HOME ਧੁਲੇਤਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ  121 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ...

ਧੁਲੇਤਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ  121 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗਿ੍ਫਤਾਰ

4

ਫਿਲੌਰ/ਅੱਪਰਾ   (ਸਮਾਜ ਵੀਕਲੀ)   (ਦੀਪਾ)-ਧੁਲੇਤਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ  121 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ‘ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਸਿਕੰਦਰ ਸਿੰਘ ਵਿਰਕ ਐੱਸ. ਐੱਚ. ਓ ਥਾਣਾ ਗੋਰਾਇਆ ਨੇ ਦੱਸਿਆ ਕਿ ਏ. ਐਸ. ਆਈ ਸ਼ੁਭਾਸ਼ ਕੁਮਾਰ ਚੌਂਕੀ ਇੰਚਾਰਜ ਧੁਲੇਤਾ ਦੀ ਟੀਮ ਨੇ ਦੌਰਾਨੇ ਗਸ਼ਤ ਪਿੰਡ ਧੁਲੇਤਾ ਨੇੜੇ ਬਾਬਾ ਮੋਹੜੂ ਬੋਹੜ ਤੋਂ ਦਵਿੰਦਰ ਸਿੰਘ ਉਰਫ ਖੰਨਾ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਢੀਂਡਸਾ ਥਾਣਾ ਗੋਰਾਇਆ ਤੇ ਮੇਜਰ ਰਾਮ ਉਰਫ ਬੋਨਾ ਪੁੱਤਰ ਨਾਜਰ ਰਾਮ ਵਾਸੀ ਪਿੰਡ ਢੀਂਡਸਾ ਥਾਣਾ ਗੋਰਾਇਆ ਨੂੰ  121 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਨੰਬਰ ਪੀ. ਬੀ-08 ਐੱਫ. ਜੇ-3538 ਕਾਬੂ ਕਰ ਲਿਆ | ਕਥਿਤ ਦੋਸ਼ੀਆਂ ਦੇ ਖਿਲਾਫ਼ ਥਾਣਾ ਗੋਰਾਇਆ ਵਿਖੇ ਐੱਨ. ਡੀ. ਪੀ ਐੱਸ ਐਕਟ ਦੀ ਧਾਰਾ 22-61-85 ਦੇ ਤਹਿਤ ਮੁਕੱਦਮਾ ਨੰਬਰ 113 ਦਰਜ ਕਰਕੇ ਮਾਣਯੋਗ ਅਦਾਲਤ ਫਿਲੌਰ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ | ਇੰਸਪੈਕਟਰ ਵਿਰਕ ਨੇ ਅੱਗੇ ਦੱਸਿਆ ਕਿ ਕਥਿਤ ਦੋਸ਼ੀਆਂ ਤੋਂ ਪੁਛਗਿੱਛ ਕੀਤੀ ਜਾਵੇਗੀ ਕਿ ਉਹ ਨਸ਼ੀਲੀਆਂ ਗੋਲੀਆਂ ਕਿਸ ਪਾਸੋਂ ਲੈ ਕੇ ਆਉਂਦੇ ਸੀ ਤੇ ਅੱਗੇ ਕਿਸ ਨੂੰ  ਵੇਚਦੇ ਸੀ | ਉਨਾਂ ਦੇ ਹੋਰ ਨਸ਼ਾ ਤਸਕਰਾਂ ਨਾਲ ਲਿੰਕ ਹੋਣ ਦੀ ਵੀ ਤਫ਼ਤੀਸ਼ ਕੀਤੀ ਜਾ ਰਹੀ ਹੈ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮਗਨਰੇਗਾ ਵਰਕਰਜ ਯੂਨੀਅਨ ਪੰਜਾਬ ਦੇ ਪਿੰਡ ਜਗਤਪੁਰ ਅਤੇ ਬਘੌਰਾ ਦੀਆਂ ਇਕਾਈਆਂ ਦੀ ਚੋਣ ਸੰਪਨ
Next article**ਜ਼ਿੰਦਗੀ ਨੂੰ ਸੁੰਦਰ ਹੋਣ ਲਈ ਸੰਪੂਰਨ ਹੋਣਾ ਜ਼ਰੂਰੀ ਨਹੀਂ**