HOME ਮਾਨਸਾ ਤੋਂ ਵੱਡੀ ਗਿਣਤੀ ‘ਚ ਕਰਮਚਾਰੀ ਲੁਧਿਆਣਾ ਝੰਡਾ ਮਾਰਚ ‘ਚ ਹੋਣਗੇ ਸ਼ਾਮਲ:...

ਮਾਨਸਾ ਤੋਂ ਵੱਡੀ ਗਿਣਤੀ ‘ਚ ਕਰਮਚਾਰੀ ਲੁਧਿਆਣਾ ਝੰਡਾ ਮਾਰਚ ‘ਚ ਹੋਣਗੇ ਸ਼ਾਮਲ: ਸੀ.ਪੀ.ਐੱਫ. ਯੂਨੀਅਨ

ਨਵੀਂ ਜ਼ਿਲ੍ਹਾ ਕਮੇਟੀ ਦਾ ਗਠਨ ਦਾ ਕੀਤਾ ਗਠਨ : ਧਰਮਿੰਦਰ ਸਿੰਘ ਹੀਰੇਵਾਲਾ

ਮਾਨਸਾ,   (ਸਮਾਜ ਵੀਕਲੀ)   ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਇੱਕ ਅਹਿਮ ਮੀਟਿੰਗ ਅੱਜ ਬਾਲ ਭਵਨ ਮਾਨਸਾ ਵਿਖੇ ਹੋਈ, ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਨੇ ਨਵੀਂ ਜ਼ਿਲ੍ਹਾ ਕਮੇਟੀ ਦਾ ਗਠਨ ਕਰਦਿਆਂ ਵੱਖ-ਵੱਖ ਅਹੁਦਿਆਂ ਦੀ ਵੰਡ ਕੀਤੀ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੀ 12 ਜੂਨ ਨੂੰ ਲੁਧਿਆਣਾ ਜ਼ਿਮਨੀ ਚੋਣ ਦੌਰਾਨ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ‘ਤੇ ਪੰਜਾਬ ਸਰਕਾਰ ਵਿਰੁੱਧ ਇੱਕ ਵੱਡਾ ਝੰਡਾ ਮਾਰਚ ਕੱਢਿਆ ਜਾਵੇਗਾ। ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਨਸਾ ਜ਼ਿਲ੍ਹੇ ਤੋਂ ਸਾਥੀ ਵੱਡੀ ਗਿਣਤੀ ਵਿੱਚ ਗੱਡੀਆਂ ਦੇ ਕਾਫ਼ਲੇ ਵਿੱਚ ਲੁਧਿਆਣਾ ਪਹੁੰਚ ਕੇ ਇਸ ਝੰਡਾ ਮਾਰਚ ਵਿੱਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਸਾਲ ਪਹਿਲਾਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਤਾਂ ਜਾਰੀ ਕਰ ਦਿੱਤਾ ਸੀ, ਪਰ ਉਸਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਨੇ ਸਰਕਾਰ ਨੂੰ ਇਸ ਵਾਅਦੇ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬੋਲਦਿਆਂ ਜਨਰਲ ਸਕੱਤਰ ਮਲਕੀਤ ਸਿੰਘ ਖਿਆਲਾ ਨੇ ਵੀ ਸਪੱਸ਼ਟ ਕੀਤਾ ਕਿ ਜੇਕਰ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਆਪਣੇ ਵਾਅਦੇ ‘ਤੇ ਖਰੀ ਨਹੀਂ ਉਤਰਦੀ, ਤਾਂ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਹਰ ਇੱਕ ਨੁਮਾਇੰਦੇ ਨੂੰ ਮੁਲਾਜ਼ਮਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਆਪਣੇ ਹੱਕਾਂ ਲਈ ਪੂਰੀ ਤਰ੍ਹਾਂ ਲਾਮਬੰਦ ਹੈ ਅਤੇ ਸੰਘਰਸ਼ ਜਾਰੀ ਰੱਖੇਗਾ। ਮੀਟਿੰਗ ਵਿੱਚ ਨਵੀਂ ਬਣੀ ਜ਼ਿਲ੍ਹਾ ਕਮੇਟੀ ਦੇ ਮੈਂਬਰਾਂ ਵਿੱਚ ਹਰਦੀਪ ਸਿੰਘ, ਬਹਾਦਰ ਸਿੰਘ ਰੋਮੀ ਆਦਮਕੈ, ਸੋਨੀ ਬਰੇਟਾ, ਜਸਵਿੰਦਰ ਕੁਮਾਰ, ਪ੍ਰਦੀਪ ਭਾਰਦਵਾਜ, ਗੁਣਸੀਨ, ਰਮਨਦੀਪ ਰੂਬੀ, ਬਲਜੀਤ ਬੀਰੋਕੇ, ਜਸਕਰਨ ਬਰੇ, ਹਰਵਿੰਦਰ ਸਿੰਘ, ਸੁਰਿੰਦਰ ਕੁਮਾਰ ਅਤੇ ਭੁਪਿੰਦਰ ਸਿੰਘ ਤੱਗੜ ਵਰਗੇ ਜ਼ਿਲ੍ਹਾ ਆਗੂ ਹਾਜ਼ਰ ਸਨ। ਨਵੀਂ ਕਮੇਟੀ ਨੇ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ‘ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਅਹਿਦ ਲਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਹਲਕਾ ਚੱਬੇਵਾਲ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਤ-ਮਹਾਂਪੁਰਸ਼ਾਂ ਦੀ ਹਾਜ਼ਰੀ ‘ਚ ਕਰਵਾਈ ਅਰਦਾਸ
Next articleइतिहासकार डी. एन. झा को पढ़ना क्यों जरूरी है?