਾਲੀ, ਅਮਰਿੰਦਰ ਸਿੰਘ ਦਿਓਲ, ਅਵਤਾਰ ਸਿੰਘ ਸਿੱਧੂ ਕਾਨੂੰਗੋ, ਮੈਨੇਜਰ ਤਲਵਿੰਦਰ ਸਿੰਘ ਹੈਪੀ, ਜਤਿੰਦਰ ਸਿੰਘ ਹੈਪੀ ਹਰਨਾਮਪੂਰਾ, ਜੋਬਨਦੀਪ ਸਿੰਘ, ਬਲਰਾਜ ਸਿੰਘ ਸਿਧੂ, ਮੋਹਨ ਸਿੰਘ ਭੰਡਾਲ, ਸੁਖਵਿੰਦਰ ਸਿੰਘ ਰਿੰਕੂ, ਹਰਪ੍ਰੀਤ ਸਿੰਘ ਹੈਪੀ, ਪੰਚ ਬਲਜੀਤ ਸਿੰਘ, ਨਾਜਰ ਸਿੰਘ ਫੌਜੀ, ਸਵਰਨਜੀਤ ਸਿੰਘ ਗੋਲਡੀ, ਕੁਲਵੰਤ ਸਿੰਘ, ਬਾਬਾ ਜਗਦੇਵ ਸਿੰਘ, ਅਤੇ ਗੁ:ਬਾਬੇ ਸ਼ਹੀਦਾਂ ਦੀ ਸਮੁੱਚੀ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਕਿਰਤੀਆਂ ਨੂੰ ਗੁਲਾਮ ਬਣਾਉਣ ਲਈ ਮੋਦੀ ਸਰਕਾਰ ਤੋਂ ਵੀ ਦੋ ਕਦਮ ਅੱਗੇ ਪੰਜਾਬ ਦੀ ਮਾਨ ਸਰਕਾਰ: ਰੋੜੀ ਤੇ ਬਾਗੀ
Next articleਕਿਸਾਨ ਆਗੂ ਕਸ਼ਮੀਰ ਸਿੰਘ ਪੰਨੂ ਨੂੰ ਸਦਮਾ ਬੇਟੀ ਦਾ ਦਿਹਾਂਤ