HOME ਨੈਸ਼ਨਲ ਕਾਲਜ ਭੀਖੀ ਦਾ ਬੀਏ,ਬੀਐਂਡ ਦਾ ਨਤੀਜਾ ਸ਼ਾਨਦਾਰ ਰਿਹਾ

ਨੈਸ਼ਨਲ ਕਾਲਜ ਭੀਖੀ ਦਾ ਬੀਏ,ਬੀਐਂਡ ਦਾ ਨਤੀਜਾ ਸ਼ਾਨਦਾਰ ਰਿਹਾ

3
ਭੀਖੀ    (ਸਮਾਜ ਵੀਕਲੀ)   (ਕਮਲ ਜਿੰਦਲ) ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ ਏ ਬੀ ਐਡ ਭਾਗ ਚੋਥਾ ਸਮੈਸਟਰ ਸੱਤਵੇਂ ਦਾ ਨਤੀਜਾ ਸ਼ਾਨਦਾਰ ਰਿਹਾ।  ਕਾਲਜ ਪ੍ਰਿੰਸੀਪਲ ਡਾ. ਐਮ ਕੇ ਮਿਸ਼ਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਜਿੰਦਰ ਕੌਰ ਨੇ  273 ਅੰਕਾਂ ਨਾਲ ਪਹਿਲਾ, ਪ੍ਰਿਆ ਰਾਣੀ , ਲਖਵਿੰਦਰ ਕੌਰ ,ਜਸਪ੍ਰੀਤ ਕੌਰ ਨੇ  271 ਅੰਕਾਂ ਨਾਲ ਦੂਜਾ ਅਤੇ ਤਨੁ , ਸ਼ਰਨਪ੍ਰੀਤ ਕੌਰ ,ਅੰਜਲੀ ਨੇ 270 ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਐਮ ਕੇ ਮਿਸ਼ਰਾ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਕਾਲਜ ਦਾ ਨਾਮ ਮੋਹਰੀ ਕਾਲਜਾਂ ਵਿੱਚ ਆਉਂਦਾ ਹੈ। ਕਾਲਜ ਦੇ ਸਾਰੇ ਕੋਰਸਾਂ ਦੇ ਨਤੀਜੇ ਕਾਲਜ ਸਟਾਫ਼ ਦੀ ਮਿਹਨਤ ਦਾ ਨਤੀਜਾ ਹੈ।  ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਇਹਨਾਂ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀ ਤੇ ਵਧਾਈ ਦਿੰਦੇ ਹੋਏ ਉੱਜਵਲ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ ਪ੍ਰੋ ਗੁਰਤੇਜ ਸਿੰਘ ਤੇਜੀ, ਵਿਭਾਗ ਮੁਖੀ ਪ੍ਰੋ ਸੁਪਿੰਦਰ ਪਾਲ ,ਪ੍ਰੋ ਸੁਖਪਾਲ ਕੌਰ, ਪ੍ਰੋ ਹਰਬੰਸ ਸਿੰਘ , ਪ੍ਰੋ ਜਸਵਿੰਦਰ ਸਿੰਘ , ਪ੍ਰੋ ਅਮਨਦੀਪ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪ੍ਰਭ ਆਸਰਾ, ਕੁਰਾਲ਼ੀ ਵਿਖੇ ਸਟੇਟ ਪੱਧਰ ਦਾ ਟ੍ਰੇਨਿੰਗ ਕੈਂਪ ਲੱਗਿਆ ਤਿੰਨ ਦਿਨਾਂ ਬਾਅਦ ਕੱਲ੍ਹ ਹੋਈ ਸਮਾਪਤੀ
Next articleਪਵਨ ਧੀਮਾਨ ਪੰਮਾ ਡੇਰਾਬੱਸੀ ਭਾਜਪਾ ਮੰਡਲ ਦੇ ਪ੍ਰਧਾਨ ਬਣੇ ਡੇਰਾਬੱਸੀ, ਸੰਜੀਵ ਸਿੰਘ ਸੈਣੀ