HOME ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 7.76 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ...

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 7.76 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਕੀਤੀ ਸ਼ੁਰੂਆਤ

2

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸੇ ਤਹਿਤ ਹਲਕਾ ਸ਼ਾਮ ਚੁਰਾਸੀ ਦੀ ਕਾਇਆ ਕਲਪ ਲਈ ਜੰਗੀ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਵਾਟਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇਲਾਕਾ ਵਾਸੀਆਂ ਦੀ ਬਹੁਤ ਦੇਰ ਤੋਂ ਚੱਲੀ ਆ ਰਹੀ ਮੰਗ ਅਤੇ ਉਨ੍ਹਾਂ ਨਾਲ ਕੀਤੇ ਹੋਏ ਵਾਅਦੇ ਨੂੰ ਪੂਰਾ ਕਰਦਿਆਂ ਹੁਸ਼ਿਆਰਪੁਰ-ਜਲੰਧਰ ਲਿੰਕ ਸੜਕ ਤੋਂ ਤਾਰਾਗੜ੍ਹ, ਰੰਧਾਵਾ ਬਰੋਟਾ, ਸਾਂਧਰਾ, ਨੰਦਾਚੌਰ ਸੜਕ ਨੂੰ ਚੌੜਾ ਅਤੇ ਮਜ਼ਬੂਤ ਕਰਨ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਤਾਰਾਗੜ੍ਹ ਵਿਖੇ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ 7.76 ਕਿਲੋਮੀਟਰ ਲੰਬੀ ਇਸ ਸੜਕ ਨੂੰ ਹੁਸ਼ਿਆਰਪੁਰ-ਜਲੰਧਰ ਸੜਕ ਤੋਂ ਸ਼ੁਰੂ ਕਰਕੇ ਹਰਿਆਣਾ-ਸ਼ਾਮ ਚੁਰਾਸੀ ਸੜਕ ਤੱਕ 14 ਫੁੱਟ ਚੌੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ‘ਤੇ ਪਿੰਡ ਸਾਂਧਰਾ ਵਿਖੇ ਪੈਂਦੇ ਪੁਲ ਨੂੰ ਵੀ 8.50 ਮੀਟਰ ਚੌੜਾ ਕੀਤਾ ਜਾ ਰਿਹਾ ਹੈ। ਇਸ ਕੰਮ ਦੀ ਕੁੱਲ ਲਾਗਤ 5.33 ਕਰੋੜ ਰੁਪਏ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਹਾਲਤ ਬਹੁਤ ਮਾੜੀ ਸੀ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਸੜਕ ਦਾ ਕੰਮ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਦੌਰਾਨ ਸਮੂਹ ਇਲਾਕਾ ਵਾਸੀਆਂ ਵਲੋਂ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮਿਉਂਸੀਪਲ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਜ਼ਰੂਰੀ ਮੀਟਿੰਗ ਈਸੜੂ ਭਵਨ ਵਿਖੇ ਹੋਈ
Next articleਪਲੇਵੇਅ ਅਤੇ ਪ੍ਰੀ ਨਰਸਰੀ ਸਕੂਲਾਂ ਦੀ ਰਜਿਸਟਰੇਸ਼ਨ ਲਾਜਮੀ ਤੁਰੰਤ ਰਜਿਸਟ੍ਰੇਸ਼ਨ ਕਰਵਾਉਣ